Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜਲੰਧਰ ਅਦਾਲਤ ਤੋਂ ਨਸ਼ਾ ਤਸਕਰ ਪੁਲਿਸ ਨੂੰ ਧੱਕਾ ਦੇ ਕੇ ਫਰਾਰ, ਪੁਲਿਸ ਟੀਮ ਕਰ ਰਹੀ ਤਲਾਸ਼

ਜਲੰਧਰ (ਕੰਵਲਜੀਤ ਸਿੰਘ ਮੱਕੜ) –  ਅੱਜ ਅਦਾਲਤੀ ਕੰਪਲੈਕਸ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਨਸ਼ਾ ਤਸਕਰ ਪੁਲਿਸ ਦੀ ਗ੍ਰਿਫ਼ਤ ਤੋਂ ਧੱਕਾ ਮਾਰ ਕੇ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ, ਲੰਮਾ ਪਿੰਡ ਚੌਕ ਨਿਵਾਸੀ ਰਮਿਤ ਮਿਤਰਾ ਨੂੰ ਕਰਤਾਰਪੁਰ ਪੁਲਿਸ ਨੇ 14 ਸਤੰਬਰ ਨੂੰ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਸੀ। ਉਸਦੇ ਖਿਲਾਫ਼ ਥਾਣਾ ਕਰਤਾਰਪੁਰ ਵਿੱਚ ਮੁਕੱਦਮਾ ਦਰਜ ਹੈ।

ਅੱਜ ਮੁਲਜ਼ਮ ਨੂੰ ਐ.ਐਸ.ਆਈ. ਲਖਵਿੰਦਰ ਸਿੰਘ ਵੱਲੋਂ ਚੀਫ਼ ਮੈਜਿਸਟ੍ਰੇਟ ਇੱਕਤਾ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ। ਅਦਾਲਤ ਤੋਂ ਪੇਸ਼ੀ ਮੁਕੰਮਲ ਹੋਣ ਤੋਂ ਬਾਅਦ ਜਦੋਂ ਉਸਨੂੰ ਵਾਪਸ ਥਾਣੇ ਲਿਜਾਇਆ ਜਾ ਰਿਹਾ ਸੀ, ਤਦ ਉਸਨੇ ਮੌਕੇ ’ਤੇ ਡਿਊਟੀ ਕਰ ਰਹੀ ਮਹਿਲਾ ਕਾਂਸਟੇਬਲ ਸੰਦੀਪ ਕੌਰ ਅਤੇ ਐ.ਐਸ.ਆਈ. ਲਖਵਿੰਦਰ ਸਿੰਘ ਨੂੰ ਧੱਕਾ ਮਾਰ ਕੇ ਹੱਥ ਛੁਡਾ ਲਿਆ ਅਤੇ ਭੱਜਣ ਵਿੱਚ ਕਾਮਯਾਬ ਹੋ ਗਿਆ।

ਪੁਲਿਸ ਟੀਮ ਨੇ ਉਸਦਾ ਪਿੱਛਾ ਕੀਤਾ ਪਰ ਉਹ ਕਾਬੂ ਨਹੀਂ ਆ ਸਕਿਆ। ਇਸ ਘਟਨਾ ਕਾਰਨ ਪੁਲਿਸ ਵਿਭਾਗ ਵਿੱਚ ਖਲਬਲੀ ਮਚੀ ਹੋਈ ਹੈ।

ਥਾਣਾ ਬਾਰਾਦਰੀ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਫਰਾਰ ਮੁਲਜ਼ਮ ਦੀ ਤਲਾਸ਼ ਲਈ ਵਿਸ਼ੇਸ਼ ਟੀਮਾਂ ਤਿਆਰ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਅੱਧੀ ਰਾਤ ਬਾਅਦ ਰੈਸਟੋਰੈਂਟ ਖੁੱਲ੍ਹਾ, ਪੀ.ਪੀ.ਆਰ ਮਾਲ ’ਚ ਅਮ੍ਰਿਤਸਰੀ ਰਸੋਈ ਦੇ ਮਾਲਕ ਵਿਰੁੱਧ ਕੇਸ ਦਰਜ

Read Next

ਸਦਾਮਾ ਵਿਹਾਰ ‘ਚ ਦੁਰਘਟਨਾ : ਟੈਂਪੋ ਦੇ ਪਿੱਛੇ ਲਟਕਦੇ ਨਾਬਾਲਿਗ ਬੱਚੇ ਦੀ ਮੌਤ