Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਫਿਲਲੌਰ-ਗੋਰਾਇਆ ਨੇੜੇ ਭਿਆਨਕ ਅੱਗ ਨਾਲ ਟਰੱਕ ਸੜਕੇ ਰਾਖ, ਡਰਾਈਵਰ ਨੇ ਜਾਨ ਬਚਾਈ

ਜਲੰਧਰ : (ਕੰਵਲਜੀਤ ਸਿੰਘ ਮੱਕੜ)–ਅੰਬਾਲਾ ਨੇਸ਼ਨਲ ਹਾਈਵੇ ‘ਤੇ ਕੱਲ੍ਹ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ ਬਚ ਗਿਆ, ਜਦੋਂ ਫਿਲਲੌਰ-ਗੋਰਾਇਆ ਦੇ ਨੇੜੇ ਆਰਸੀ ਪਲਾਜ਼ਾ ਦੇ ਕੋਲ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਚੰਦ ਮਿੰਟਾਂ ਵਿੱਚ ਹੀ ਪੂਰਾ ਟਰੱਕ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ। ਖੁਸ਼ਕਿਸਮਤੀ ਨਾਲ ਡਰਾਈਵਰ ਦੀ ਸੂਝ-ਬੂਝ ਅਤੇ ਲੋਕਾਂ ਦੀ ਫੁਰਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਟਰੱਕ ਚਾਲਕ ਸੰਦੀਪ ਨੇ ਦੱਸਿਆ ਕਿ ਉਹ ਟਰੱਕ ਵਿਚ ਬੋਨ ਬ੍ਰੇਡ ਲੋਡ ਕਰਕੇ ਕਪੂਰਥਲਾ ਤੋਂ ਅੰਬਾਲਾ ਵੱਲ ਜਾ ਰਿਹਾ ਸੀ। ਜਦੋਂ ਉਹ ਫਿਲਲੌਰ-ਗੋਰਾਇਆ ਦੇ ਨੇੜੇ ਪਹੁੰਚਿਆ ਤਾਂ ਟਰੱਕ ਵਿਚੋਂ ਅਚਾਨਕ “ਟਿਕ-ਟਿਕ” ਦੀਆਂ ਆਵਾਜ਼ਾਂ ਆਉਣ ਲੱਗੀਆਂ ਅਤੇ ਫਿਰ ਧੂੰਆ ਨਿਕਲਣਾ ਸ਼ੁਰੂ ਹੋ ਗਿਆ। ਉਹ ਟਰੱਕ ਨੂੰ ਹਾਈਵੇ ਦੇ ਵਿਚਕਾਰ ਨਹੀਂ ਰੋਕ ਸਕਿਆ, ਇਸੇ ਦੌਰਾਨ ਟਰੱਕ ਨੂੰ ਅੱਗ ਲੱਗ ਗਈ ਅਤੇ ਉਹ ਬੇਕਾਬੂ ਹੋ ਕੇ ਤੀਜੀ ਲੇਨ ਵਿਚ ਆ ਗਿਆ। ਆਖ਼ਿਰਕਾਰ ਟਰੱਕ ਸੀਵਰ ਪੁਲੀਆ ਨਾਲ ਟੱਕਰਾਂਦਾ ਹੋਇਆ ਰੁਕਿਆ ਤੇ ਕੁਝ ਹੀ ਸਮੇਂ ਵਿਚ ਪੂਰੀ ਤਰ੍ਹਾਂ ਸੜ ਗਿਆ।

ਟਰੱਕ ਡਰਾਈਵਰ ਨੇ ਆਪਣੀ ਜਾਨ ਬਚਾਉਂਦੇ ਹੋਏ ਛਾਲ ਮਾਰ ਕੇ ਬਾਹਰ ਆਇਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਰੋਡ ਸੇਫਟੀ ਫੋਰਸ ਅਤੇ ਗੋਰਾਇਆ ਪੁਲਿਸ ਨੇ ਫਿਲਲੌਰ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਮੌਕੇ ‘ਤੇ ਬੁਲਾਇਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਇਸ ਅੱਗ ਵਿੱਚ ਟਰੱਕ ਵਿੱਚ ਲੋਡ ਕੀਤੀਆਂ ਬੋਨ ਬ੍ਰੇਡ ਦੀਆਂ ਬੋਰੀਆਂ ਵੀ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਈਆਂ। ਰੋਡ ਸੇਫਟੀ ਫੋਰਸ ਦੇ ਥਾਣਾ ਪ੍ਰਮੁੱਖ ਸਰਬਜੀਤ ਨੇ ਦੱਸਿਆ ਕਿ ਹਾਲੇ ਤੱਕ ਅੱਗ ਲੱਗਣ ਦੇ ਅਸਲੀ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਗੋਰਾਇਆ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਗਨੀਮਤ ਇਹ ਰਹੀ ਕਿ ਇਸ ਭਿਆਨਕ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਕਾਰਨ ਹਾਈਵੇ ‘ਤੇ ਕਾਫੀ ਸਮੇਂ ਲਈ ਟ੍ਰੈਫਿਕ ਪ੍ਰਭਾਵਿਤ ਹੋਇਆ।

Vinkmag ad
Share Our Daily Posts

News Desk

Read Previous

ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ! ਡਰਾਈਵਰ ਦੀ ਅੱਖ ਲੱਗਣ ਕਾਰਨ…

Read Next

ਜਲੰਧਰ ’ਚ ਬੁਜ਼ੁਰਗ ਅਮ੍ਰਿਤਧਾਰੀ ਨੂੰ ਲਿਫ਼ਟ ਮੰਗਣ ’ਤੇ ਮਾਰਪੀਟ, ਸਾਬਕਾ ਪੁਲਿਸ ਇੰਸਪੈਕਟਰ ’ਤੇ ਦੋਸ਼