Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਕੇਰਲ ਸਮੇਤ ਕਈ ਰਾਜਾਂ ’ਚ ‘ਕੋਲਡ੍ਰਿਫ’ ਕਫ਼ ਸਿਰਪ ’ਤੇ ਪਾਬੰਦੀ : ਬੱਚਿਆਂ ਦੀਆਂ ਮੌਤਾਂ ਨਾਲ ਦਹਿਸ਼ਤ

ਜਲੰਧਰ (ਕੰਵਲਜੀਤ ਸਿੰਘ ਮੱਕੜ) –  ਦਵਾਈ ਸੁਰੱਖਿਆ ਪ੍ਰਣਾਲੀ ’ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਦੇਸ਼ ਭਰ ਵਿੱਚ ‘ਕੋਲਡ੍ਰਿਫ’ (Coldrif) ਕਫ਼ ਸਿਰਪ ਨੂੰ ਲੈ ਕੇ ਹੜਕੰਪ ਮਚਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਇਹ ਸਿਰਪ ਪੀਣ ਕਾਰਨ 12 ਬੱਚਿਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕਈ ਰਾਜ ਸਰਕਾਰਾਂ ਤੁਰੰਤ ਹਰਕਤ ਵਿੱਚ ਆ ਗਈਆਂ ਹਨ।

ਸਭ ਤੋਂ ਪਹਿਲਾਂ ਤਾਮਿਲਨਾਡੂ ਵਿੱਚ ਇਸ ਕਫ਼ ਸਿਰਪ ਦੀ ਜਾਂਚ ਹੋਈ। ਉਥੇ ਦੀ ਐਫ.ਡੀ.ਏ. (Food & Drug Administration) ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਕਿ ਸਿਰਪ ਦੇ ਸੈਂਪਲ ਵਿੱਚ ਡਾਈਐਥਿਲੀਨ ਗਲਾਈਕੋਲ (Diethylene Glycol – DEG) ਬਹੁਤ ਵੱਧ ਮਾਤਰਾ ਵਿੱਚ ਮਿਲਿਆ ਹੈ। ਇਹ ਰਸਾਇਣ ਬਹੁਤ ਹੀ ਖ਼ਤਰਨਾਕ ਹੈ ਅਤੇ ਕਿਡਨੀ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾ ਸਕਦਾ ਹੈ।

ਤਿੰਨ ਰਾਜਾਂ ਵਿੱਚ ਤੁਰੰਤ ਪਾਬੰਦੀ

ਤਾਮਿਲਨਾਡੂ ਨੇ ਜਿੱਥੇ ਇਸ ਕਫ਼ ਸਿਰਪ ’ਤੇ ਪਾਬੰਦੀ ਲਗਾਈ, ਓਥੇ ਹੀ ਮੱਧ ਪ੍ਰਦੇਸ਼ ਅਤੇ ਕੇਰਲ ਨੇ ਵੀ ਇਸ ਦੀ ਵਿਕਰੀ ’ਤੇ ਰੋਕ ਲਾ ਦਿੱਤੀ। ਮੱਧ ਪ੍ਰਦੇਸ਼ ਦੇ ਡਰੱਗ ਕੰਟਰੋਲਰ ਦਿਨੇਸ਼ ਮੌਰਿਆ ਦੇ ਮੁਤਾਬਕ, ਸਿਹਤ ਵਿਭਾਗ ਨੇ ਕੋਲਡ੍ਰਿਫ ਅਤੇ ਨੈਕਸਟ੍ਰੋ ਡੀ.ਐਸ. (Nextro DS) ਦੋਨੋਂ ਕਫ਼ ਸਿਰਪਾਂ ਦੇ ਪ੍ਰੋਡਕਸ਼ਨ ਨੂੰ ਰੁਕਵਾਉਣ ਲਈ ਤਾਮਿਲਨਾਡੂ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਨੂੰ ਪੱਤਰ ਲਿਖਿਆ ਸੀ। ਉਸ ਤੋਂ ਬਾਅਦ ਹੀ ਇਹ ਟੈਸਟ ਹੋਏ ਅਤੇ DEG ਦੀ ਭਾਰੀ ਮਾਤਰਾ ਸਾਹਮਣੇ ਆਈ।

ਰਾਜਸਥਾਨ ਵਿੱਚ ਬੱਚਿਆਂ ਦੀਆਂ ਮੌਤਾਂ

ਰਾਜਸਥਾਨ ਦੇ ਭਰਤਪੁਰ ਅਤੇ ਸੀਕਰ ਜ਼ਿਲ੍ਹਿਆਂ ਵਿੱਚ ਇੱਕ-ਇੱਕ ਬੱਚੇ ਦੀ ਮੌਤ ਦੀ ਪੁਸ਼ਟੀ ਹੋਈ। ਸ਼ੁਰੂਆਤੀ ਜਾਂਚ ਵਿੱਚ Dextromethorphan hydrobromide syrup IP ਦਾ ਨਾਮ ਸਾਹਮਣੇ ਆਇਆ, ਜਿਸ ਨੂੰ ਨਿੱਜੀ ਫਾਰਮਾ ਕੰਪਨੀ ਕੇਸੰਸ ਫਾਰਮਾ ਤਿਆਰ ਕਰਦੀ ਹੈ। ਇਨ੍ਹਾਂ ਮੌਤਾਂ ਦੀ ਵਜ੍ਹਾ ਵੀ ਕਿਡਨੀ ਫੇਲ੍ਹ ਹੋਣ ਨੂੰ ਦੱਸਿਆ ਗਿਆ।
ਇਸ ਤੋਂ ਬਾਅਦ ਰਾਜਸਥਾਨ ਸਰਕਾਰ ਨੇ ਕੇਸੰਸ ਫਾਰਮਾ ਦੀਆਂ ਸਾਰੀਆਂ 19 ਦਵਾਈਆਂ ’ਤੇ ਪਾਬੰਦੀ ਲਾ ਦਿੱਤੀ ਅਤੇ ਰਾਜ ਦੇ ਡਰੱਗ ਕੰਟਰੋਲਰ ਰਾਜਾਰਾਮ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ, ਕਿਉਂਕਿ ਉਹਨਾਂ ਨੇ ਪਹਿਲਾਂ ਕੰਪਨੀ ਨੂੰ ਕਲੀਨ ਚਿੱਟ ਦਿੱਤੀ ਸੀ।

ਕੇਂਦਰ ਸਰਕਾਰ ਵੀ ਹਰਕਤ ਵਿੱਚ

ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਹੈ ਕਿ 6 ਰਾਜਾਂ ਵਿੱਚ ਇਸ ਕੰਪਨੀ ਦੀਆਂ 19 ਦਵਾਈਆਂ ਦੀ ਜਾਂਚ ਜਾਰੀ ਹੈ।

ਵੱਡਾ ਸਵਾਲ : ਸੁਰੱਖਿਆ ਮਾਪਦੰਡਾਂ ’ਤੇ ਕਿੰਨੀ ਨਿਗਰਾਨੀ?

ਇਸ ਪੂਰੇ ਮਾਮਲੇ ਨੇ ਇੱਕ ਵਾਰ ਫਿਰ ਦਵਾਈਆਂ ਦੇ ਉਤਪਾਦਨ ਵਿੱਚ ਸੁਰੱਖਿਆ ਮਾਪਦੰਡਾਂ ਅਤੇ ਸਰਕਾਰੀ ਨਿਗਰਾਨੀ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਕਰ ਤਾਮਿਲਨਾਡੂ ਦੀ ਰਿਪੋਰਟ ਸਹੀ ਹੈ ਤਾਂ 48.6% ਤੱਕ ਡਾਈਐਥਿਲੀਨ ਗਲਾਈਕੋਲ ਦਾ ਮਿਲਣਾ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾਰ ਤੋਂ ਘੱਟ ਨਹੀਂ।

Vinkmag ad
Share Our Daily Posts

News Desk

Read Previous

ਭਗਵਾਨ ਵਾਲਮੀਕੀ ਜੀ ਦੇ ਪ੍ਰਕਾਸ਼ ਪੁਰਬ ਮੌਕੇ 6 ਅਕਤੂਬਰ ਨੂੰ ਭਵਿਆ ਸ਼ੋਭਾ ਯਾਤਰਾ, ਪ੍ਰਸ਼ਾਸਨ ਨੇ ਜਾਰੀ ਕੀਤਾ ਰੂਟ ਡਾਇਵਰਟ ਪਲਾਨ

Read Next

ਸਰਦਾਰ ਬਲਦੇਵ ਸਿੰਘ ਪ੍ਰਧਾਨ ਚੁਣੇ ਗਏ, ਪੁਰਾਣੀ ਬਾਡੀ ਨੇ ਆਪ ਹੀ ਕੀਤੀ ਭੰਗ ਦਾ ਐਲਾਨ, ਨਵੀਂ ਟੀਮ ਨੂੰ ਹਰ ਸਮੇਂ ਰਹੇਗੀ ਸਲਾਹਕਾਰ ਵਜੋਂ ਸਹਾਇਤਾ