Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਜਲੰਧਰ ’ਚ ਤੇਜ਼ ਰਫ਼ਤਾਰ ਥਾਰ ਸੈਂਟਰੀ ਸਟੋਰ ’ਚ ਜਾ ਵੱੜੀ, ਵੱਡਾ ਹਾਦਸਾ ਟਲਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਬਸਤੀ ਬਾਵਾ ਖੇਲ ਵਿਖੇ ਦਰੋਨਾ ਗਾਰਡਨ ਦੇ ਸਾਹਮਣੇ ਮੰਗਲਵਾਰ ਸਵੇਰੇ ਲਗਭਗ 6:30 ਵਜੇ ਇੱਕ ਵੱਡਾ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਨਾਲ ਆ ਰਹੀ ਥਾਰ ਗੱਡੀ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ਗੁਪਤਾ ਸੈਂਟਰੀ ਸਟੋਰ ਵਿਚ ਜਾ ਵੱੜੀ। ਹਾਦਸੇ ਦੌਰਾਨ ਥਾਰ ਬੁਰੀ ਤਰ੍ਹਾਂ ਨੁਕਸਾਨੀ ਹੋ ਗਈ ਤੇ ਡਰਾਈਵਰ ਨੂੰ ਗੰਭੀਰ ਸੱਟਾ ਆਈਆਂ। ਇਹ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ।

ਸੀਸੀਟੀਵੀ ਫੁਟੇਜ ’ਚ ਸਾਫ਼ ਦਿੱਸਦਾ ਹੈ ਕਿ ਇੱਕ ਵਿਅਕਤੀ ਸੜਕ ’ਤੇ ਪੈਦਲ ਜਾ ਰਿਹਾ ਸੀ। ਥਾਰ ਦੇ ਡਰਾਈਵਰ ਨੇ ਉਸਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਪਰ ਉਹ ਬਚ ਗਿਆ, ਜਿਸ ਤੋਂ ਬਾਅਦ ਥਾਰ ਜਾ ਕੇ ਸਿੱਧਾ ਦੁਕਾਨ ਨਾਲ ਟਕਰਾਈ। ਟੱਕਰ ਦੀ ਭਿਆਨਕ ਆਵਾਜ਼ ਨਾਲ ਇਲਾਕੇ ਦੇ ਲੋਕ ਤੁਰੰਤ ਬਾਹਰ ਨਿਕਲ ਆਏ।

ਦਲਜੀਤ ਸਿੰਘ ਨੇ ਦੱਸਿਆ ਕਿ ਘਟਨਾ ਦੇ ਬਾਅਦ ਜਦੋਂ ਲੋਕਾਂ ਨੇ ਡਰਾਈਵਰ ਨੂੰ ਬਾਹਰ ਕੱਢਣਾ ਚਾਹਿਆ ਤਾਂ ਉਹ ਲੋਕਾਂ ਨਾਲ ਬਹਿਸਬਾਜ਼ੀ ਕਰਨ ਲੱਗ ਪਿਆ। ਇਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਥਾਰ ਵਿਚ ਉਸ ਵੇਲੇ ਦੋ ਲੋਕ ਸਵਾਰ ਸਨ, ਜਿਨ੍ਹਾਂ ’ਚੋਂ ਇੱਕ ਨਾਬਾਲਿਗ ਸੀ ਤੇ ਦੂਜਾ ਲਗਭਗ 20 ਤੋਂ 22 ਸਾਲ ਦਾ ਜਵਾਨ ਸੀ।

ਦੁਕਾਨ ਮਾਲਕ ਭੂਪਿੰਦਰ ਗੁਪਤਾ ਨੇ ਕਿਹਾ ਕਿ ਸਵੇਰੇ ਉਸਨੂੰ ਫ਼ੋਨ ਆਇਆ ਕਿ ਉਸਦੀ ਦੁਕਾਨ ਵਿਚ ਥਾਰ ਚਲੀ ਗਈ ਹੈ। ਉਹ ਜਦ ਮੌਕੇ ’ਤੇ ਪਹੁੰਚੇ ਤਾਂ ਵੇਖਿਆ ਕਿ ਥਾਰ ਦਾ ਡਰਾਈਵਰ ਨਸ਼ੇ ’ਚ ਧੁੱਤ ਸੀ। ਉਸਨੇ ਦੱਸਿਆ ਕਿ ਥਾਰ ਦੀ ਪਿਛਲੀ ਸੀਟ ਤੋਂ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਹੋਈਆਂ। ਹਾਦਸੇ ਤੋਂ ਬਾਅਦ ਥਾਰ ਮਾਲਕ ਮੌਕੇ ’ਤੇ ਪਹੁੰਚਿਆ ਪਰ ਉਸਨੇ ਸਿਰਫ਼ ਗੱਡੀ ਦੇ ਨੁਕਸਾਨ ਦੀ ਗੱਲ ਕੀਤੀ, ਦੁਕਾਨ ਦੇ ਨੁਕਸਾਨ ਬਾਰੇ ਕੁਝ ਨਹੀਂ ਕਿਹਾ।

ਭੂਪਿੰਦਰ ਨੇ ਕਿਹਾ ਕਿ ਆਮ ਤੌਰ ’ਤੇ ਦੁਕਾਨ ’ਤੇ ਉਹ ਖੁਦ, ਉਸਦਾ ਪੁੱਤਰ ਤੇ ਚਾਰ ਕਰਮਚਾਰੀ ਮੌਜੂਦ ਰਹਿੰਦੇ ਹਨ। ਪਰ ਦੁਕਾਨ ਬੰਦ ਹੋਣ ਕਾਰਨ ਵੱਡਾ ਹਾਦਸਾ ਟਲ ਗਿਆ। ਟੱਕਰ ਦੀ ਸ਼ਿਦਤ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦੁਕਾਨ ਦਾ ਸ਼ਟਰ ਪੂਰੀ ਤਰ੍ਹਾਂ ਟੁੱਟ ਗਿਆ ਅਤੇ ਅੰਦਰ ਰੱਖਿਆ ਸਮਾਨ ਵੀ ਵਿਖਰ ਗਿਆ। ਹਾਦਸੇ ਦੌਰਾਨ ਥਾਰ ਦੇ ਏਅਰਬੈਗ ਖੁਲ ਗਏ ਸਨ।

ਪ੍ਰਤੱਖਦਰਸ਼ੀਆਂ ਨੇ ਪੁਸ਼ਟੀ ਕੀਤੀ ਕਿ ਡਰਾਈਵਰ ਨਸ਼ੇ ਦੀ ਹਾਲਤ ਵਿਚ ਸੀ। ਲੋਕਾਂ ਨੇ ਗੱਡੀ ਵਿਚੋਂ ਉਸਨੂੰ ਕੱਢ ਕੇ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਕ੍ਰਿਸ਼ਨਾ ਮੈਡੀਕਲ ਸਟੋਰ ਮਾਲਕ ਤੇ ਫ਼ਿਲਮੀ ਅੰਦਾਜ਼ ਵਿੱਚ ਗੰਡਾਸੇ ਨਾਲ ਕੀਤਾ ਹਮਲਾ

Read Next

ਦੁਸਹਿਰਾ: ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ”