Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਨਵਾਂਸ਼ਹਿਰ ਦੇ ਭੌਰਾ ਪਿੰਡ ‘ਚ ਅਫਰੀਕਨ ਸਵਾਈਨ ਫੀਵਰ ਦਾ ਕੇਸ, ਇਲਾਕੇ ‘ਚ ਹਾਈ ਅਲਰਟ ਜਾਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਪੰਜਾਬ ਦੇ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਸੂਅਰਾਂ ਵਿੱਚ ਪਾਈ ਜਾਣ ਵਾਲੀ ਘਾਤਕ ਬਿਮਾਰੀ ਅਫਰੀਕਨ ਸਵਾਈਨ ਫੀਵਰ (ASF) ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪਸ਼ੂ ਪਾਲਣ ਵਿਭਾਗ ਦੀ ਰਿਪੋਰਟ ਦੇ ਆਧਾਰ ‘ਤੇ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਨਵਾਂਸ਼ਹਿਰ ਦੀ ਤਹਿਸੀਲ ਭੌਰਾ ਪਿੰਡ ਨੂੰ ਬਿਮਾਰੀ ਦਾ ਕੇਂਦਰ ਘੋਸ਼ਿਤ ਕਰਦਿਆਂ ਇਲਾਕੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੌਰਾ ਪਿੰਡ ਦੇ 1 ਕਿਲੋਮੀਟਰ ਦੇ ਘੇਰੇ ਨੂੰ ਸੰਕਰਮਿਤ ਖੇਤਰ ਅਤੇ 10 ਕਿਲੋਮੀਟਰ ਦੇ ਇਲਾਕੇ ਨੂੰ ਨਿਰੀਖਣ ਖੇਤਰ ਐਲਾਨਿਆ ਗਿਆ ਹੈ। ਇਹ ਕਦਮ ਭਾਰਤੀ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਹੇਠ ਲਿਆਂਦੇ ਗਏ ਹਨ, ਤਾਂ ਜੋ ਬਿਮਾਰੀ ਦੇ ਫੈਲਾਅ ‘ਤੇ ਤੁਰੰਤ ਰੋਕ ਲਾਈ ਜਾ ਸਕੇ।

ਅਫਰੀਕਨ ਸਵਾਈਨ ਫੀਵਰ ਇੱਕ ਬਹੁਤ ਹੀ ਸੰਕਰਮਣਸ਼ੀਲ ਅਤੇ ਘਾਤਕ ਵਾਇਰਲ ਬਿਮਾਰੀ ਹੈ ਜੋ ਘਰੇਲੂ ਅਤੇ ਜੰਗਲੀ ਦੋਵਾਂ ਕਿਸਮ ਦੇ ਸੂਅਰਾਂ ਨੂੰ ਪ੍ਰਭਾਵਿਤ ਕਰਦੀ ਹੈ। ਵਿਸ਼ਵ ਪਸ਼ੂ ਸਿਹਤ ਸੰਸਥਾ (WOAH) ਦੇ ਅਨੁਸਾਰ, ਇਸ ਬਿਮਾਰੀ ਦੀ ਮੌਤ ਦਰ 100 ਫੀਸਦੀ ਤੱਕ ਹੋ ਸਕਦੀ ਹੈ, ਜਿਸ ਕਾਰਨ ਇਹ ਸੂਅਰ ਪਾਲਕਾਂ ਅਤੇ ਸੰਬੰਧਤ ਆਰਥਿਕਤਾ ਲਈ ਵੱਡਾ ਖਤਰਾ ਬਣਦੀ ਹੈ।

ਰਾਹਤ ਦੀ ਗੱਲ ਇਹ ਹੈ ਕਿ ਇਹ ਬਿਮਾਰੀ ਸਿਰਫ਼ ਪਸ਼ੂਆਂ ਤੱਕ ਹੀ ਸੀਮਿਤ ਰਹਿੰਦੀ ਹੈ ਅਤੇ ਮਨੁੱਖਾਂ ਵਿੱਚ ਨਹੀਂ ਫੈਲਦੀ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ ਅਤੇ ਪਸ਼ੂ ਪਾਲਕਾਂ ਨੂੰ ਸੂਅਰਾਂ ਦੀ ਸਿਹਤ ‘ਤੇ ਨਿਗਰਾਨੀ ਰੱਖਣ ਲਈ ਕਿਹਾ ਹੈ।

Vinkmag ad
Share Our Daily Posts

News Desk

Read Previous

64ਵੀਂ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਦਾ ਐਲਾਨ

Read Next

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਨੇ ਐਬੁਲੈਂਸ ਸਮੇਤ ਕਈ ਗੱਡੀਆਂ ਨੂੰ ਮਾਰੀ ਟੱਕਰ, ਬਿਜਲੀ ਦਾ ਪੋਲ ਵੀ ਢਾਹਿਆ