Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ਤੋਂ ਬਾਅਦ ਹੁਣ ਲੁਧਿਆਣੇ ਦਾ ਸਮਰਜੀਤ ਸਿੰਘ ਰੂਸੀ ਫੌਜ ਵਿੱਚ ਫਸਿਆ, ਪਰਿਵਾਰ ਨੇ ਕੀਤੀ ਪ੍ਰਧਾਨ ਮੰਤਰੀ ਕੋਲ ਬੇਨਤੀ – ਪੁੱਤਰ ਨੂੰ ਹਰ ਹਾਲਤ ਵਿੱਚ ਵਾਪਸ ਲਿਆਓ

ਜਲੰਧਰ : ਕੰਵਲਜੀਤ ਸਿੰਘ ਮੱਕੜ – ਰੂਸ-ਯੂਕ੍ਰੇਨ ਜੰਗ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਧੋਖੇ ਨਾਲ ਭਰਤੀ ਕਰਕੇ ਜੰਗ ਦੇ ਮੈਦਾਨ ਵਿੱਚ ਭੇਜਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਕੁਝ ਦਿਨ ਪਹਿਲਾਂ ਜਾਲੰਧਰ ਦੇ ਗੁਰਸੇਵਕ ਦੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਲੁਧਿਆਣਾ ਦੇ 21 ਸਾਲਾ ਸਮਰਜੀਤ ਸਿੰਘ ਦਾ ਮਾਮਲਾ ਚਰਚਾ ਵਿੱਚ ਆਇਆ ਹੈ।

ਸਮਰਜੀਤ ਸਿੰਘ, ਜੋ ਕਿ ਲੁਧਿਆਣਾ ਦੇ ਡਾਬਾ ਇਲਾਕੇ ਦੇ ਅਮਰਪੁਰੀ ਮੋਹੱਲੇ ਦਾ ਵਸਨੀਕ ਹੈ, ਲਗਭਗ ਦੋ ਮਹੀਨੇ ਪਹਿਲਾਂ ਪੜ੍ਹਾਈ ਅਤੇ ਨੌਕਰੀ ਦੀ ਖਾਤਰ ਰੂਸ ਗਿਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਪੁੱਤਰ ਨਾਲ ਧੋਖਾ ਕਰਕੇ ਉਸਨੂੰ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ ਹੈ ਅਤੇ ਹੁਣ ਉਸਨੂੰ ਜੰਗ ਦੇ ਮੈਦਾਨ ਵਿੱਚ ਭੇਜ ਦਿੱਤਾ ਗਿਆ ਹੈ।

ਵੀਡੀਓ ਵਾਇਰਲ – ਰੂਸੀ ਫੌਜ ‘ਚ ਪੰਜਾਬੀ ਨੌਜਵਾਨ, ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਸਮਰਜੀਤ ਸਿੰਘ ਸਮੇਤ ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਕਈ ਨੌਜਵਾਨ ਰੂਸੀ ਫੌਜੀ ਵਰਦੀ ਪਾਏ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਇਹ ਨੌਜਵਾਨ ਸਿੱਧੀ ਅਪੀਲ ਕਰਦੇ ਨਜ਼ਰ ਆਏ ਹਨ ਕਿ ਉਨ੍ਹਾਂ ਨੂੰ ਧੋਖੇ ਨਾਲ ਜੰਗ ਵਿੱਚ ਲਾਇਆ ਗਿਆ ਹੈ ਅਤੇ ਹੁਣ ਉਹ ਬੇਹਾਲ ਹਾਲਤ ਵਿੱਚ ਹਨ। ਵੀਡੀਓ ਵਿੱਚ ਨੌਜਵਾਨਾਂ ਨੇ ਦੱਸਿਆ ਕਿ ਨਾ ਹੀ ਖਾਣ ਪੀਣ ਦੀ ਸਮੱਗਰੀ ਪੂਰੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਕੋਈ ਸੁਰੱਖਿਆ ਹੈ।

ਘਰ ਦਾ ਮਾਹੌਲ ਸੋਗਾਂ ਵਿੱਚ ਬਦਲਿਆ, ਸਮਰਜੀਤ ਦੇ ਪਿਤਾ ਚਰਨਜੀਤ ਸਿੰਘ ਡਾਬਾ ਇਲਾਕੇ ਵਿੱਚ ਇੱਕ ਛੋਟੀ ਕਿਰਾਣੇ ਦੀ ਦੁਕਾਨ ਚਲਾਉਂਦੇ ਹਨ। ਉਹਨਾਂ ਨੇ ਦੱਸਿਆ ਕਿ ਪੁੱਤਰ ਨੇ 12ਵੀਂ ਤੋਂ ਬਾਅਦ ਐਕਸ-ਰੇ ਟੈਕਨੀਸ਼ੀਅਨ ਵਿੱਚ ਡਿਪਲੋਮਾ ਕੀਤਾ ਸੀ ਅਤੇ ਲੁਧਿਆਨੇ ਦੇ ਨਿੱਜੀ ਹਸਪਤਾਲਾਂ ਵਿੱਚ ਕੰਮ ਵੀ ਕੀਤਾ। ਵਧੇਰੇ ਪੜ੍ਹਾਈ ਤੇ ਨੌਕਰੀ ਲਈ ਉਹ ਜੁਲਾਈ ਵਿੱਚ ਮਾਸਕੋ ਗਿਆ ਸੀ। ਪੁੱਤਰ ਨੂੰ ਭੇਜਣ ਲਈ ਪਰਿਵਾਰ ਨੇ ਦਸ ਲੱਖ ਰੁਪਏ ਦਾ ਕਰਜ਼ਾ ਵੀ ਲਿਆ ਅਤੇ ਜ਼ਮੀਨ ਵੀ ਗਿਰਵੀ ਰੱਖੀ।
ਪਿਤਾ ਨੇ ਰੋਣੀ ਆਵਾਜ਼ ਵਿੱਚ ਕਿਹਾ, “ਅਸੀਂ ਪਿਛਲੇ ਹਫ਼ਤੇ ਤੋਂ ਉਸ ਨਾਲ ਸੰਪਰਕ ਨਹੀਂ ਕਰ ਸਕੇ। ਉਸਦਾ ਫ਼ੋਨ ਬੰਦ ਆ ਰਿਹਾ ਹੈ। ਘਰ ਵਿੱਚ ਸੋਗ ਦਾ ਮਾਹੌਲ ਹੈ। ਅਸੀਂ ਹੱਥ ਜੋੜਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਕੋਲ ਬੇਨਤੀ ਕਰਦੇ ਹਾਂ ਕਿ ਸਾਡੇ ਪੁੱਤਰ ਨੂੰ ਕਿਸੇ ਵੀ ਕੀਮਤ ‘ਤੇ ਘਰ ਵਾਪਸ ਲਿਆਇਆ ਜਾਵੇ।”

ਸਰਕਾਰ ਤੋਂ ਵੱਡੀ ਕਾਰਵਾਈ ਦੀ ਮੰਗ, ਇਹ ਪਹਿਲੀ ਵਾਰ ਨਹੀਂ ਹੈ ਕਿ ਪੰਜਾਬ ਦੇ ਨੌਜਵਾਨ ਰੂਸ-ਯੂਕ੍ਰੇਨ ਜੰਗ ਵਿੱਚ ਫਸੇ ਹਨ। ਇਸ ਤੋਂ ਪਹਿਲਾਂ ਵੀ ਜਾਲੰਧਰ ਦੇ ਗੁਰਸੇਵਕ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਲਗਾਤਾਰ ਵਧ ਰਹੇ ਮਾਮਲੇ ਪਰਿਵਾਰਾਂ ਨੂੰ ਚਿੰਤਤ ਕਰ ਰਹੇ ਹਨ। ਲੋਕਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਤਰ੍ਹਾਂ ਫਸੇ ਹੋਏ ਸਾਰੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਈ ਜਾਵੇ।

Vinkmag ad
Share Our Daily Posts

News Desk

Read Previous

ਸੜਕ ਹਾਦਸੇ ਵਿੱਚ ਮਾਰੇ ਗਏ ਰਿਚੀ ਕੇਪੀ ਦਾ ਅੰਤਿਮ ਸੰਸਕਾਰ, ਰਾਜਨੀਤਿਕ ਤੇ ਸਮਾਜਿਕ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

Read Next

ਅੱਧੀ ਰਾਤ ਬਾਅਦ ਰੈਸਟੋਰੈਂਟ ਖੁੱਲ੍ਹਾ, ਪੀ.ਪੀ.ਆਰ ਮਾਲ ’ਚ ਅਮ੍ਰਿਤਸਰੀ ਰਸੋਈ ਦੇ ਮਾਲਕ ਵਿਰੁੱਧ ਕੇਸ ਦਰਜ