Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਲਾਇਨਜ਼ ਕਲੱਬ ਜਲੰਧਰ ਦੇ ਸੇਵਕਾਂ ਵੱਲੋਂ ਮੁਫ਼ਤ ਸ਼ੂਗਰ ਚੈੱਕ ਅੱਪ ਕੈਂਪ

ਜਲੰਧਰ : ਕੰਵਲਜੀਤ ਸਿੰਘ ਮੱਕੜ –  ਲਾਇਨਜ਼ ਕਲੱਬ ਜਲੰਧਰ ਸੇਵਕਾਂ ਵੱਲੋਂ ਪ੍ਰਧਾਨ ਰੰਜਨਾ ਸ਼ਰਮਾ ਦੀ ਅਗਵਾਈ ਹੇਠ ਗੁਰਦੁਆਰਾ ਆਦਰਸ਼ ਨਗਰ ਦੇ ਸਹਿਯੋਗ ਨਾਲ ਚੈਰਿਟੇਬਲ ਡਿਸਪੈਂਸਰੀ ਵਿੱਚ ਮੁਫ਼ਤ ਸ਼ੂਗਰ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 75 ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ।

ਇਸ ਮੌਕੇ ਮੁੱਖ ਮਹਿਮਾਨ ਕੋਸਲਰ ਹਰਜਿੰਦਰ ਲਾਡਾ ਜੀ ਖ਼ਾਸ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲਾਇਨਜ਼ ਕਲੱਬ ਸੇਵਕਾਂ ਵੱਲੋਂ ਲੋੜਵੰਦਾਂ ਦੀ ਸੇਵਾ ਕਰਨਾ ਬੇਹੱਦ ਸਰਾਹਣਯੋਗ ਕੰਮ ਹੈ।

ਕੈਂਪ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਰਿਟਾਇਰਡ ਐਸ.ਐਸ.ਪੀ. ਕੁਲਵਿੰਦਰ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਡਾ. ਰਾਕੇਸ਼ ਸ਼ਰਮਾ, ਗੁਰਚਰਨ ਸਿੰਘ ਟੱਕਰ, ਜਗਿੰਦਰ ਸਿੰਘ ਜੁਨੇਜਾ, ਆਕਾਸ਼ਦੀਪ ਸਿੰਘ, ਡਾ. ਮੱਕੜ, ਡਾ. ਅਰਸ਼ਦੀਪ ਅਤੇ ਡਿਸਪੈਂਸਰੀ ਦੇ ਸਟਾਫ ਨੇ ਵੀ ਵਧ-ਚੜ੍ਹ ਕੇ ਭਾਗ ਲਿਆ।

ਸ. ਪਰਮਜੀਤ ਸਿੰਘ ਨੇ ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਵਿੱਚ ਆਪਣਾ ਯੋਗਦਾਨ ਦਿੱਤਾ। ਕਲੱਬ ਦੇ ਖਜਾਂਚੀ ਲਾਇਨ ਜਗਿੰਦਰ ਸਿੰਘ ਜੁਨੇਜਾ ਅਤੇ ਕੈਂਪ ਦੇ ਚੇਅਰਮੈਨ ਡਾ. ਰਾਕੇਸ਼ ਸ਼ਰਮਾ ਨੇ ਕੈਂਪ ਦੇ ਸਫਲ ਆਯੋਜਨ ਵਿੱਚ ਖ਼ਾਸ ਭੂਮਿਕਾ ਨਿਭਾਈ।

Vinkmag ad
Share Our Daily Posts

News Desk

Read Previous

ਦੁਸਹਿਰਾ: ਬੁਰਾਈ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ”

Read Next

ਜਲੰਧਰ ਕਾਜੀ ਮੰਡੀ ਜੂਏ ’ਚੋਂ ਲੱਖਾਂ ਦੀ ਲੁੱਟ, 7 ਖ਼ਿਲਾਫ਼ ਕੇਸ ਦਰਜ