Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਨੇ ਐਬੁਲੈਂਸ ਸਮੇਤ ਕਈ ਗੱਡੀਆਂ ਨੂੰ ਮਾਰੀ ਟੱਕਰ, ਬਿਜਲੀ ਦਾ ਪੋਲ ਵੀ ਢਾਹਿਆ

ਜਲੰਧਰ (ਕੰਵਲਜੀਤ ਸਿੰਘ ਮੱਕੜ) – ਦੋਆਬਾ ਹਸਪਤਾਲ ਦੇ ਬਾਹਰ ਕੱਲ੍ਹ ਅੱਧੀ ਰਾਤ ਨੂੰ ਤੇਜ਼ ਰਫ਼ਤਾਰ ਕਾਰ ਚਾਲਕ ਨੇ ਹੜਬੜਾਹਟ ਵਿੱਚ ਕਈ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਤ ਕਰੀਬ 2:30 ਵਜੇ ਵਾਪਰਿਆ। ਇਸ ਦੌਰਾਨ ਕਾਰ ਨੇ ਹਸਪਤਾਲ ਦੇ ਬਾਹਰ ਖੜ੍ਹੀ ਐਬੁਲੈਂਸ, ਟੈਗੋਰ, ਗ੍ਰੈਂਡ ਵਿਟਾਰਾ ਅਤੇ ਇਕ ਡਾਕਟਰ ਦੀ ਗੱਡੀ ਨੂੰ ਜ਼ਬਰਦਸਤ ਟੱਕਰ ਮਾਰ ਕੇ ਨੁਕਸਾਨ ਪਹੁੰਚਾਇਆ।

ਗਨੀਮਤ ਇਹ ਰਹੀ ਕਿ ਉਸ ਵੇਲੇ ਸੜਕ ‘ਤੇ ਕੋਈ ਰਾਹਗੀਰ ਮੌਜੂਦ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਨੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਪੋਲ ਨੂੰ ਵੀ ਜੜ ਤੋਂ ਉਖਾੜ ਦਿੱਤਾ। ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਮੌਕੇ ‘ਤੇ ਹੜਕੰਪ ਮਚ ਗਿਆ।

ਲੋਕਾਂ ਨੇ ਹੌਸਲਾ ਦਿਖਾਉਂਦੇ ਹੋਏ ਕਾਰ ਚਾਲਕ ਨੂੰ ਕਾਬੂ ਕਰ ਲਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਏਡੀਸੀਪੀ ਆਕ੍ਰਿਸ਼ੀ ਜੈਨ ਨੇ ਦੱਸਿਆ ਕਿ ਘਟਨਾ ਦੋਆਬਾ ਹਸਪਤਾਲ ਦੇ ਬਾਹਰ ਰਾਤ 2:30 ਵਜੇ ਵਾਪਰੀ ਹੈ। ਇਸ ਵਿੱਚ ਕਾਰ ਚਾਲਕ ਨੇ ਖੜ੍ਹੀਆਂ ਕਈ ਗੱਡੀਆਂ ਅਤੇ ਬਿਜਲੀ ਦੇ ਪੋਲ ਨੂੰ ਨੁਕਸਾਨ ਪਹੁੰਚਾਇਆ। ਪੁਲਿਸ ਵੱਲੋਂ ਕਾਰ ਚਾਲਕ ਨੂੰ ਕਾਬੂ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਨਵਾਂਸ਼ਹਿਰ ਦੇ ਭੌਰਾ ਪਿੰਡ ‘ਚ ਅਫਰੀਕਨ ਸਵਾਈਨ ਫੀਵਰ ਦਾ ਕੇਸ, ਇਲਾਕੇ ‘ਚ ਹਾਈ ਅਲਰਟ ਜਾਰੀ

Read Next

ਜਲੰਧਰ ਰੋਡ ’ਤੇ ਸਥਿਤ ਪਿੰਡ ਧੁਆਂਖੇ ਵਿੱਚ ਗੱਦਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ, ਪੂਰੀ ਫੈਕਟਰੀ ਸੜ ਕੇ ਸੁਆਹ – ਕਰੋੜਾਂ ਦਾ ਨੁਕਸਾਨ