Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਫਿਲਲੌਰ ਨੇਸ਼ਨਲ ਹਾਈਵੇ ‘ਤੇ ਵੱਡਾ ਹਾਦਸਾ, ਇਨੋਵਾ ਗੱਡੀ ਖੱਡੇ ਕਾਰਨ ਪਲਟੀ, 5 ਜਖ਼ਮੀ

ਜਲੰਧਰ (ਕੰਵਲਜੀਤ ਸਿੰਘ ਮੱਕੜ) –  ਫਿਲਲੌਰ ਨੇਸ਼ਨਲ ਹਾਈਵੇ ‘ਤੇ ਸੜਕ ‘ਤੇ ਪਏ ਡੂੰਘੇ ਟੋਏ ਇੱਕ ਵਾਰੀ ਫਿਰ ਜਾਨਲੇਵਾ ਸਾਬਤ ਹੋਏ। ਅਮ੍ਰਿਤਸਰ ਏਅਰਪੋਰਟ ਤੋਂ ਲੁਧਿਆਣਾ ਆ ਰਹੀ ਇਨੋਵਾ ਟੋਯੋਟਾ ਗੱਡੀ ਪਿਛਲੀ ਰਾਤ ਪੈਪਸੀ ਫੈਕਟਰੀ ਦੇ ਨੇੜੇ ਅਚਾਨਕ ਖੱਡੇ ਨਾਲ ਟਕਰਾਉਣ ਕਾਰਨ ਬੇਕਾਬੂ ਹੋ ਗਈ ਅਤੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਵਿਚ ਸਵਾਰ 5 ਲੋਕ ਗੰਭੀਰ ਜਖ਼ਮੀ ਹੋ ਗਏ।

ਮੌਕੇ ‘ਤੇ ਮੌਜੂਦ ਲੋਕਾਂ ਦੀ ਸਹਾਇਤਾ ਨਾਲ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜਖ਼ਮੀਆਂ ਨੂੰ ਤੁਰੰਤ ਇਲਾਜ ਲਈ ਫਿਲਲੌਰ ਦੇ ਸਿਵਲ ਹਸਪਤਾਲ ਪਹੁੰਚਾਇਆ। ਘਾਇਲਾਂ ਦੀ ਪਹਿਚਾਣ ਸੁੱਚਾ ਸਿੰਘ ਪੁੱਤਰ ਚੰਨ ਸਿੰਘ, ਦਰਸ਼ਨ ਕੌਰ ਪਤਨੀ ਸੁੱਚਾ ਸਿੰਘ, ਇੰਦਰਜੀਤ ਸਿੰਘ ਪੁੱਤਰ ਨਰੇਸ਼ ਸਿੰਘ, ਜਸਕਰਨ ਸਿੰਘ ਪੁੱਤਰ ਅਜੈਬ ਸਿੰਘ ਅਤੇ ਪ੍ਰਦੀਪ ਕੌਰ ਪਤਨੀ ਅਮਰੀਕ ਸਿੰਘ ਵਜੋਂ ਹੋਈ ਹੈ। ਸਾਰੇ ਲੁਧਿਆਣਾ ਦੇ ਰਹਿਣ ਵਾਲੇ ਹਨ।

ਗੱਡੀ ਚਾਲਕ ਗੁਰਚਰਨ ਸਿੰਘ ਪੁੱਤਰ ਮੱਖਣ ਸਿੰਘ, ਵਾਸੀ ਲੁਧਿਆਣਾ ਨੇ ਦੱਸਿਆ ਕਿ ਉਹ ਸਵਾਰੀਆਂ ਨੂੰ ਅਮ੍ਰਿਤਸਰ ਏਅਰਪੋਰਟ ਤੋਂ ਲੈ ਕੇ ਵਾਪਸ ਲੁਧਿਆਣਾ ਜਾ ਰਿਹਾ ਸੀ। ਜਦੋਂ ਉਹ ਪੈਪਸੀ ਕੰਪਨੀ ਦੇ ਸਾਹਮਣੇ ਪਹੁੰਚਿਆ ਤਾਂ ਸੜਕ ਵਿਚ ਅਚਾਨਕ ਵੱਡਾ ਖੱਡਾ ਆ ਗਿਆ ਜਿਸ ਕਾਰਨ ਗੱਡੀ ਉੱਤੇ ਕਾਬੂ ਨਾ ਰਹਿ ਸਕਿਆ ਤੇ ਇਨੋਵਾ ਪਲਟਦੀ ਹੋਈ ਡਿਵਾਈਡਰ ਨਾਲ ਜਾ ਟਕਰਾਈ।

ਯਾਦ ਰਹੇ ਕਿ ਇਸੇ ਸੜਕ ‘ਤੇ ਖੱਡਿਆਂ ਕਾਰਨ ਕਰੀਬ 20 ਦਿਨ ਪਹਿਲਾਂ ਹੋਏ ਹਾਦਸੇ ਵਿੱਚ 4 ਲੋਕਾਂ ਦੀ ਜਾਨ ਚਲੀ ਗਈ ਸੀ। ਇਸੇ ਕਰਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਈਵੇ ‘ਤੇ ਪਏ ਇਹ ਖੱਡੇ ਸੜਕ ਉੱਤੇ ਸਫ਼ਰ ਕਰਨ ਵਾਲਿਆਂ ਦੀ ਜਾਨ ਲਈ ਵੱਡਾ ਖ਼ਤਰਾ ਬਣੇ ਹੋਏ ਹਨ।

ਸੜਕ ਸੁਰੱਖਿਆ ਫੋਰਸ ਦੇ ਥਾਣਾ ਪ੍ਰਬੰਧਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਨੋਵਾ ਗੱਡੀ ਖੱਡੇ ਨਾਲ ਟਕਰਾ ਕੇ ਪਲਟੀ ਸੀ। ਘਾਇਲਾਂ ਨੂੰ ਤੁਰੰਤ ਸਿਵਲ ਹਸਪਤਾਲ ਫਿਲਲੌਰ ਪਹੁੰਚਾਇਆ ਗਿਆ ਜਿਥੇ ਉਹਨਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ : ਹਾੜ੍ਹ ਪੀੜਤਾਂ ਲਈ ਕੇਂਦਰ ਤੇ ਰਾਜ ਸਰਕਾਰ ਵੱਲੋਂ ਮਦਦ ਦਾ ਐਲਾਨ

Read Next

ਜਲੰਧਰ ਨੂਰਮਹਲ ‘ਚ ਗੁਰੂਘਰ ਵਿੱਚ ਬੇਅਦਬੀ ਦਾ ਮਾਮਲਾ, ਦੋ ਸੇਵਾਦਾਰ ਗ੍ਰਿਫ਼ਤਾਰ