Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 27, 2026

ਪੰਜਾਬ ਵਿੱਚ ਹੜਾਂ ਦੇ ਪ੍ਰਕੋਪ : ਵਰਿੰਦਰ ਸਿੰਘ ਘੁੰਮਣ ਡੇਰਾ ਬਾਬਾ ਨਾਨਕ ’ਚ ਪਹੁੰਚੇ, ਪੀੜਤਾਂ ਲਈ ਲਿਆਂਦੀ ਰਾਹਤ ਸਮੱਗਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋਈ ਮੀਂਹ ਕਾਰਨ ਬਾੜ੍ਹ ਨੇ ਭਿਆਨਕ ਤਬਾਹੀ ਮਚਾਈ ਹੈ। ਸੈਂਕੜੇ ਪਿੰਡ ਪਾਣੀ ਹੇਠ ਆ ਗਏ ਸਨ, ਜਿਸ ਨਾਲ ਲੋਕਾਂ ਦੀ ਜਿੰਦਗੀ ਬਹੁਤ ਪ੍ਰਭਾਵਿਤ ਹੋਈ। ਹਾਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਪੰਜਾਬ ਸਰਕਾਰ, ਧਾਰਮਿਕ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਕਈ ਪੰਜਾਬੀ ਗਾਇਕ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਇਸੇ ਕੜੀ ਵਿੱਚ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੌਰੇ ਦੌਰਾਨ ਬਾੜ੍ਹ ਪੀੜਤਾਂ ਦੀ ਸਹਾਇਤਾ ਲਈ 1600 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ।

ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਵੀ ਆਪਣੀ ਟੀਮ ਸਮੇਤ ਡੇਰਾ ਬਾਬਾ ਨਾਨਕ ਪਹੁੰਚੇ, ਜਿੱਥੇ ਉਨ੍ਹਾਂ ਨੇ ਬਾੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਘੁੰਮਣ ਨੇ ਕਿਹਾ ਕਿ ਕੁਝ ਸਮੇਂ ਤੋਂ ਉਹ ਸਿਹਤ ਸਬੰਧੀ ਸਮੱਸਿਆ ਕਾਰਨ ਖ਼ੁਦ ਪੀੜਤਾਂ ਤੱਕ ਨਹੀਂ ਪਹੁੰਚ ਸਕੇ ਸਨ, ਪਰ ਹੁਣ ਉਹ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਨ।

ਉਨ੍ਹਾਂ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਰਾਹਤ ਸਮੱਗਰੀ ਵੀ ਵੰਡੀਆਂ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਦੌਰਾਨ ਉਹ ਨੇੜਲੇ ਪਿੰਡਾਂ ਮਾਛੀਵਾਲ ਅਤੇ ਗੋਨੇਵਾਲ ਵੀ ਗਏ, ਜਿੱਥੇ ਉਨ੍ਹਾਂ ਨੇ ਵੇਖਿਆ ਕਿ ਬਾੜ੍ਹ ਦਾ ਪਾਣੀ ਹਟ ਜਾਣ ਦੇ ਬਾਵਜੂਦ ਲੋਕਾਂ ਦੀ ਹਾਲਤ ਕਾਫ਼ੀ ਖ਼ਰਾਬ ਹੈ।

ਵਰਿੰਦਰ ਘੁੰਮਣ ਨੇ ਸਹਾਇਤਾ ਕਰਨ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਸਭ ਤੋਂ ਪਹਿਲਾਂ ਪਿੰਡਾਂ ਵਿੱਚ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਵੋ ਅਤੇ ਫਿਰ ਮਦਦ ਕਰੋ, ਤਾਂ ਜੋ ਸਹਾਇਤਾ ਸਹੀ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਜਿਹੜਾ ਵੀ ਵਿੱਤੀ ਜਾਂ ਸਮੱਗਰੀ ਰੂਪ ਵਿੱਚ ਸਹਾਇਤਾ ਕਰਨ ਦੇ ਯੋਗ ਹੈ, ਉਹ ਅੱਗੇ ਆ ਕੇ ਪੀੜਤਾਂ ਲਈ ਖੜ੍ਹਾ ਹੋਵੇ।

Vinkmag ad
Share Our Daily Posts

News Desk

Read Previous

4 ਸਾਲਾ ਬੱਚੀ ਦੇ ਕਿਡਨੈਪ ਦੇ ਦੌਰਾਨ ਫੜਿਆ ਗਿਆ ਸ਼ੱਕੀ, ਲੋਕਾਂ ਨੇ ਕੀਤੀ ਛਿੱਤਰ ਪਰੈਡ, ਸੋਢਲ ਦੇ ਪ੍ਰੀਤ ਨਗਰ ‘ਚ ਵਾਪਰੀ ਵੱਡੀ ਘਟਨਾ, ਇਲਾਕੇ ‘ਚ ਰੋਸ

Read Next

ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਬੰਬੇ ਨਗਰ ਜਲੰਧਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ