Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ‘ਚ ਪੁਲਿਸ ਨੇ ਹੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ‘ਤੇ ਸਖ਼ਤ ਕਾਰਵਾਈ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਪਠਾਨਕੋਟ ਬਾਈਪਾਸ ਤੋਂ ਦੋਆਬਾ ਚੌਂਕ ਦੀ ਸੜਕ ‘ਤੇ ਤਿੰਨ ਨੌਜਵਾਨਾਂ ਵੱਲੋਂ ਬਾਈਕ ‘ਤੇ ਟ੍ਰਿਪਲ ਰਾਈਡਿੰਗ ਕਰਕੇ ਹੁਲੜਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਇੱਕ ਰਾਹਗੀਰ ਨੇ ਆਪਣੇ ਮੋਬਾਈਲ ਨਾਲ ਕੈਦ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਟ੍ਰੈਫਿਕ ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਤਿੰਨੋਂ ਨੌਜਵਾਨਾਂ ਨੂੰ ਬੁਲਾਇਆ ਅਤੇ ਉਨ੍ਹਾਂ ਦੇ ਵਿਰੁੱਧ ਚਾਲਾਨ ਕੱਟਿਆ।

ਟ੍ਰੈਫਿਕ ਪੁਲਿਸ ਇੰਸਪੈਕਟਰ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਤਿੰਨ ਲੜਕੇ ਬਿਨਾਂ ਸੁਰੱਖਿਆ ਉਪਕਰਣਾਂ ਦੇ ਬਾਈਕ ‘ਤੇ ਟ੍ਰਿਪਲ ਸਵਾਰੀ ਕਰ ਰਹੇ ਸਨ ਅਤੇ ਰਸਤੇ ‘ਤੇ ਹੁਲੜਬਾਜੀ ਕਰ ਰਹੇ ਸਨ। ਇਹ ਨਾ ਸਿਰਫ਼ ਉਨ੍ਹਾਂ ਦੀ ਆਪਣੀ ਜ਼ਿੰਦਗੀ ਲਈ ਖ਼ਤਰਾ ਸੀ, ਬਲਕਿ ਸੜਕ ‘ਤੇ ਚੱਲ ਰਹੇ ਹੋਰ ਲੋਕਾਂ ਲਈ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਸੀ।

ਪੁਲਿਸ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਪਰਿਵਾਰ ਸਮੇਤ ਥਾਣੇ ਵਿੱਚ ਬੁਲਾਕੇ ਚਾਲਾਨ ਕੀਤਾ। ਇਸ ਦੇ ਨਾਲ ਹੀ ਪਰਿਵਾਰਾਂ ਨੂੰ ਵੀ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਉਹ ਨਾਬਾਲਿਗ ਜਾਂ ਬਿਨਾਂ ਲਾਇਸੰਸ ਵਾਲੇ ਬੱਚਿਆਂ ਨੂੰ ਵਾਹਨ ਨਾ ਦੇਣ। ਪੁਲਿਸ ਨੇ ਕਿਹਾ ਕਿ ਜੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਲਾਪਰਵਾਹੀ ਦੁਹਰਾਈ ਗਈ ਤਾਂ ਪਰਿਵਾਰਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇੰਸਪੈਕਟਰ ਸੁਖਜਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ‘ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਬੇਪਰਵਾਹ ਡਰਾਈਵਿੰਗ ਨਾਲ ਜਿੰਦਗੀਆਂ ਖੇਡਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ’ਚ ਵੱਡੀ ਕਾਰਵਾਈ : ਵਾਹਨ ਚੋਰੀ ਕਰਕੇ ਇਕ ਸ਼ਹਿਰ ਤੋਂ ਦੂਜੇ ਵਿੱਚ ਵੇਚਣ ਵਾਲਾ ਗਿਰੋਹ ਬੇਨਕਾਬ, 4 ਗ੍ਰਿਫ਼ਤਾਰ

Read Next

ਲਾਰੇਂਸ ਇੰਟਰਨੈਸ਼ਨਲ ਸਕੂਲ ‘ਚ ਹੰਗਾਮਾ, ਫੀਸ ਨਾ ਭਰਨ ‘ਤੇ ਬੱਚਿਆਂ ਨੂੰ ਪੇਪਰ ਵਿੱਚ ਨਹੀਂ ਬਿਠਾਇਆ