Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 16, 2026

ਜਲੰਧਰ ‘ਚ ਨਸ਼ੇ ਦੇ ਤਸਕਰ ਖ਼ਿਲਾਫ਼ ਵੱਡੀ ਕਾਰਵਾਈ, ਗੈਰ ਮਨਜ਼ੂਰੀ ਉਸਾਰੀ ਢਾਹੀ ਗਈ

ਜਲੰਧਰ : ਕੰਵਲਜੀਤ ਸਿੰਘ ਮੱਕੜ – ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੇ ਤਹਿਤ ਅੱਜ ਬਸਤੀ ਗੁਜਾ ਵਿਖੇ ਮਹਾਰਿਸ਼ੀ ਵਾਲਮੀਕਿ ਮੰਦਰ ਦੇ ਨੇੜੇ ਨਸ਼ੇ ਦੇ ਤਸਕਰ ਸਚਿਨ ਦੇ ਘਰ ‘ਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਨਗਰ ਨਿਗਮ, ਪੁਲਿਸ ਪ੍ਰਸ਼ਾਸਨ ਅਤੇ ਤਹਿਸੀਲਦਾਰ ਦੀ ਮੌਜੂਦਗੀ ਵਿੱਚ ਸਚਿਨ ਦੇ ਘਰ ਬਣਾਈ ਗਈ ਅਵੈਧ ਉਸਾਰੀ ਨੂੰ ਢਾਹ ਦਿੱਤਾ ਗਿਆ।

ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਚਿਨ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ 10 ਕੇਸ ਦਰਜ ਹਨ। ਉਸਨੇ ਨਸ਼ਾ ਵੇਚ ਕੇ ਗੈਰਕਾਨੂੰਨੀ ਤਰੀਕੇ ਨਾਲ ਘਰ ਦੇ ਬਾਹਰ ਲਗਭਗ 5 ਫੁੱਟ ਜਗ੍ਹਾ ਤੇ ਉਸਾਰੀ ਕੀਤੀ ਸੀ। ਨਗਰ ਨਿਗਮ ਨੇ ਇਸ ਸੰਬੰਧੀ ਸਚਿਨ ਨੂੰ ਪੱਤਰ ਜਾਰੀ ਕਰਕੇ ਪੁਲਿਸ ਦੀ ਸਹਾਇਤਾ ਮੰਗੀ ਸੀ, ਜਿਸ ਤੋਂ ਬਾਅਦ ਅੱਜ ਇਹ ਕਾਰਵਾਈ ਅੰਜਾਮ ਦਿੱਤੀ ਗਈ।

ਐ.ਟੀ.ਪੀ. ਅਧਿਕਾਰੀ ਨੇ ਕਿਹਾ ਕਿ ਸਚਿਨ ਨੂੰ ਅਵੈਧ ਉਸਾਰੀ ਸਬੰਧੀ ਨੋਟਿਸ ਜਾਰੀ ਕੀਤੇ ਗਏ ਸਨ, ਪਰ ਕੋਈ ਜਵਾਬ ਨਹੀਂ ਮਿਲਿਆ। ਇਸ ਕਾਰਨ ਅੱਜ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਅਵੈਧ ਬਣਤਰ ਨੂੰ ਢਾਹੁੰਦੇ ਹੋਏ ਤਸਕਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ।
ਇਹ ਕਾਰਵਾਈ ਪ੍ਰਸ਼ਾਸਨ ਵੱਲੋਂ ਨਸ਼ਾ ਮਾਫੀਆ ਖ਼ਿਲਾਫ਼ ਚੱਲ ਰਹੀ ਜੰਗ ਨੂੰ ਹੋਰ ਤੇਜ਼ ਕਰਨ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਰਾਜਵੀਰ ਜਵੰਦਾ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ! ਪੰਜਾਬੀ ਗਾਇਕ ਨੇ ਦਿੱਤੀ ਅਪਡੇਟ

Read Next

ਕ੍ਰਿਸ਼ਨਾ ਮੈਡੀਕਲ ਸਟੋਰ ਮਾਲਕ ਤੇ ਫ਼ਿਲਮੀ ਅੰਦਾਜ਼ ਵਿੱਚ ਗੰਡਾਸੇ ਨਾਲ ਕੀਤਾ ਹਮਲਾ