Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਅੱਧੀ ਰਾਤ ਬਾਅਦ ਰੈਸਟੋਰੈਂਟ ਖੁੱਲ੍ਹਾ, ਪੀ.ਪੀ.ਆਰ ਮਾਲ ’ਚ ਅਮ੍ਰਿਤਸਰੀ ਰਸੋਈ ਦੇ ਮਾਲਕ ਵਿਰੁੱਧ ਕੇਸ ਦਰਜ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੇ ਪੀ.ਪੀ.ਆਰ ਮਾਲ ਮਾਰਕੀਟ ਵਿੱਚ ਸਥਿਤ ਅਮ੍ਰਿਤਸਰੀ ਰਸੋਈ ਰੈਸਟੋਰੈਂਟ ਦੇ ਮਾਲਕ ਵਿਰੁੱਧ ਰਾਤ ਦੇ 11 ਵੱਜੇ ਬਾਅਦ ਵੀ ਰੈਸਟੋਰੈਂਟ ਖੁੱਲ੍ਹਾ ਰੱਖਣ ’ਤੇ ਪੁਲਿਸ ਨੇ ਕਾਰਵਾਈ ਕਰਕੇ ਕੇਸ ਦਰਜ ਕੀਤਾ ਹੈ।

ਪੁਲਿਸ ਦੇ ਅਨੁਸਾਰ, ਕੱਲ੍ਹ ਰਾਤ ਥਾਣਾ ਨੰਬਰ 7 ਦੇ ਇੰਚਾਰਜ ਇੰਸਪੈਕਟਰ ਰਮੇਸ਼ ਕੁਮਾਰ ਦੇ ਨੇਤ੍ਰਿਤਵ ਹੇਠ ਏ.ਐਸ.ਆਈ ਬਲਵਿੰਦਰ ਪਾਲ ਅਤੇ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇੱਕ ਖ਼ਾਸ ਮੁਖ਼ਬਰ ਨੇ ਪੁਲਿਸ ਨੂੰ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਸਪਸ਼ਟ ਨਜ਼ਰ ਆਇਆ ਕਿ ਅਮ੍ਰਿਤਸਰੀ ਰਸੋਈ ਦਾ ਮਾਲਕ ਮਾਨਵ ਅਰੋੜਾ ਅੱਧੀ ਰਾਤ ਤੋਂ ਬਾਅਦ ਵੀ ਗਾਹਕਾਂ ਨੂੰ ਖਾਣ-ਪੀਣ ਸਰਵ ਕਰ ਰਿਹਾ ਸੀ।

ਜਦੋਂ ਪੁਲਿਸ ਪਾਰਟੀ ਨੇ ਮੌਕੇ ’ਤੇ ਛਾਪਾ ਮਾਰਿਆ ਤਾਂ ਰੈਸਟੋਰੈਂਟ ਖੁੱਲ੍ਹਾ ਮਿਲਿਆ ਅਤੇ ਬਾਹਰ ਟੇਬਲਾਂ ’ਤੇ ਗਾਹਕ ਬੈਠੇ ਖਾਣਾ ਖਾ ਰਹੇ ਸਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਰੈਸਟੋਰੈਂਟ ਮਾਲਕ ਮਾਨਵ ਅਰੋੜਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 223 ਹੇਠ ਕੇਸ ਦਰਜ ਕਰ ਲਿਆ।

ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਸਪਸ਼ਟ ਹੁਕਮ ਹਨ ਕਿ ਰਾਤ 11 ਵੱਜੇ ਤੋਂ ਬਾਅਦ ਜਾਲੰਧਰ ਸ਼ਹਿਰ ਵਿੱਚ ਕੋਈ ਵੀ ਰੈਸਟੋਰੈਂਟ ਜਾਂ ਖਾਣ-ਪੀਣ ਦੀ ਦੁਕਾਨ ਖੁੱਲ੍ਹੀ ਨਹੀਂ ਰਹੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਭਵਿੱਖ ਵਿੱਚ ਵੀ ਕਿਸੇ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਹੋਰ ਵੀ ਕੜੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ਤੋਂ ਬਾਅਦ ਹੁਣ ਲੁਧਿਆਣੇ ਦਾ ਸਮਰਜੀਤ ਸਿੰਘ ਰੂਸੀ ਫੌਜ ਵਿੱਚ ਫਸਿਆ, ਪਰਿਵਾਰ ਨੇ ਕੀਤੀ ਪ੍ਰਧਾਨ ਮੰਤਰੀ ਕੋਲ ਬੇਨਤੀ – ਪੁੱਤਰ ਨੂੰ ਹਰ ਹਾਲਤ ਵਿੱਚ ਵਾਪਸ ਲਿਆਓ

Read Next

ਜਲੰਧਰ ਅਦਾਲਤ ਤੋਂ ਨਸ਼ਾ ਤਸਕਰ ਪੁਲਿਸ ਨੂੰ ਧੱਕਾ ਦੇ ਕੇ ਫਰਾਰ, ਪੁਲਿਸ ਟੀਮ ਕਰ ਰਹੀ ਤਲਾਸ਼