Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜਲੰਧਰ ਰੋਡ ’ਤੇ ਸਥਿਤ ਪਿੰਡ ਧੁਆਂਖੇ ਵਿੱਚ ਗੱਦਿਆਂ ਦੀ ਫੈਕਟਰੀ ਵਿੱਚ ਭਿਆਨਕ ਅੱਗ, ਪੂਰੀ ਫੈਕਟਰੀ ਸੜ ਕੇ ਸੁਆਹ – ਕਰੋੜਾਂ ਦਾ ਨੁਕਸਾਨ

ਜਲੰਧਰ : (ਕੰਵਲਜੀਤ ਸਿੰਘ ਮੱਕੜ)- ਜਲੰਧਰ ਰੋਡ ’ਤੇ ਸਥਿਤ ਪਿੰਡ ਧੁਆਂਖੇ ਵਿੱਚ ਅੱਜ ਸਵੇਰੇ ਇੱਕ ਗੱਦਿਆਂ ਦੀ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਣਾਂ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆ ਸਕੀ, ਪਰ ਅੱਗ ਇੰਨੀ ਵੀਕਰਾਲ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੀ ਫੈਕਟਰੀ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਆਸਮਾਨ ਵਿੱਚ ਕਾਲਾ ਧੁਆਂ ਫੈਲ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਕਪੂਰਥਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ ਗਏ। ਅੱਗ ਦੇ ਤ੍ਰਾਹੀ-ਤ੍ਰਾਹੀ ਰੂਪ ਨੂੰ ਦੇਖਦਿਆਂ ਜਲੰਧਰ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਵਾਧੂ ਗੱਡੀਆਂ ਮੰਗਵਾਈਆਂ ਗਈਆਂ ਹਨ। ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਿਸੇ ਹੱਦ ਤੱਕ ਕਾਬੂ ਪਾਇਆ ਗਿਆ।

ਫੈਕਟਰੀ ਮਾਲਕ ਨੇ ਦੱਸਿਆ ਕਿ ਅੱਗ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਦੇ ਮੁਤਾਬਕ, ਫੈਕਟਰੀ ਅੰਦਰ ਤਿਆਰ ਗੱਦਿਆਂ ਤੋਂ ਇਲਾਵਾ ਕੱਚਾ ਮਾਲ, ਮਸ਼ੀਨਰੀ ਅਤੇ ਹੋਰ ਸਾਜੋ-ਸਮਾਨ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ ਹੈ। ਮਾਲਕ ਨੇ ਅੰਦਾਜ਼ਾ ਲਗਾਇਆ ਕਿ ਲਗਭਗ 2 ਤੋਂ 3 ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ।

ਖੁਸ਼ਕਿਸਮਤੀ ਨਾਲ ਘਟਨਾ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਪਿੰਡ ਵਾਸੀਆਂ ਨੇ ਵੀ ਅੱਗ ਬੁਝਾਉਣ ਵਿੱਚ ਫਾਇਰ ਬ੍ਰਿਗੇਡ ਦੀ ਮਦਦ ਕੀਤੀ।

ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅੱਗ ਲੱਗਣ ਦੇ ਅਸਲੀ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਨੇ ਐਬੁਲੈਂਸ ਸਮੇਤ ਕਈ ਗੱਡੀਆਂ ਨੂੰ ਮਾਰੀ ਟੱਕਰ, ਬਿਜਲੀ ਦਾ ਪੋਲ ਵੀ ਢਾਹਿਆ

Read Next

ਜਲੰਧਰ ਵਿੱਚ 3.64 ਕਰੋੜ ਦੀ ਲਾਗਤ ਨਾਲ 10 ਸੜਕਾਂ ਦੇ ਨਿਰਮਾਣ ਕੰਮ ਨੂੰ ਮਿਲੀ ਰਫ਼ਤਾਰ