Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 16, 2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ : ਕੇਂਦਰ ਸਰਕਾਰ ਵੱਲੋਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਮਿਲੀ ਮਨਜ਼ੂਰੀ, ਪਰਗਟ ਸਿੰਘ ਨੇ ਕੀਤਾ ਸਵਾਗਤ

ਜਲੰਧਰ : ਕੰਵਲਜੀਤ ਸਿੰਘ ਮੱਕੜ – ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਲਈ ਸਿੱਖ ਜਥਿਆਂ ਨੂੰ ਮਨਜ਼ੂਰੀ ਨਾ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਨੇ ਹਾਲ ਹੀ ਵਿੱਚ ਰਾਜਨੀਤਿਕ ਵਿਵਾਦ ਪੈਦਾ ਕਰ ਦਿੱਤਾ ਸੀ। ਪਰ ਅੱਜ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਕੇਂਦਰ ਸਰਕਾਰ ਨੇ ਆਖ਼ਿਰਕਾਰ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।

ਪਰਗਟ ਸਿੰਘ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਪੋਸਟ ਕੀਤੀ ਕਿ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਪਾਕ ਜਾਣ ਲਈ ਬਧਾਈ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਸੰਗਤ ਦੀਆਂ ਭਾਵਨਾਵਾਂ ਅਤੇ ਇੱਕਜੁੱਟ ਆਵਾਜ਼ ਨੂੰ ਸੁਣਨਾ ਹੀ ਪਿਆ। ਇਹ ਰਾਜਨੀਤੀ ਦਾ ਮਾਮਲਾ ਨਹੀਂ, ਸਗੋਂ ਸਾਡੀਆਂ ਧਾਰਮਿਕ ਪਰੰਪਰਾਵਾਂ ਦੀ ਗਰਿਮਾ ਅਤੇ ਪਵਿੱਤਰ ਸਥਾਨਾਂ ’ਤੇ ਸਿਰ ਨਿਵਾਉਣ ਦਾ ਹੱਕ ਹੈ। ਪਰਗਟ ਸਿੰਘ ਨੇ ਕਿਹਾ ਕਿ ਭਗਤੀ ਭਾਵ ਨਾਲ ਉਠਾਇਆ ਗਿਆ ਹਰ ਕਦਮ ਸ਼ਾਂਤੀ ਅਤੇ ਆਪਸੀ ਆਦਰ-ਸੱਤਕਾਰ ਨੂੰ ਮਜ਼ਬੂਤ ਕਰੇ।

ਹਾਲਾਂਕਿ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੇ ਇਸ ਫ਼ੈਸਲੇ ਨੂੰ ਲੈ ਕੇ ਅਧਿਕਾਰਕ ਤੌਰ ’ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ।

ਇਤਿਹਾਸਕ ਪਸੰਧਰਭ: ਵੰਡ ਦੇ ਸਮੇਂ 1947 ਵਿੱਚ ਕਈ ਇਤਿਹਾਸਕ ਗੁਰਦੁਆਰੇ ਪਾਕਿਸਤਾਨ ਦੇ ਹਿੱਸੇ ਵਿੱਚ ਰਹਿ ਗਏ ਸਨ। ਉਸ ਤੋਂ ਬਾਅਦ ਲੰਮੇ ਸਮੇਂ ਤੱਕ ਸਿੱਖ ਸੰਗਤ ਲਈ ਉਥੇ ਪਹੁੰਚਣਾ ਲਗਭਗ ਅਸੰਭਵ ਬਣ ਗਿਆ। ਜਦੋਂ 1965 ਦੀ ਜੰਗ ਤੋਂ ਬਾਅਦ ਜੱਸਰ ਪੁਲ ਤਬਾਹ ਹੋਇਆ ਤਾਂ ਯਾਤਰਾ ਕਰੀਬ ਕਰੀਬ ਮੁਕ ਹੀ ਗਈ ਸੀ। ਸਿੱਖ ਸੰਗਤ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤਰਸਦੀ ਰਹੀ।

ਜੂਨ 2019 ਵਿੱਚ ਭਾਰਤ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦੇ ਕੇ ਇੱਕ ਜਥੇ ਨੂੰ ਮਨਜ਼ੂਰੀ ਨਾ ਦਿੱਤੀ ਸੀ ਅਤੇ 150 ਯਾਤਰੀਆਂ ਨੂੰ ਅਟਾਰੀ ਬਾਰਡਰ ’ਤੇ ਹੀ ਰੋਕ ਲਿਆ ਗਿਆ ਸੀ। ਇਸੇ ਸਾਲ ਖੁੱਲ੍ਹੇ ਕਰਤਾਰਪੁਰ ਕਾਰਿਡੋਰ ਨੂੰ ਕੋਵਿਡ-19 ਕਾਰਨ 20 ਮਹੀਨੇ ਲਈ ਬੰਦ ਕਰਨਾ ਪਿਆ।

ਮਈ 2025 ਵਿੱਚ ‘ਆਪਰੇਸ਼ਨ ਸਿੰਦੂਰ’ ਦੇ ਦੌਰਾਨ ਇਹ ਗਲਿਆਰਾ ਅਚਾਨਕ ਬੰਦ ਕਰ ਦਿੱਤਾ ਗਿਆ ਅਤੇ 150 ਯਾਤਰੀਆਂ ਨੂੰ ਵਾਪਸ ਭੇਜਿਆ ਗਿਆ। ਜੂਨ 2025 ਵਿੱਚ ਵੀ ਸਰਕਾਰ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਮੌਕੇ ਲਾਹੌਰ ਜਾਣ ਵਾਲੇ ਜਥੇ ਨੂੰ ਇਜਾਜ਼ਤ ਨਹੀਂ ਦਿੱਤੀ ਸੀ।

ਹੁਣ ਗੁਰੂ ਨਾਨਕ ਜਯੰਤੀ ਮੌਕੇ ਆਈ ਇਸ ਮਨਜ਼ੂਰੀ ਨਾਲ ਸਿੱਖ ਸੰਗਤ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ।

Vinkmag ad
Share Our Daily Posts

News Desk

Read Previous

ਜੋਧਪੁਰ ਵਿੱਚ ਰਾਵਣ ਦੀ ਪੂਜਾ, ਦੁਸਹਿਰੇ ‘ਤੇ ਗੋਧਾ ਗੋਤ੍ਰ ਦੇ ਬ੍ਰਾਹਮਣ ਮਨਾਉਂਦੇ ਹਨ ਸ਼ੋਕ

Read Next

ਬੰਬੇ ਨਗਰ ਵਿੱਚ ਸੀਵਰੇਜ ਸਫਾਈ ਅਭਿਆਨ, 5 ਅਕਤੂਬਰ ਨੂੰ ਵਸਨੀਕਾਂ ਦੀ ਅਹਿਮ ਮੀਟਿੰਗ