Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੰਜਾਬ ‘ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਸਾਹਨੇਵਾਲ/ਕੋਹਾੜਾ  : ਥਾਣਾ ਸਾਹਨੇਵਾਲ ਅਧੀਨ ਆਉਂਦੇ ਇਲਾਕੇ ਆਨੰਦਪੁਰ ‘ਚ ਦੇਰ ਰਾਤ 2 ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਅਹਾਤੇ ਦੇ ਮਾਲਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।  ਮ੍ਰਿਤਕ ਦੀ ਪਛਾਣ ਅਤੀਤ ਕੁਮਾਰ ਪੁੱਤਰ ਇੰਦਰਾਜ ਸਿੰਘ (36) ਵਜੋਂ ਹੋਈ ਹੈ। ਉਸ ਦੇ ਦੋ ਛੋਟੇ-ਛੋਟੇ ਬੱਚੇ ਹਨ। ਮ੍ਰਿਤਕ ਅਤੀਤ ਕੁਮਾਰ ਸਾਹਨੇਵਾਲ ਦੇ ਯੂਥ ਕਾਂਗਰਸ ਆਗੂ ਅਨੁਜ ਕੁਮਾਰ ਦਾ ਭਰਾ ਸੀ।

ਇਹ ਘਟਨਾ ਪਿੰਡ ਨੰਦਪੁਰ ਦੀ ਪੁਲੀ ‘ਤੇ ਪੈਂਦੇ ਠੇਕੇ ਦੇ ਨਾਲ ਵਾਲੇ ਅਹਾਤੇ ਦੀ ਹੈ, ਜਿੱਥੇ ਕਰੀਬ ਰਾਤ 11 ਵਜੇ 2 ਨੌਜਵਾਨਾਂ ਨੇ ਅਹਾਤੇ ਤੋਂ ਕੁੱਝ ਖਾਧਾ ਅਤੇ ਜਾਣ ਲੱਗੇ। ਜਦੋਂ ਅਹਾਤਾ ਮਾਲਕ ਨੇ ਪੈਸਿਆਂ ਦੀ ਮੰਗ ਕੀਤੀ ਤਾਂ ਇਨ੍ਹਾਂ ਅਣਪਛਾਤੇ ਨੌਜਵਾਨਾਂ ਨੇ ਅਹਾਤਾ ਮਾਲਕ ਨੂੰ ਗੋਲੀ ਮਾਰ ਦਿੱਤੀ, ਜੋ ਸਿੱਧੀ ਉਸਦੇ ਦਿਲ ‘ਤੇ ਲੱਗੀ। ਇਸ ਨਾਲ ਅਹਾਤਾ ਮਾਲਕ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਲੈ ਜਾਂਦੇ ਸਮੇਂ ਉਸ ਦੀ ਮੌਤ ਹੋ ਗਈ।

ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਅਤੀਤ ਕੁਮਾਰ ਦੇ ਭਰਾ ਅਨੋਜ ਕੁਮਾਰ ਨੇ ਦੱਸਿਆ ਕਿ ਇਹ ਘਟਨਾ 100-200 ਰੁਪਏ ਦੀ ਨਹੀਂ ਹੈ, ਸਗੋਂ ਕਿਸੇ ਸੋਚੀ-ਸਮਝੀ ਸਾਜਿਸ਼ ਦਾ ਹਿੱਸਾ ਹੈ। ਉਧਰ ਥਾਣਾ ਪੁਲਸ ਦਾ ਕਹਿਣਾ ਕਿ 20-22 ਸਾਲ ਦੇ ਨੌਜਵਾਨ ਹਨ, ਜਿਨ੍ਹਾਂ ਨੇ ਗੋਲੀ ਮਾਰੀ ਹੈ। ਪੁਲਸ ਉਨ੍ਹਾਂ ਦੀ ਭਾਲ ਕਰ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਵੱਡੀ ਵਾਰਦਾਤ, ਰੈਪਰ ਦੇ ਕਰੀਬੀ ਮੁੰਡਿਆਂ ਨੂੰ ਮਾਰ ‘ਤੀਆਂ ਗੋਲੀਆਂ, ਦੋਵਾਂ ਦੀ ਮੌਤ

Read Next

64ਵੀਂ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਦਾ ਐਲਾਨ