Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਲਾਰੇਂਸ ਇੰਟਰਨੈਸ਼ਨਲ ਸਕੂਲ ‘ਚ ਹੰਗਾਮਾ, ਫੀਸ ਨਾ ਭਰਨ ‘ਤੇ ਬੱਚਿਆਂ ਨੂੰ ਪੇਪਰ ਵਿੱਚ ਨਹੀਂ ਬਿਠਾਇਆ

ਜਲੰਧਰ : ਜੇ ਐਸ ਸੰਧੂ ਤੇ ਕੰਵਲਜੀਤ ਸਿੰਘ – ਜਲੰਧਰ ਸੂਰਿਆ ਐਨਕਲੇਵ ਨੇੜੇ ਸਥਿਤ ਲਾਰੇਂਸ ਇੰਟਰਨੈਸ਼ਨਲ ਸਕੂਲ ਵਿੱਚ ਅੱਜ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਕਈ ਬੱਚਿਆਂ ਨੂੰ ਇਮਤਿਹਾਨ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ। ਮਾਪਿਆਂ ਦਾ ਦੋਸ਼ ਹੈ ਕਿ ਸਕੂਲ ਪ੍ਰਬੰਧਕੀ ਨੇ ਫੀਸ ਬਕਾਇਆ ਹੋਣ ਦੇ ਨਾਂ ‘ਤੇ ਬੱਚਿਆਂ ਨੂੰ ਨਾ ਸਿਰਫ਼ ਪੇਪਰ ਦੇਣ ਤੋਂ ਰੋਕਿਆ, ਸਗੋਂ ਉਨ੍ਹਾਂ ਨੂੰ ਕਰੀਬ 3 ਘੰਟਿਆਂ ਲਈ ਇੱਕ ਕਮਰੇ ਵਿੱਚ ਬੰਦ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਨੂੰ ਨਾ ਤਾਂ ਪਾਣੀ ਦਿੱਤਾ ਗਿਆ ਅਤੇ ਨਾ ਹੀ ਕੁਝ ਖਾਣ ਪੀਣ ਲਈ।

ਮਾਪਿਆਂ ਦੇ ਦੋਸ਼ , ਇੱਕ ਵਿਦਿਆਰਥਣ ਦਿਲਪ੍ਰੀਤ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਨਾਲ ਫੋਨ ‘ਤੇ ਸੰਪਰਕ ਕਰਨ ਤੋਂ ਵੀ ਰੋਕਿਆ ਗਿਆ। ਛੁੱਟੀ ਹੋਣ ‘ਤੇ ਹੀ ਬੱਚਿਆਂ ਨੇ ਆਪਣੇ ਪਰਿਵਾਰਾਂ ਨੂੰ ਕਾਲ ਕਰਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ।
ਮਾਪਿਆਂ ਨੇ ਸਕੂਲ ਪ੍ਰਿੰਸੀਪਲ ਅਤੇ ਪ੍ਰਬੰਧਕੀ ‘ਤੇ ਧੱਕੇਸ਼ਾਹੀ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਫੀਸ ਦੇ ਮਸਲੇ ਕਰਕੇ ਬੱਚਿਆਂ ਨਾਲ ਗਲਤ ਵਤੀਰਾ ਕੀਤਾ ਗਿਆ, ਜੋ ਕਿਸੇ ਵੀ ਤੌਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਾਪਿਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਕੂਲ ਪ੍ਰਬੰਧਕੀ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਉਹਨਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪ੍ਰਿੰਸੀਪਲ ਦਾ ਪੱਖ , ਸਕੂਲ ਪ੍ਰਿੰਸੀਪਲ ਅਮੀਸ਼ਾ ਸਾਹਨੀ ਨੇ ਮਾਪਿਆਂ ਦੇ ਸਾਰੇ ਦੋਸ਼ ਨਕਾਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਕਈ ਬੱਚਿਆਂ ਦੀ ਫੀਸ ਲੰਬੇ ਸਮੇਂ ਤੋਂ ਪੈਂਡਿੰਗ ਸੀ, ਜਿਸ ਬਾਰੇ ਮਾਪਿਆਂ ਨੂੰ ਪਹਿਲਾਂ ਹੀ ਸੁਨੇਹੇ ਭੇਜੇ ਗਏ ਸਨ। ਉਨ੍ਹਾਂ ਦੇ ਅਨੁਸਾਰ, ਸਕੂਲ ਵੱਲੋਂ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਗਲਤ ਵਿਵਹਾਰ ਨਹੀਂ ਕੀਤਾ ਗਿਆ।
ਪ੍ਰਿੰਸੀਪਲ ਨੇ ਕਿਹਾ ਕਿ ਜੇਕਰ ਕਿਸੇ ਅਧਿਆਪਕ ਵੱਲੋਂ ਬੱਚਿਆਂ ਨਾਲ ਰੁੱਖਾ ਸਲੂਕ ਕਰਨ ਦੀ ਸ਼ਿਕਾਇਤ ਸਾਹਮਣੇ ਆਈ ਹੈ ਤਾਂ ਇਸਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਅਗਲੇ ਸਮੇਂ ਵਿੱਚ ਕਿਸੇ ਵੀ ਬੱਚੇ ਨੂੰ ਪੇਪਰ ਦੇਣ ਤੋਂ ਨਹੀਂ ਰੋਕਿਆ ਜਾਵੇਗਾ। ਫੀਸ ਦੇ ਮਾਮਲੇ ਲਈ ਸਕੂਲ ਅਕਾਉਂਟ ਡਿਪਾਰਟਮੈਂਟ ਵੱਲੋਂ ਵੱਖਰੇ ਤੌਰ ‘ਤੇ ਕਾਰਵਾਈ ਕੀਤੀ ਜਾਵੇਗੀ।

ਹਾਲਾਤ ਸੰਭਲਣ ਦੇ ਬਾਅਦ ਐਲਾਨ : ਹੰਗਾਮੇ ਤੋਂ ਬਾਅਦ ਸਕੂਲ ਪ੍ਰਬੰਧਕੀ ਵੱਲੋਂ ਮਾਪਿਆਂ ਨੂੰ ਯਕੀਨ ਦਵਾਇਆ ਗਿਆ ਕਿ ਬੱਚਿਆਂ ਦਾ ਰਹਿ ਗਿਆ ਇਮਤਿਹਾਨ 24 ਸਤੰਬਰ ਨੂੰ ਲਿਆ ਜਾਵੇਗਾ ਅਤੇ ਇਸ ਤਰ੍ਹਾਂ ਦੀ ਘਟਨਾ ਭਵਿੱਖ ਵਿੱਚ ਨਹੀਂ ਹੋਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਪੁਲਿਸ ਨੇ ਹੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ‘ਤੇ ਸਖ਼ਤ ਕਾਰਵਾਈ

Read Next

ਜਲੰਧਰ ”ਚ ਵਾਪਰਿਆ ਭਿਆਨਕ ਹਾਦਸਾ, ਸਾਬਕਾ ਮੰਤਰੀ ਮਹਿੰਦਰ ਕੇ.ਪੀ. ਦੇ ਬੇਟੇ ਦੀ ਮੌਤ