Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਜਲੰਧਰ ‘ਚ ਸੜਕ ਹਾਦਸਾ: ਐਲ.ਪੀ.ਯੂ. ਵਿਦਿਆਰਥੀ ਦੀ ਮੌਤ, ਇੱਕ ਗੰਭੀਰ ਜਖ਼ਮੀ

ਜਲੰਧਰ : ਕੰਵਲਜੀਤ ਸਿੰਘ ਮੱਕੜ-  ਰਾਮਾਮੰਡੀ ਫ਼ਲਾਈਓਵਰ ਤੋਂ ਅੱਗੇ ਮੈਰਿਟਨ ਹੋਟਲ ਦੇ ਨੇੜੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਟਰੱਕ ਨੇ ਅੱਗੇ ਜਾ ਰਹੇ ਬਾਈਕ ਸਵਾਰ ਦੋ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਦੇ ਵਿਦਿਆਰਥੀ ਦਿਵਿਆਂਸ਼ ਦੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਸੌਰਵ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ, ਹਾਦਸੇ ਤੋਂ ਬਾਅਦ ਦੋਵੇਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਇਲਾਜ ਦੌਰਾਨ ਦਿਵਿਆਂਸ਼ ਨੇ ਦਮ ਤੋੜ ਦਿੱਤਾ, ਜਦਕਿ ਸੌਰਵ ਦੀ ਜੋਹਲ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਇਲਾਜ ਚੱਲ ਰਿਹਾ ਹੈ। ਦੋਸਤਾਂ ਨੇ ਦੱਸਿਆ ਕਿ ਦੋਵੇਂ ਵਿਦਿਆਰਥੀ ਬਾਈਕ ‘ਤੇ ਸਵਾਰ ਹੋ ਕੇ ਦੇਵੀ ਤਲਾਬ ਮੰਦਰ ਵਿੱਚ ਮੱਥਾ ਟੇਕਣ ਜਾ ਰਹੇ ਸਨ, ਰਾਹ ਵਿੱਚ ਟਰੱਕ ਨੇ ਪਿੱਛੋਂ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਨੂੰ ਵਿਚਕਾਰ ਸੜਕ ‘ਤੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ, ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਨਾਲ ਬੈਠੇ ਕੰਡਕਟਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ।

ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9.00 ਵਜੇ ਕੰਟਰੋਲ ਰੂਮ ਤੋਂ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਖ਼ਰਾਬ ਹੋਏ ਵਾਹਨ ਨੂੰ ਸਾਈਡ ਕਰਵਾਇਆ ਗਿਆ ਅਤੇ ਟ੍ਰੈਫਿਕ ਨੂੰ ਬਹਾਲ ਕਰਵਾਇਆ ਗਿਆ।

ਥਾਣਾ ਕੈਂਟ ਦੇ ਜਾਂਚ ਅਫਸਰ ਏ.ਐਸ.ਆਈ. ਰਜਿੰਦਰ ਪਾਲ ਨੇ ਕਿਹਾ ਕਿ ਦਿਵਿਆਂਸ਼ ਦੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਲਾਇਨਜ਼ ਕਲੱਬ ਵੱਲੋਂ ਗਾਂਧੀ ਜਯੰਤੀ, ਸ਼ਾਸਤਰੀ ਜਨਮਦਿਨ ਤੇ ਦੁਸਹਿਰਾ ਮਨਾਇਆ

Read Next

ਹਾੜ੍ਹ ਪੀੜਤਾਂ ਦੀ ਸੇਵਾ ਲਈ ਨਿੱਜੀ ਟਰਾਂਸਪੋਰਟ ਕੰਪਨੀ ਵੱਲੋਂ SGPC ਨੂੰ ਹਾਈਟੈਕ ਐਂਬੂਲੈਂਸ ਭੇਟ