Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਜਲੰਧਰ ’ਚ ਬੁਜ਼ੁਰਗ ਅਮ੍ਰਿਤਧਾਰੀ ਨੂੰ ਲਿਫ਼ਟ ਮੰਗਣ ’ਤੇ ਮਾਰਪੀਟ, ਸਾਬਕਾ ਪੁਲਿਸ ਇੰਸਪੈਕਟਰ ’ਤੇ ਦੋਸ਼

ਜਲੰਧਰ  : (ਕੰਵਲਜੀਤ ਸਿੰਘ ਮੱਕੜ) – ਜ਼ਿਲ੍ਹੇ ਦੇ ਆਦਮਪੁਰ ਇਲਾਕੇ ਵਿੱਚ ਇਕ ਅਮ੍ਰਿਤਧਾਰੀ ਬੁਜ਼ੁਰਗ ਨਾਲ ਬੇਅਦਬੀ ਅਤੇ ਮਾਰਪੀਟ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਬੀਤੇ ਦਿਨ ਦੁਪਹਿਰ ਲਗਭਗ 2 ਵਜੇ ਬਡਾਲਾ ਮਾਹੀ ਪਿੰਡ ਦੇ ਰਹਿਣ ਵਾਲੇ ਬੁਜ਼ੁਰਗ ਜਗਦੇਵ ਸਿੰਘ ਜਾਲੰਧਰ ਤੋਂ ਵਾਪਸ ਘਰ ਆ ਰਹੇ ਸਨ। ਉਹ ਪਿੰਡ ਕਪੂਰ (ਅੱਡਾ ਕਠਾਰ) ਚੌਕ ‘ਤੇ ਉਤਰੇ ਤੇ ਸਾਹਮਣੇ ਆ ਰਹੇ ਇੱਕ ਐਕਟੀਵਾ ਸਵਾਰ ਨੂੰ ਲਿਫ਼ਟ ਲਈ ਰੋਕਣ ਦਾ ਇਸ਼ਾਰਾ ਕੀਤਾ।

ਬੁਜ਼ੁਰਗ ਦੇ ਮੁਤਾਬਕ, ਐਕਟੀਵਾ ਸਵਾਰ ਨੇ ਆਪਣੇ ਆਪ ਨੂੰ ਸਾਬਕਾ ਪੁਲਿਸ ਇੰਸਪੈਕਟਰ ਦੱਸਿਆ ਤੇ ਗੁੱਸੇ ਵਿੱਚ ਆ ਕੇ ਬੁਜ਼ੁਰਗ ਨਾਲ ਬਹਿਸ ਕਰਨ ਲੱਗਾ। ਉਸਨੇ ਕਿਹਾ ਕਿ “ਤੂੰ ਮੈਨੂੰ ਹੈਲੋ ਕਹਿ ਕੇ ਰੋਕਣ ਦੀ ਹਿੰਮਤ ਕਿਵੇਂ ਕੀਤੀ?”। ਬੁਜ਼ੁਰਗ ਦੇ ਸਮਝਾਉਣ ’ਤੇ ਉਹ ਹੋਰ ਚਿੜ੍ਹ ਗਿਆ ਤੇ ਬੁਜ਼ੁਰਗ ਨੂੰ ਜ਼ੋਰ ਨਾਲ ਧੱਕਾ ਦੇ ਕੇ ਜ਼ਮੀਨ ’ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਉਸਨੇ ਬੁਜ਼ੁਰਗ ਦੀ ਪੱਗ ਉਤਾਰ ਕੇ ਵਾਲ ਫੜ ਕੇ ਬੇਰਹਿਮੀ ਨਾਲ ਮਾਰਪਿੱਟ ਕੀਤੀ ਤੇ ਮੌਕੇ ਤੋਂ ਭੱਜ ਗਿਆ।

ਪੀੜਤ ਜਗਦੇਵ ਸਿੰਘ ਨੇ ਦੱਸਿਆ ਕਿ ਇਹ ਪੂਰਾ ਮਾਮਲਾ ਨੇੜੇ ਹੀ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ। ਉਹਨਾਂ ਕਿਹਾ ਕਿ ਹਮਲਾਵਰ ਆਪਣੇ ਆਪ ਨੂੰ “ਪਹਲਵਾਨ” ਨਾਂਅ ਨਾਲ ਮਸ਼ਹੂਰ ਦੱਸਦਾ ਹੈ ਅਤੇ ਲਗਭਗ 2 ਸਾਲ ਪਹਿਲਾਂ ਜ਼ਿਲ੍ਹਾ ਹੋਸ਼ਿਆਰਪੁਰ ਦੇ ਬੁੱਲੋਵਾਲ ਥਾਣੇ ਤੋਂ ਰਿਟਾਇਰ ਹੋਇਆ ਸੀ।

ਇਸ ਘਟਨਾ ਤੋਂ ਬਾਅਦ ਬੁਜ਼ੁਰਗ ਨੇ ਆਦਮਪੁਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਥਾਣਾ ਮੁਖੀ ਰਵਿੰਦਰ ਪਾਲ ਸਿੰਘ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ, ਆਦਮਪੁਰ ਥਾਣੇ ਵਿੱਚ ਬੁਜ਼ੁਰਗ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਵੱਡੀ ਗਿਣਤੀ ਇਕੱਠੀ ਹੋਈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਾਬਕਾ ਪੁਲਿਸ ਕਰਮਚਾਰੀ ਵਿਰੁੱਧ ਕਾਰਵਾਈ ਨਾ ਹੋਈ ਤਾਂ ਉਹ ਸਿੱਖ ਸੰਗਠਨਾਂ ਨਾਲ ਮਿਲ ਕੇ ਵੱਡਾ ਰੋਸ ਪ੍ਰਦਰਸ਼ਨ ਕਰਨਗੇ।

ਇਸ ਘਟਨਾ ਕਾਰਨ ਸਥਾਨਕ ਪੱਧਰ ’ਤੇ ਭਾਰੀ ਰੋਸ ਪੈਦਾ ਹੋਇਆ ਹੈ ਅਤੇ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਨਿਆਂ ਦੀ ਮੰਗ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਫਿਲਲੌਰ-ਗੋਰਾਇਆ ਨੇੜੇ ਭਿਆਨਕ ਅੱਗ ਨਾਲ ਟਰੱਕ ਸੜਕੇ ਰਾਖ, ਡਰਾਈਵਰ ਨੇ ਜਾਨ ਬਚਾਈ

Read Next

ਪੰਜਾਬ ‘ਚ ਵੱਡੀ ਵਾਰਦਾਤ, ਰੈਪਰ ਦੇ ਕਰੀਬੀ ਮੁੰਡਿਆਂ ਨੂੰ ਮਾਰ ‘ਤੀਆਂ ਗੋਲੀਆਂ, ਦੋਵਾਂ ਦੀ ਮੌਤ