Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ‘ਚ ਵੱਡੀ ਵਾਰਦਾਤ, ਰੈਪਰ ਦੇ ਕਰੀਬੀ ਮੁੰਡਿਆਂ ਨੂੰ ਮਾਰ ‘ਤੀਆਂ ਗੋਲੀਆਂ, ਦੋਵਾਂ ਦੀ ਮੌਤ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਵਿਚ ਦੇਰ ਸ਼ਾਮ ਦੋ ਧੜਿਆਂ ਵਿਚਾਲੇ ਹੋਈ ਅੰਨ੍ਹੇਵਾਹ ਗੋਲੀਬਾਰੀ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ, ਦੋਵੇਂ ਮ੍ਰਿਤਕ ਰੈਪਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਜਸ ਧਾਲੀਵਾਲ ਦੇ ਕਰੀਬੀ ਦੱਸੇ ਜਾ ਰਹੇ ਹਨ। ਇਸ ਘਟਨਾ ਤੋਂ ਬਾਅਦ ਗੈਂਗਸਟਰ ਗੋਪੀ ਘਨਸ਼ਾਮਪੁਰੀਆ ਗੈਂਗ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਕਰਕੇ ਇਨ੍ਹਾਂ ਕਤਲਾਂ ਦੀ ਜ਼ਿੰਮੇਵਾਰੀ ਲਈ ਹੈ। ਪੁਲਸ ਇਸ ਸੋਸ਼ਲ ਮੀਡੀਆ ਪੋਸਟ ਦੀ ਵੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ, ਸੋਮਵਾਰ ਸ਼ਾਮ ਕਰੀਬ 5 ਵਜੇ ਪਿੰਡ ਕੈਰੋਂ ਨੇੜੇ ਰੇਲਵੇ ਫਾਟਕ ਕੋਲ ਦੋ ਧੜੇ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਗੱਡੀਆਂ ‘ਚ ਆਏ ਹਮਲਾਵਰਾਂ ਨੇ ਫਾਰਚੂਨਰ ਗੱਡੀ ਨੂੰ ਘੇਰ ਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਦੋਵਾਂ ਪਾਸਿਆਂ ਤੋਂ ਕਰੀਬ 8 ਤੋਂ 10 ਰਾਊਂਡ ਫਾਇਰਿੰਗ ਹੋਈ, ਜਿਸ ਵਿਚ ਸਮਰਪ੍ਰੀਤ ਸਿੰਘ ਅਤੇ ਸੌਰਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤਰਨਤਾਰਨ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸਮਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਸੌਰਵ ਦੀ ਹਾਲਤ ਗੰਭੀਰ ਬਣੀ ਹੋਈ ਸੀ, ਜਿਸ ਕਾਰਨ ਡਾਕਟਰਾਂ ਵਲੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਦੇਰ ਰਾਤ ਅੰਮ੍ਰਿਤਸਰ ਵਿੱਚ ਇਲਾਜ ਦੌਰਾਨ ਸੌਰਵ ਦੀ ਵੀ ਮੌਤ ਹੋ ਗਈ। ਮ੍ਰਿਤਕ ਸਮਰਪ੍ਰੀਤ ਸਿੰਘ 19 ਸਾਲਾਂ ਦਾ ਸੀ ਜੋ ਕਿ ਪਿੰਡ ਕਰਮੂਵਾਲ ਤੇ  ਸੋਰਵਪ੍ਰੀਤ ਸਿੰਘ (18) ਪੁੱਤਰ ਹਰਜੀਤ ਸਿੰਘ ਪਿੰਡ ਮਰਹਾਣਾ ਦਾ ਰਹਿਣ ਵਾਲਾ ਸੀ।

ਪੁਲਸ ਸੂਤਰਾਂ ਅਨੁਸਾਰ, ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਚੱਲ ਰਹੇ ਵਿਵਾਦ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਪੰਡੋਰੀ ਪਿੰਡ ਦੇ ਸੋਸ਼ਲ ਮੀਡੀਆ ਇਨਫਲੂਐਂਸਰ ਮਹਿਕ ਪੰਡੋਰੀ ਨੇ ਰੈਪਰ ਜਸ ਧਾਲੀਵਾਲ ਦੀ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਮਹਿਕ ‘ਤੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਗਈ ਸੀ। ਇਸੇ ਵਿਵਾਦ ਕਾਰਨ ਦੋਵਾਂ ਧਿਰਾਂ ਵਿਚ ਤਣਾਅ ਵਧ ਗਿਆ ਸੀ।

ਘਟਨਾ ਤੋਂ ਬਾਅਦ ਐੱਸ.ਪੀ. ਰਿਪੁਤਪਨ ਸਿੰਘ, ਡੀ.ਐੱਸ.ਪੀ. ਲਵਕੇਸ਼ ਸੈਣੀ ਅਤੇ ਹੋਰ ਪੁਲਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਪਹਿਲੂ ਦੀ ਜਾਂਚ ਕਰ ਰਹੀ ਹੈ ਕਿ ਕੀ ਇਹ ਗੈਂਗਵਾਰ ਪੂਰੀ ਤਰ੍ਹਾਂ ਸੋਸ਼ਲ ਮੀਡੀਆ ਤੋਂ ਪੈਦਾ ਹੋਈ ਦੁਸ਼ਮਣੀ ਦਾ ਨਤੀਜਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ’ਚ ਬੁਜ਼ੁਰਗ ਅਮ੍ਰਿਤਧਾਰੀ ਨੂੰ ਲਿਫ਼ਟ ਮੰਗਣ ’ਤੇ ਮਾਰਪੀਟ, ਸਾਬਕਾ ਪੁਲਿਸ ਇੰਸਪੈਕਟਰ ’ਤੇ ਦੋਸ਼

Read Next

ਪੰਜਾਬ ‘ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ