Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਬਿਆਨਾਂ ’ਤੇ ਰਾਜਨੀਤਿਕ ਤੂਫਾਨ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ੇ, ਪਰਾਲੀ ਤੇ ਹਾੜ੍ਹ ਦੇ ਮਾਮਲੇ ’ਚ ਕੇਂਦਰ ਸਰਕਾਰ ਨੂੰ ਸਿੱਧੇ ਨਿਸ਼ਾਨੇ ’ਤੇ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਸਾਬਕਾ ਮੰਤਰੀ ਬਲਕਾਰ ਸਿੰਘ ਵੀ ਹਾਜ਼ਰ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਜੰਗ ਪਰਿਵਾਰਕ, ਪਿੰਡ ਪੱਧਰ ਤੇ ਜਨਤਾ ਪੱਧਰ ’ਤੇ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਮਹਾਰਾਸ਼ਟਰ, ਗੁਜਰਾਤ ਅਤੇ ਪਾਕਿਸਤਾਨ ਬਾਰਡਰ ਰਾਹੀਂ ਨਸ਼ੇ ਦੀਆਂ ਖੇਪਾਂ ਪੰਜਾਬ ਪਹੁੰਚ ਰਹੀਆਂ ਹਨ ਅਤੇ ਦੁੱਖ ਦੀ ਗੱਲ ਇਹ ਹੈ ਕਿ ਇਸ ’ਚ ਪੰਜਾਬ ਦੇ ਕੁਝ ਲੋਕ ਵੀ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ 18 ਹਜ਼ਾਰ ਤੋਂ ਵੱਧ ਨੌਜਵਾਨ ਪੰਜਾਬ ’ਚ ਨਸ਼ਾ ਛੱਡ ਚੁੱਕੇ ਹਨ ਅਤੇ ਹੁਣ ਰੋਜ਼ਗਾਰਮੁਖੀ ਸਿਖਲਾਈ ਨਾਲ ਜੁੜ ਰਹੇ ਹਨ।

ਡਾ. ਬਲਬੀਰ ਸਿੰਘ ਨੇ ਕੇਂਦਰ ਦੇ ਨਸ਼ਾ ਮੁਕਤੀ ਕੇਂਦਰਾਂ ’ਤੇ ਵੀ ਸਵਾਲ ਖੜ੍ਹੇ ਕਰਦੇ ਕਿਹਾ ਕਿ ਉੱਥੇ ਦਵਾਈਆਂ ਦੇ ਸਾਲਟ ਦੀ ਜਾਂਚ ਲਾਜ਼ਮੀ ਕੀਤੀ ਜਾਵੇਗੀ। ਉਨ੍ਹਾਂ ਨੇ ਇਸ਼ਾਰਾ ਕੀਤਾ ਕਿ ਕਈ ਵਾਰ ਕੁਝ ਪੈਸਿਆਂ ਲਈ ਨਸ਼ੇੜੀਆਂ ਨੂੰ ਵੱਧ ਗੋਲੀਆਂ ਵੀ ਥਮਾਈਆਂ ਜਾਂਦੀਆਂ ਹਨ।

ਹਾੜਾ ਦੇ ਮਾਮਲੇ ’ਚ ਸਿਹਤ ਮੰਤਰੀ ਨੇ ਕੇਂਦਰ ’ਤੇ ਭੇਦਭਾਵ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜਾਂ ਕਾਰਨ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ, ਪਸ਼ੂ ਵੇਹ ਕੇ ਪਾਕਿਸਤਾਨ ਚਲੇ ਗਏ, ਪਰ ਕੇਂਦਰ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਗੰਗਾ ਮਾਂ ਦੀ ਸਫਾਈ ਲਈ 42 ਹਜ਼ਾਰ ਕਰੋੜ ਜਾਰੀ ਹੋਏ, ਕੋਸੀ ਦਰਿਆ ਲਈ 11 ਹਜ਼ਾਰ 500 ਕਰੋੜ ਮਿਲੇ, ਪਰ ਪੰਜਾਬ ਵਿੱਚ ਪਾਣੀ ਦੀ ਰੋਕਥਾਮ ਲਈ ਕਿੰਨਾ ਪੈਸਾ ਦਿੱਤਾ ਗਿਆ ?

ਉਨ੍ਹਾਂ ਕਿਹਾ ਕਿ 2300 ਪਿੰਡ ਹਾੜਾ ’ਚ ਡੁੱਬ ਗਏ, ਪਰ ਪੀੜਤਾਂ ਲਈ ਕੋਈ ਪੈਕੇਜ ਨਹੀਂ ਦਿੱਤਾ ਗਿਆ। ਜਦਕਿ ਬਿਹਾਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ 7500 ਕਰੋੜ ਕੇਂਦਰ ਵੱਲੋਂ ਪਹੁੰਚਾਏ ਗਏ, ਪਰ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਰੁਪਇਆ ਵੀ ਨਹੀਂ ਮਿਲਿਆ।

ਬਾਰਡਰ ਇਲਾਕਿਆਂ ’ਚ ਰਾਵੀ ਤੋਂ ਮਿੱਟੀ ਖੋਦਣ ਦੇ ਮਾਮਲੇ ਨੂੰ ਲੈ ਕੇ ਵੀ ਸਿਹਤ ਮੰਤਰੀ ਨੇ ਕੇਂਦਰ ’ਤੇ ਵੱਡੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆਏ ਤਾਂ ਉਨ੍ਹਾਂ ਨੇ ਚੰਡੀਗੜ੍ਹ ਰਹਿੰਦਿਆਂ ਵੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਾਲ-ਚਾਲ ਨਹੀਂ ਪੁੱਛਿਆ।

ਸਿਵਲ ਹਸਪਤਾਲ ਦੇ ਦੌਰੇ ਦੌਰਾਨ ਇੱਕ ਮਰੀਜ਼ ਨੂੰ ਬੈਠਣ ਦੀ ਥਾਂ ਜ਼ਮੀਨ ’ਤੇ ਲੈਂਡਾ ਦੇਖ ਕੇ ਸਿਹਤ ਮੰਤਰੀ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਅਤੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ 400 ਤੋਂ ਵੱਧ ਨਵੇਂ ਡਾਕਟਰ ਭਰਤੀ ਹੋ ਚੁੱਕੇ ਹਨ ਅਤੇ ਜਲਦੀ ਹੀ ਹਸਪਤਾਲਾਂ ਵਿੱਚ ਤਾਇਨਾਤ ਹੋਣਗੇ।

ਆਪਣੇ ਖ਼ਿਲਾਫ਼ ਲਗੇ ਯੌਨ ਸ਼ੋਸ਼ਣ ਦੇ ਦੋਸ਼ਾਂ ’ਤੇ ਸਿਹਤ ਮੰਤਰੀ ਨੇ ਕਿਹਾ ਕਿ ਇਹ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸ਼ਿਕਾਇਤ ਦਰਜ ਹੋਈ ਹੈ, ਉੱਥੇ ਉਹ ਪਿਛਲੇ ਡੇਢ ਸਾਲ ਤੋਂ ਗਏ ਹੀ ਨਹੀਂ। ਉਨ੍ਹਾਂ ਕਿਹਾ ਕਿ ਇਹ ਸਾਰੀ ਕਹਾਣੀ ਟਿਕਟ ਨਾ ਮਿਲਣ ਕਰਕੇ ਬਣਾਈ ਗਈ ਹੈ।

ਡਾ. ਬਲਬੀਰ ਸਿੰਘ ਨੇ ਸਾਫ਼ ਕੀਤਾ ਕਿ ਉਹਨਾਂ ਦੀ ਜ਼ਿੰਦਗੀ ਖੁੱਲੀ ਕਿਤਾਬ ਵਰਗੀ ਹੈ ਅਤੇ ਕੋਈ ਵੀ ਪਟਿਆਲਾ ਆ ਕੇ ਉਹਨਾਂ ਬਾਰੇ ਜਾਣਕਾਰੀ ਲੈ ਸਕਦਾ ਹੈ।

Vinkmag ad
Share Our Daily Posts

News Desk

Read Previous

ਬੰਬੇ ਨਗਰ ਵਿੱਚ ਸੀਵਰੇਜ ਸਫਾਈ ਅਭਿਆਨ, 5 ਅਕਤੂਬਰ ਨੂੰ ਵਸਨੀਕਾਂ ਦੀ ਅਹਿਮ ਮੀਟਿੰਗ

Read Next

ਰਾਇਪੁਰ ਬੱਲਾਂ ਵਿੱਚ ਕੋਲਡ ਸਟੋਰ ਧੰਧੇਬਾਜ਼ੀ ਦਾ ਭੰਡਾਫੋੜ, ਕਿਸਾਨਾਂ ਨੇ ਲਗਾਏ ਗੰਭੀਰ ਇਲਜ਼ਾਮ