Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਬੁੱਟਾ ਪਿੰਡ ’ਚ ਪਾਣੀ ਭਰਨ ਨੂੰ ਲੈ ਕੇ ਹੰਗਾਮਾ, ਕਿਰਾਏਦਾਰ-ਮਾਲਕ ਵਿੱਚ ਝਗੜਾ

ਜਲੰਧਰ : (ਕੰਵਲਜੀਤ ਸਿੰਘ ਮੱਕੜ)  – ਜਲੰਧਰ ਦੇ ਬੁੱਟਾ ਪਿੰਡ ਵਿੱਚ ਅੱਜ ਸਵੇਰੇ ਪਾਣੀ ਭਰਨ ਨੂੰ ਲੈ ਕੇ ਕਿਰਾਏਦਾਰ ਅਤੇ ਮਕਾਨ ਮਾਲਕ ਪਰਿਵਾਰ ਵਿਚਕਾਰ ਝਗੜੇ ਦੀ ਘਟਨਾ ਸਾਹਮਣੇ ਆਈ। ਦੋਵੇਂ ਪੱਖਾਂ ਵੱਲੋਂ ਇੱਕ ਦੂਜੇ ਉੱਤੇ ਗੰਭੀਰ ਇਲਜ਼ਾਮ ਲਗਾਏ ਗਏ ਹਨ।

ਜਾਣਕਾਰੀ ਮੁਤਾਬਕ, ਇਲਾਕੇ ’ਚ ਰਹਿੰਦੀ ਦਲਜੀਤ ਕੌਰ ਅਤੇ ਉਸ ਦਾ ਪਤੀ ਆਕਾਸ਼ਦੀਪ ਨੇ ਆਪਣੇ ਕਿਰਾਏਦਾਰ, ਪ੍ਰਵਾਸੀ ਮੋਤੀ ਲਾਲ ’ਤੇ ਦੋਸ਼ ਲਾਇਆ ਕਿ ਉਸਨੇ ਉਨ੍ਹਾਂ ਨਾਲ ਮਾਰਪੀਟ ਕਰਨ ਦੀ ਕੋਸ਼ਿਸ਼ ਕੀਤੀ ਅਤੇ ਔਰਤ ਦੇ ਕੱਪੜੇ ਫਾੜਨ ਦੀ ਕੋਸ਼ਿਸ਼ ਵੀ ਕੀਤੀ। ਇਥੇ ਤੱਕ ਕਿ ਡਰਾਉਣ ਲਈ ਆਰੀ ਵੀ ਵਿਖਾਈ। ਇਹ ਸ਼ਿਕਾਇਤ ਤੁਰੰਤ ਥਾਣਾ ਨੰਬਰ 6 ਦੀ ਪੁਲਿਸ ਨੂੰ ਦਿੱਤੀ ਗਈ।

ਸੂਚਨਾ ਮਿਲਣ ’ਤੇ ਥਾਣਾ ਨੰਬਰ 6 ਦੇ ਐਸਐਚਓ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਦੋਵੇਂ ਪੱਖਾਂ ਨੂੰ ਥਾਣੇ ਲੈ ਜਾ ਕੇ ਪੁੱਛਗਿੱਛ ਕੀਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਹੁਣ ਤੱਕ ਕੋਈ ਪੱਕਾ ਸਬੂਤ ਸਾਹਮਣੇ ਨਹੀਂ ਆਇਆ ਕਿ ਕੱਪੜੇ ਫਾੜੇ ਗਏ ਜਾਂ ਕਿਸੇ ਕਿਸਮ ਦੀ ਹਿੰਸਾ ਕੀਤੀ ਗਈ। ਮਾਮਲੇ ਨੂੰ ਬੇਵਜ੍ਹਾ ਵੱਡਾ ਬਣਾਇਆ ਜਾ ਰਿਹਾ ਹੈ।

ਦੂਜੇ ਪਾਸੇ, ਪ੍ਰਵਾਸੀ ਮੋਤੀ ਲਾਲ ਨੇ ਆਪਣੇ ਉੱਪਰ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਉਸਨੇ ਨਾ ਕਿਸੇ ਨਾਲ ਮਾਰਪੀਟ ਕੀਤੀ ਹੈ ਤੇ ਨਾ ਹੀ ਕਿਸੇ ਨੂੰ ਡਰਾਇਆ ਧਮਕਾਇਆ ਹੈ। ਐਸਐਚਓ ਨੇ ਵੀ ਸਪਸ਼ਟ ਕੀਤਾ ਕਿ ਇਹ ਝਗੜਾ ਸਧਾਰਣ ਸੀ ਅਤੇ ਇਸਨੂੰ “ਪ੍ਰਵਾਸੀ-ਪੰਜਾਬੀ” ਮੁੱਦੇ ਵਾਂਗ ਪੇਸ਼ ਕਰਨਾ ਗਲਤ ਹੈ।

ਇਸੇ ਸਬੰਧੀ ਥਾਣਾ ਨੰਬਰ 6 ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਪੁਲਿਸ ਵੱਲੋਂ ਕਿਹਾ ਗਿਆ ਕਿ ਅਗਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਸਥਿਤੀਆਂ ਤੋਂ ਬਚਣ ਲਈ ਕਦਮ ਚੁੱਕੇ ਗਏ ਹਨ। ਪੁਲਿਸ ਨੇ ਆਪਣੇ ਇਲਾਕੇ ਦੇ ਪ੍ਰਧਾਨਾਂ ਅਤੇ ਮੋਹਤਬਰਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਹਨ ਕਿ ਆਪਣੇ ਇਲਾਕੇ ਵਿੱਚ ਰਹਿੰਦੇ ਹਰ ਕਿਰਾਏਦਾਰ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣਾ ਲਾਜ਼ਮੀ ਹੈ।

ਐਸਐਚਓ ਨੇ ਕਿਹਾ ਕਿ ਦਲਜੀਤ ਕੌਰ ਵੱਲੋਂ ਦਿੱਤੀ ਸ਼ਿਕਾਇਤ ’ਤੇ ਕਾਰਵਾਈ ਜਾਰੀ ਹੈ ਅਤੇ ਜਾਂਚ ਵਿੱਚ ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜ਼ਲੰਧਰ : ਸਤਲੁਜ ਦੇ ਬਦਲੇ ਰੁੱਖ ਨਾਲ ਫਿਰ ਵਧਿਆ ਖਤਰਾ, ਧੁਸੀ ਬੱਨ ਨੂੰ ਬਚਾਉਣ ਲਈ ਯੁੱਧ ਪੱਧਰ ‘ਤੇ ਜਤਨ

Read Next

ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ! ਡਰਾਈਵਰ ਦੀ ਅੱਖ ਲੱਗਣ ਕਾਰਨ…