Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਸੜਕ ਹਾਦਸੇ ਵਿੱਚ ਮਾਰੇ ਗਏ ਰਿਚੀ ਕੇਪੀ ਦਾ ਅੰਤਿਮ ਸੰਸਕਾਰ, ਰਾਜਨੀਤਿਕ ਤੇ ਸਮਾਜਿਕ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦਾ ਅੰਤਿਮ ਸੰਸਕਾਰ ਅੱਜ ਮਾਡਲ ਟਾਊਨ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਰਿਚੀ ਦੀ ਕੱਲ੍ਹ ਸ਼ਨੀਵਾਰ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

ਸ਼ਮਸ਼ਾਨਘਾਟ ‘ਚ ਰਿਚੀ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਰਾਜਨੀਤਿਕ ਨੇਤਾ, ਸਮਾਜਿਕ ਹਸਤੀਆਂ ਅਤੇ ਪਰਿਵਾਰਕ ਦੋਸਤ ਮੌਜੂਦ ਸਨ। ਇਸ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ, ਵਿਧਾਇਕ ਸੁਖਵਿੰਦਰ ਕੋਟਲੀ, ਵਿਧਾਇਕ ਲਾਡੀ ਸ਼ੇਰੋਵਾਲੀਆਂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਮੰਤਰੀ ਕੇ.ਡੀ. ਭੰਡਾਰੀ, ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਪੰਜਾਬੀ ਗਾਇਕ ਰਾਜ ਜੁਝਾਰ ਸਮੇਤ ਕਈ ਆਗੂ ਪਹੁੰਚੇ ਤੇ ਕੇਪੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸਾਂਸਦ ਚੰਨੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ, “ਇੱਕ ਪਿਤਾ ਲਈ ਸਭ ਤੋਂ ਵੱਡਾ ਦੁੱਖ ਇਹ ਹੈ ਕਿ ਉਹ ਆਪਣੇ ਜਵਾਨ ਪੁੱਤਰ ਨੂੰ ਮੋਖ ਪੁਰੇ ਵਾਸਤੇ ਅੱਗ ਦੇਵੇ। ਕੁਝ ਮਹੀਨੇ ਪਹਿਲਾਂ ਹੀ ਕੇਪੀ ਦੀ ਪਤਨੀ ਦਾ ਦੇਹਾਂਤ ਹੋਇਆ ਸੀ ਜਿਸ ਦਾ ਸਦਮਾ ਉਹ ਹਾਲੇ ਤੱਕ ਭੁਲਾ ਨਹੀਂ ਸਕੇ ਸਨ। ਹੁਣ ਪੁੱਤਰ ਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਹਿਲਾ ਦਿੱਤਾ ਹੈ।” ਚੰਨੀ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਰਿਚੀ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਵਸਾ ਕੇ ਪਰਿਵਾਰ ਨੂੰ ਦੁੱਖ ਸਹਿਣ ਦੀ ਤਾਕਤ ਬਖ਼ਸ਼ੇ।

ਸੁਸ਼ੀਲ ਰਿੰਕੂ ਨੇ ਕਿਹਾ ਕਿ ਕੇਪੀ ਇੱਕ ਨੇਕ ਇਨਸਾਨ ਹਨ, ਪਰ ਉਹਨਾਂ ਦੇ ਪੁੱਤਰ ਦੀ ਮੌਤ ਬਹੁਤ ਹੀ ਦੁਖਦ ਘਟਨਾ ਹੈ। “ਅੱਜ ਸਭ ਪਾਰਟੀਆਂ ਦੇ ਨੇਤਾ ਇਕੱਠੇ ਹੋ ਕੇ ਕੇਪੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਨ। ਅਸੀਂ ਵਾਹਿਗੁਰੂ ਕੋਲ ਅਰਦਾਸ ਕਰਦੇ ਹਾਂ ਕਿ ਰਿਚੀ ਨੂੰ ਆਪਣੇ ਚਰਨਾਂ ਵਿੱਚ ਥਾਂ ਮਿਲੇ ਤੇ ਪਰਿਵਾਰ ਨੂੰ ਹਿੰਮਤ ਮਿਲੇ।”

ਪੰਜਾਬੀ ਗਾਇਕ ਰਾਜ ਜੁਝਾਰ ਨੇ ਕਿਹਾ ਕਿ, “ਇਸ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਅਸੰਭਵ ਹੈ। ਇੱਕ ਪਿਤਾ ਲਈ ਆਪਣੇ ਜਵਾਨ ਪੁੱਤਰ ਨੂੰ ਮੋਖ ਦੇਣਾ ਸਭ ਤੋਂ ਔਖੀ ਘੜੀ ਹੁੰਦੀ ਹੈ।” ਉਹਨਾਂ ਨੇ ਯਾਦ ਕੀਤਾ ਕਿ ਕੇਪੀ ਪਰਿਵਾਰ ਨਾਲ ਉਹਨਾਂ ਦੇ 25 ਸਾਲਾਂ ਤੋਂ ਰਿਸ਼ਤੇ ਹਨ।

ਸ਼ਮਸ਼ਾਨਘਾਟ ਵਿੱਚ ਵਾਤਾਵਰਣ ਗਮਗੀਨ ਸੀ। ਕੇਪੀ ਆਪਣੇ ਪੁੱਤਰ ਨੂੰ ਅੰਤਿਮ ਵਿਦਾਈ ਦਿੰਦਿਆਂ ਰੋ-ਰੋ ਕੇ ਬੇਹਾਲ ਹੋ ਗਏ। ਰਿਚੀ ਅਕਸਰ ਪਰਿਵਾਰ ਨਾਲ ਹੀ ਰਹਿੰਦਾ ਸੀ ਅਤੇ ਕੰਮ ਦੇ ਨਾਲ-ਨਾਲ ਆਪਣਾ ਵਧੀਆ ਸਮਾਂ ਘਰ ਨੂੰ ਹੀ ਦਿੰਦਾ ਸੀ।

ਇਸ ਦੁੱਖਦ ਘਟਨਾ ਨੇ ਨਾ ਸਿਰਫ਼ ਜਲੰਧਰ ਸਗੋਂ ਪੂਰੇ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ ਹੈ।

Vinkmag ad
Share Our Daily Posts

News Desk

Read Previous

ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਬੰਬੇ ਨਗਰ ਜਲੰਧਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ

Read Next

ਜਲੰਧਰ ਤੋਂ ਬਾਅਦ ਹੁਣ ਲੁਧਿਆਣੇ ਦਾ ਸਮਰਜੀਤ ਸਿੰਘ ਰੂਸੀ ਫੌਜ ਵਿੱਚ ਫਸਿਆ, ਪਰਿਵਾਰ ਨੇ ਕੀਤੀ ਪ੍ਰਧਾਨ ਮੰਤਰੀ ਕੋਲ ਬੇਨਤੀ – ਪੁੱਤਰ ਨੂੰ ਹਰ ਹਾਲਤ ਵਿੱਚ ਵਾਪਸ ਲਿਆਓ