Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਜਲੰਧਰ ’ਚ ਵੱਡੀ ਕਾਰਵਾਈ : ਵਾਹਨ ਚੋਰੀ ਕਰਕੇ ਇਕ ਸ਼ਹਿਰ ਤੋਂ ਦੂਜੇ ਵਿੱਚ ਵੇਚਣ ਵਾਲਾ ਗਿਰੋਹ ਬੇਨਕਾਬ, 4 ਗ੍ਰਿਫ਼ਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਪੁਲਿਸ ਨੇ ਵਾਹਨ ਚੋਰੀ ਦੇ ਵਧ ਰਹੇ ਮਾਮਲਿਆਂ ’ਤੇ ਵੱਡੀ ਕਾਰਵਾਈ ਕਰਦਿਆਂ ਇਕ ਸਰਗਰਮ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਥਾਣਾ ਨੰਬਰ 8 ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਚਾਰ ਅਰੋਪੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਗਿਰੋਹ ਦੇ ਮੈਂਬਰ ਇਕ ਸ਼ਹਿਰ ਤੋਂ ਵਾਹਨ ਚੋਰੀ ਕਰਦੇ ਅਤੇ ਉਨ੍ਹਾਂ ਨੂੰ ਦੂਜੇ ਸ਼ਹਿਰ ਵਿੱਚ ਵੇਚਦੇ ਸਨ।

ਗੁਪਤ ਸੂਚਨਾ ’ਤੇ ਨਾਕਾਬੰਦੀ

ਪੁਲਿਸ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਇਕ ਗਿਰੋਹ ਜਾਲੰਧਰ ਅਤੇ ਕਪੂਰਥਲਾ ਖੇਤਰ ਵਿੱਚ ਵਾਹਨ ਚੋਰੀ ਕਰਕੇ ਇੱਕ-ਦੂਜੇ ਜ਼ਿਲ੍ਹੇ ਵਿੱਚ ਵੇਚਣ ਦੀ ਕਾਰਵਾਈ ਕਰ ਰਿਹਾ ਹੈ। ਜੇ ਸਮੇਂ ’ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਗੁਰਸੇਵਕ ਸਿੰਘ ਉਰਫ਼ ਸੇਵਕ ਅਤੇ ਸ਼ੇਰਾ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕੀਤੀ ਗਈ।

ਦੋ ਹੋਰ ਗ੍ਰਿਫ਼ਤਾਰੀਆਂ

ਪੁਲਿਸ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ’ਤੇ ਦੋ ਹੋਰ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ। ਉਨ੍ਹਾਂ ਦੀ ਪਹਿਚਾਣ ਵਿਪੁਲ ਪੁੱਤਰ ਕੁਲਵਿੰਦਰ ਸਿੰਘ ਅਤੇ ਕੁਲਵਿੰਦਰ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਕਪੂਰਥਲਾ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਚੋਰੀਸ਼ੁਦਾ ਬਾਈਕਾਂ ਬਰਾਮਦ ਕੀਤੀਆਂ ਹਨ।

ਮੇਲਿਆਂ ਤੋਂ ਵਾਹਨ ਬਣਦੇ ਸਨ ਨਿਸ਼ਾਨਾ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਗਿਰੋਹ ਮੁੱਖ ਤੌਰ ’ਤੇ ਮੇਲਿਆਂ ਵਿੱਚ ਖੜ੍ਹੀਆਂ ਬਾਈਕਾਂ ਅਤੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ। ਉਹ ਜਾਲੰਧਰ ਤੋਂ ਚੋਰੀ ਕਰਕੇ ਕਪੂਰਥਲਾ ਵਿੱਚ ਅਤੇ ਕਪੂਰਥਲਾ ਤੋਂ ਚੋਰੀ ਕਰਕੇ ਜਾਲੰਧਰ ਵਿੱਚ ਵੇਚਦੇ ਸਨ। ਹੁਣ ਤੱਕ ਪੁਲਿਸ ਨੇ ਗਿਰੋਹ ਦੇ ਕਬਜ਼ੇ ਵਿੱਚੋਂ ਕੁੱਲ 8 ਵਾਹਨ ਬਰਾਮਦ ਕੀਤੇ ਹਨ।

ਕੋਈ ਪੁਰਾਣਾ ਰਿਕਾਰਡ ਨਹੀਂ

ਪੁਲਿਸ ਅਧਿਕਾਰੀਆਂ ਮੁਤਾਬਕ, ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਚਾਰਾਂ ਅਰੋਪੀਆਂ ਦੇ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਤਾਂ ਜੋ ਗਿਰੋਹ ਦੇ ਹੋਰ ਮੈਂਬਰਾਂ ਜਾਂ ਖਰੀਦਦਾਰਾਂ ਬਾਰੇ ਵੀ ਪਤਾ ਲਗਾਇਆ ਜਾ ਸਕੇ।

Vinkmag ad
Share Our Daily Posts

News Desk

Read Previous

ਗੂਗਲ ਦੇ ਨਵੇਂ AI ਟੂਲ ‘Nano Banana’ ਨੂੰ ਲੈ ਕੇ ਦੇਹਾਤੀ ਪੁਲਿਸ ਨੇ ਜਾਰੀ ਕੀਤਾ ਚੇਤਾਵਨੀ ਸੰਦੇਸ਼

Read Next

ਜਲੰਧਰ ‘ਚ ਪੁਲਿਸ ਨੇ ਹੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ‘ਤੇ ਸਖ਼ਤ ਕਾਰਵਾਈ