Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਜਲੰਧਰ ”ਚ ਵਾਪਰਿਆ ਭਿਆਨਕ ਹਾਦਸਾ, ਸਾਬਕਾ ਮੰਤਰੀ ਮਹਿੰਦਰ ਕੇ.ਪੀ. ਦੇ ਬੇਟੇ ਦੀ ਮੌਤ

ਜਲੰਧਰ  – ਮਾਡਲ ਟਾਊਨ ਸਥਿਤ ਮਾਤਾ ਰਾਣੀ ਚੌਕ ਵਿਚ 3 ਕਾਰਾਂ ਦੇ ਆਪਸ ਵਿਚ ਟਕਰਾਉਣ ਨਾਲ ਸਾਬਕਾ ਮੰਤਰੀ ਦੇ ਬੇਟੇ ਦੀ ਮੌਤ ਹੋ ਗਈ, ਜਦੋਂ ਕਿ ਇਕ ਟੈਕਸੀ ਚਾਲਕ ਜ਼ਖ਼ਮੀ ਹੋ ਗਿਆ ਅਤੇ ਇਕ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਮਾਤਾ ਰਾਣੀ ਚੌਕ ਵਿਚ 3 ਕਾਰਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਨੇੜਲੇ ਹਸਪਤਾਲਾਂ ਵਿਚ ਲੈ ਕੇ ਗਏ।

ਇਸ ਦੌਰਾਨ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੇ ਬੇਟੇ ਰਿਸ਼ੀ ਕੇ. ਪੀ. ਆਪਣੇ ਘਰੋਂ ਰਾਤ ਲੱਗਭਗ 10.30 ਵਜੇ ਨਿਕਲੇ ਅਤੇ ਜਦੋਂ ਉਹ ਮਾਤਾ ਰਾਣੀ ਚੌਕ ਵਿਚ ਪੁੱਜੇ ਤਾਂ ਉਨ੍ਹਾਂ ਦੀ ਫਾਰਚਿਊਨਰ ਦੀ ਹੋਰ 2 ਕਾਰਾਂ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਗੱਡੀ ਿਵਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਚ ਲੈ ਗਏ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਥਾਣਾ ਨੰਬਰ 6 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਰਿਸ਼ੀ ਦੀ ਲਾਸ਼ ਨੂੰ ਪਰਿਵਾਰਕ ਮੈਂਬਰ ਘਰ ਲੈ ਗਏ ਅਤੇ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਲਾਰੇਂਸ ਇੰਟਰਨੈਸ਼ਨਲ ਸਕੂਲ ‘ਚ ਹੰਗਾਮਾ, ਫੀਸ ਨਾ ਭਰਨ ‘ਤੇ ਬੱਚਿਆਂ ਨੂੰ ਪੇਪਰ ਵਿੱਚ ਨਹੀਂ ਬਿਠਾਇਆ

Read Next

ਤੀਜੇ ਵਿਸ਼ਵ ਯੁੱਧ ਵੱਲ ਵਧ ਰਹੀ ਦੁਨੀਆ..!””, UN ਨੇ ਦਿੱਤੀ ਚਿਤਾਵਨੀ