Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

4 ਸਾਲਾ ਬੱਚੀ ਦੇ ਕਿਡਨੈਪ ਦੇ ਦੌਰਾਨ ਫੜਿਆ ਗਿਆ ਸ਼ੱਕੀ, ਲੋਕਾਂ ਨੇ ਕੀਤੀ ਛਿੱਤਰ ਪਰੈਡ, ਸੋਢਲ ਦੇ ਪ੍ਰੀਤ ਨਗਰ ‘ਚ ਵਾਪਰੀ ਵੱਡੀ ਘਟਨਾ, ਇਲਾਕੇ ‘ਚ ਰੋਸ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੇ ਸੋਢਲ ਵਿਖੇ ਪ੍ਰੀਤ ਨਗਰ ਵਿੱਚ ਅੱਜ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ ਜਦੋਂ ਇੱਕ ਵਿਅਕਤੀ 4 ਸਾਲ ਦੀ ਬੱਚੀ ਨੂੰ ਕਿਡਨੈਪ ਕਰਕੇ ਲੈ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਲਾਕਾ ਨਿਵਾਸੀਆਂ ਨੇ ਚੌਕਸੀ ਦਿਖਾਉਂਦਿਆਂ ਸ਼ੱਕੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਦੀ ਰੱਸੀ ਨਾਲ ਬੰਨ੍ਹ ਕੇ ਛਿੱਤਰ ਪਰੈਡ ਕੀਤੀ।

ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਉਹ ਵਿਅਕਤੀ ਬੱਚੀ ਨੂੰ ਕਿਡਨੈਪ ਕਰਨ ਤੋਂ ਬਾਅਦ ਇੱਕ ਕਮਰੇ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਛੇੜਛਾੜ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਆਪਣੇ ਹੀ ਹੱਥੀਂ ਕਮਰੇ ਤੋਂ ਬੱਚੀ ਨੂੰ ਬਿਨ੍ਹਾਂ ਕੱਪੜਿਆਂ ਦੇ ਬਚਾਇਆ। ਇਸ ਘਟਨਾ ਕਾਰਨ ਇਲਾਕੇ ਵਿੱਚ ਭਾਰੀ ਰੋਸ ਫੈਲ ਗਿਆ ਅਤੇ ਲੋਕਾਂ ਨੇ ਉੱਚੀ ਆਵਾਜ਼ ਵਿੱਚ ਦੋਸ਼ੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀ ਨੂੰ ਕਾਬੂ ਕਰਕੇ ਥਾਣੇ ਲੈ ਗਈ। ਜਾਂਚ ਅਧਿਕਾਰੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ‘ਚ ਮੁੱਖ ਤੌਰ ‘ਤੇ ਕਿਡਨੈਪਿੰਗ ਦੀ ਗੱਲ ਦਰਜ ਹੈ। ਉਨ੍ਹਾਂ ਦੇ ਮੁਤਾਬਕ ਛੇੜਛਾੜ ਦੀ ਧਾਰਾ ਅਜੇ ਤੱਕ ਪੁਸ਼ਟੀਸ਼ੁਦਾ ਨਹੀਂ ਹੈ, ਹਾਲਾਂਕਿ ਇਲਾਕਾ ਨਿਵਾਸੀ ਅਤੇ ਬੱਚੀ ਦਾ ਪਰਿਵਾਰ ਇਸ ਬਾਰੇ ਸਪੱਸ਼ਟ ਦੋਸ਼ ਲਗਾ ਰਹੇ ਹਨ।

ਪੀੜਤ ਪਰਿਵਾਰ ਦੀ ਔਰਤ, ਸਤਨਾਮ ਕੌਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਧੀ ਨੂੰ ਕਿਡਨੈਪ ਕਰਕੇ ਕਮਰੇ ਵਿੱਚ ਲਿਜਾਇਆ ਗਿਆ ਸੀ। ਇਲਾਕਾ ਨਿਵਾਸੀਆਂ ਨੇ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਬੱਚੀ ਨੂੰ ਕਮਰੇ ਵਿੱਚੋਂ ਬਚਾਇਆ।

ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਦੀ ਮੰਗ ਹੈ ਕਿ ਦੋਸ਼ੀ ਨੂੰ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਦਾ ਮੁੜ ਨਾ ਹੋ ਸਕੇ।

ਪੁਲਿਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਪੂਰੀ ਹੋਣ ਉਪਰਾਂਤ ਹੀ ਦੋਸ਼ਾਂ ਦੀ ਪੁਸ਼ਟੀ ਹੋਵੇਗੀ।

Vinkmag ad
Share Our Daily Posts

News Desk

Read Previous

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਯਾਤਰਾ ਨੂੰ ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ, SGPC ਨੇ ਕੀਤਾ ਵਿਰੋਧ

Read Next

ਪੰਜਾਬ ਵਿੱਚ ਹੜਾਂ ਦੇ ਪ੍ਰਕੋਪ : ਵਰਿੰਦਰ ਸਿੰਘ ਘੁੰਮਣ ਡੇਰਾ ਬਾਬਾ ਨਾਨਕ ’ਚ ਪਹੁੰਚੇ, ਪੀੜਤਾਂ ਲਈ ਲਿਆਂਦੀ ਰਾਹਤ ਸਮੱਗਰੀ