Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ: ਅੱਜ ਬੰਦ ਹੋਣਗੇ ਕਿਵਾੜ

ਨੈਸ਼ਨਲ ਡੈਸਕ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਹਿਮਾਲਿਆਈ ਤੀਰਥ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਯਾਨੀ ਅੱਜ ਤੋਂ ਬੰਦ ਕਰ ਦਿੱਤੇ ਜਾਣਗੇ। ਸਰਦੀਆਂ ਦੇ ਮੌਸਮ ਅਤੇ ਬੀਤੇ ਦਿਨੀਂ ਤੋਂ ਪੈ ਰਹੀ ਬਰਫ਼ਬਾਰੀ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੇ ਕਪਾਟ ਬੰਦ ਕੀਤੇ ਜਾ ਰਹੇ ਹਨ। ਉਕਤ ਸਥਾਨ ‘ਤੇ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਪੂਰਾ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕਿਆ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ।

ਇਸ ਸਾਲ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਈ। ਚੁਣੌਤੀਆਂ ਦੇ ਬਾਵਜੂਦ ਇਸ ਸਾਲ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ 270,000 ਤੋਂ ਵੱਧ ਸ਼ਰਧਾਲੂਆਂ ਨੇ ਹੇਮਕੁੰਟ ਸਾਹਿਬ ਦੀ ਯਾਤਰਾ ਪੂਰੀ ਕੀਤੀ ਹੈ।

ਹੇਮਕੁੰਟ ਗੋਵਿੰਦ ਘਾਟ ਗੁਰਦੁਆਰੇ ਦੇ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ ਬੰਦ ਹੋਣ ਤੋਂ ਪਹਿਲਾਂ ਹੇਮਕੁੰਟ ਸਾਹਿਬ ਗੁਰਦੁਆਰੇ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਜਾਵੇਗਾ। ਯਾਤਰਾ ਦੀ ਸਮਾਪਤੀ ਲਈ 8 ਅਕਤੂਬਰ ਨੂੰ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਜਾਣਗੇ ਉਪਰੰਤ ਯਾਤਰਾ ਸੰਪੰਨ ਹੋਵੇਗੀ।

Vinkmag ad
Share Our Daily Posts

News Desk

Read Previous

ਅੱਜ ਕਰਵਾਚੌਥ ”ਤੇ ਜਾਣੋ ਕਦੋਂ ਨਿਕਲੇਗਾ ਚੰਦਰਮਾ, ਨੋਟ ਕਰ ਲਓ ਟਾਈਮ

Read Next

ਜਲੰਧਰ ਦੇ ਮਾਡਲ ਟਾਊਨ ”ਚ ਅੱਜ ਹੋਵੇਗਾ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ