Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਜਨਮਦਿਨ ਦੇ ਦਿਨ ਹੀ ਸਵਿੱਗੀ ਕਰਮਚਾਰੀ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਨੇ ਇਨਸਾਫ ਲਈ ਪੁਲਿਸ ਥਾਣੇ ਦੇ ਬਾਹਰ ਲਾਇਆ ਧਰਨਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਮਹਾਨਗਰ ਵਿੱਚ ਉਸ ਵੇਲੇ ਦੁੱਖਦਾਈ ਘਟਨਾ ਵਾਪਰੀ ਜਦੋਂ ਸਵਿੱਗੀ ਸਟੋਰ ਦਾ ਕਰਮਚਾਰੀ ਟਰੱਕ ਦੀ ਚਪੇਟ ਵਿੱਚ ਆ ਕੇ ਮੌਤ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦੀ ਪਹਿਚਾਣ ਜਸਵੀਰ ਪੁੱਤਰ ਚਮਨਲਾਲ ਨਿਵਾਸੀ ਆਬਾਦਪੁਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਉਸ ਦੇ ਜਨਮਦਿਨ ਵਾਲੇ ਦਿਨ ਹੀ ਵਾਪਰਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿੱਥੇ ਉਹਨਾਂ ਨੂੰ ਜਨਮਦਿਨ ਮਨਾਉਣਾ ਸੀ, ਉੱਥੇ ਅੱਜ ਉਹ ਇਨਸਾਫ ਦੀ ਮੰਗ ਲਈ ਪੁਲਿਸ ਥਾਣੇ ਦੇ ਬਾਹਰ ਧਰਨਾ ਲਗਾ ਰਹੇ ਹਨ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਰਾਤ ਕਰੀਬ 2 ਵਜੇ ਟਰੱਕ ਚਾਲਕ ਸੁਖਵਿੰਦਰ ਸਿੰਘ ਨੇ ਹਾਦਸੇ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਕਿਸੇ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ। ਉਹਨਾਂ ਨੇ ਖੁਦ ਪਤਾ ਲਗਾ ਕੇ ਦੱਸਿਆ ਕਿ ਚਾਲਕ ਰਾਜਪੁਰਾ ਪਹੁੰਚ ਗਿਆ ਹੈ, ਪਰ ਫਿਰ ਵੀ ਪੁਲਿਸ ਵੱਲੋਂ ਗ੍ਰਿਫਤਾਰੀ ਨਹੀਂ ਕੀਤੀ ਗਈ।

ਪਰਿਵਾਰ ਨੇ ਸਵਿੱਗੀ ਸਟੋਰ ਕੰਪਨੀ ‘ਤੇ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਕੰਪਨੀ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਪਰਿਵਾਰ ਦਾ ਸਪਸ਼ਟ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀ ਗ੍ਰਿਫਤਾਰ ਨਹੀਂ ਹੁੰਦਾ, ਉਹਨਾਂ ਦਾ ਨੌਜਵਾਨ ਪੁੱਤਰ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਉਹਨਾਂ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਈ ਤਾਂ ਉਹ ਸੜਕ ਜਾਮ ਕਰਕੇ ਵੱਡਾ ਧਰਨਾ ਲਗਾਉਣਗੇ। ਪਰਿਵਾਰ ਦਾ ਇਹ ਵੀ ਦੋਸ਼ ਹੈ ਕਿ ਪੁਲਿਸ ਨੇ ਘਟਨਾ ਸਥਲ ‘ਤੇ ਮੌਜੂਦ ਲੋਕਾਂ ਦੇ ਬਿਆਨ ਤੱਕ ਦਰਜ ਨਹੀਂ ਕੀਤੇ।

Vinkmag ad
Share Our Daily Posts

News Desk

Read Previous

ਜਲੰਧਰ ਕਾਜੀ ਮੰਡੀ ਜੂਏ ’ਚੋਂ ਲੱਖਾਂ ਦੀ ਲੁੱਟ, 7 ਖ਼ਿਲਾਫ਼ ਕੇਸ ਦਰਜ

Read Next

ਲਾਇਨਜ਼ ਕਲੱਬ ਵੱਲੋਂ ਗਾਂਧੀ ਜਯੰਤੀ, ਸ਼ਾਸਤਰੀ ਜਨਮਦਿਨ ਤੇ ਦੁਸਹਿਰਾ ਮਨਾਇਆ