Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕ੍ਰਿਸ਼ਨਾ ਮੈਡੀਕਲ ਸਟੋਰ ਮਾਲਕ ਤੇ ਫ਼ਿਲਮੀ ਅੰਦਾਜ਼ ਵਿੱਚ ਗੰਡਾਸੇ ਨਾਲ ਕੀਤਾ ਹਮਲਾ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਸ਼ਹਿਰ ਦੇ ਰਾਮਾ ਮੰਡੀ ਇਲਾਕੇ ਵਿੱਚ ਕੱਲ੍ਹ ਸ਼ਾਮ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਕ੍ਰਿਸ਼ਨਾ ਮੈਡੀਕਲ ਸਟੋਰ ਵਿੱਚ ਫ਼ਿਲਮੀ ਅੰਦਾਜ਼ ਵਿੱਚ ਦਾਖ਼ਲ ਹੋ ਕੇ ਲੁੱਟਪਾਟ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ਕੋਲ ਵੱਡੇ ਗੰਡਾਸੇ ਤੇ ਕੋਹਾੜੀਆਂ ਸਨ। ਦੁਕਾਨਦਾਰ ਬਲਵਿੰਦਰ ’ਤੇ ਵੀ ਗੰਡਾਸੇ ਨਾਲ ਵਾਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਹ ਪਿਛਲੇ ਗੇਟ ਰਾਹੀਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਉਣ ਵਿੱਚ ਕਾਮਯਾਬ ਰਹੇ।

ਦੁਕਾਨਦਾਰ ਨੇ ਚਿਲਾਉਣੀ ਸ਼ੁਰੂ ਕੀਤੀ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਭੱਜਦੇ ਸਮੇਂ ਇੱਕ ਲੁਟੇਰੇ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਜਦਕਿ ਦੋ ਹੋਰ ਲੁਟੇਰੇ ਨਕਦ ਰਕਮ ਤੇ ਮੋਬਾਈਲ ਫ਼ੋਨ ਲੈ ਕੇ ਫਰਾਰ ਹੋ ਗਏ। ਬਲਵਿੰਦਰ ਦੇ ਮੁਤਾਬਕ, ਲੁਟੇਰੇ ਉਸਦਾ ਮੋਬਾਈਲ ਤੇ ਲਗਭਗ ਪੰਜ ਹਜ਼ਾਰ ਰੁਪਏ ਦੀ ਰਕਮ ਲੈ ਕੇ ਭੱਜੇ। ਹਾਲਾਂਕਿ ਪੁਲਿਸ ਵੱਲੋਂ ਪਕੜੇ ਗਏ ਲੁਟੇਰੇ ਕੋਲੋਂ ਮੋਬਾਈਲ ਵਾਪਸ ਕਰਵਾ ਦਿੱਤਾ ਗਿਆ ਹੈ, ਪਰ ਦੋਸ਼ੀ ਨਕਦ ਲੈ ਕੇ ਅਜੇ ਵੀ ਫਰਾਰ ਹਨ।

ਥਾਣਾ ਰਾਮਾ ਮੰਡੀ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਟੇਰੇ ਹਥਿਆਰਬੰਦ ਸਨ ਪਰ ਉਨ੍ਹਾਂ ਕੋਲ ਪਿਸਤੌਲ ਨਹੀਂ ਸੀ। ਪਕੜਿਆ ਗਿਆ ਲੁਟੇਰਾ ਥਾਣਾ ਬਿਲਗਾ ਦੇ ਪਿੰਡ ਸ਼ੇਖਪੁਰਾ ਦਾ ਰਹਿਣ ਵਾਲਾ ਹੈ, ਜਦਕਿ ਇਕ ਹੋਰ ਸੰਦਿਗਧ ਸੰਤੋਖਪੁਰਾ ਇਲਾਕੇ ਦਾ ਨਿਵਾਸੀ ਹੈ। ਤੀਜੇ ਲੁਟੇਰੇ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦੁਕਾਨਦਾਰ ਬਲਵਿੰਦਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇ ਅਤੇ ਪੀਸੀਆਰ ਮੁਲਾਜ਼ਮਾਂ ਨੂੰ 24 ਘੰਟੇ ਲਈ ਤਾਇਨਾਤ ਕੀਤਾ ਜਾਵੇ, ਤਾਂ ਜੋ ਅਪਰਾਧੀਆਂ ਵਿੱਚ ਖੌਫ ਪੈਦਾ ਹੋ ਸਕੇ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਨਸ਼ੇ ਦੇ ਤਸਕਰ ਖ਼ਿਲਾਫ਼ ਵੱਡੀ ਕਾਰਵਾਈ, ਗੈਰ ਮਨਜ਼ੂਰੀ ਉਸਾਰੀ ਢਾਹੀ ਗਈ

Read Next

ਜਲੰਧਰ ’ਚ ਤੇਜ਼ ਰਫ਼ਤਾਰ ਥਾਰ ਸੈਂਟਰੀ ਸਟੋਰ ’ਚ ਜਾ ਵੱੜੀ, ਵੱਡਾ ਹਾਦਸਾ ਟਲਿਆ