Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 30, 2026

ਜਲੰਧਰ ਦੇ ਮਾਡਲ ਟਾਊਨ ”ਚ ਅੱਜ ਹੋਵੇਗਾ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ

ਜਲੰਧਰ- ਪੰਜਾਬ ਦੇ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਇੱਕ ਆਪ੍ਰੇਸ਼ਨ ਦੌਰਾਨ ਉਨ੍ਹਾਂ ਨੂੰ ਦੋ ਵਾਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਵਿਖੇ ਦੁਪਹਿਰ 3 ਵਜੇ ਦੇ ਕਰੀਬ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ ‘ਚ ਹੋਵੇਗਾ। ਕੀਤਾ ਜਾਵੇ। ਉਨ੍ਹਾਂ ਦੀ ਲਾਸ਼ ਨੂੰ ਜਲੰਧਰ ਸਥਿਤ ਉਨ੍ਹਾਂ ਦੇ ਘਰ ਵਿਚ ਲਿਆਂਦਾ ਗਿਆ ਹੈ, ਜਿਸ ਕਾਰਨ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ।

PunjabKesari

ਇਸ ਦੌਰਾਨ ਵਰਿੰਦਰ ਘੁੰਮਣ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਨੇ ਹਸਪਤਾਲ ਦੇ ਡਾਕਟਰਾਂ ‘ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ। ਪਤਾ ਲੱਗਾ ਹੈ ਕਿ ਵਰਿੰਦਰ ਘੁੰਮਣ ਮਾਡਲ ਹਾਊਸ, ਜਲੰਧਰ ਸਥਿਤ ਆਪਣੇ ਜਿਮ ਵਿੱਚ ਕਸਰਤ ਕਰ ਰਹੇ ਸਨ, ਜਦੋਂ ਉਨ੍ਹਾਂ ਦੇ ਮੋਢੇ ਵਿੱਚ ਅਚਾਨਕ ਇੱਕ ਨਸ ਦਾ ਦਬਾਅ ਪੈ ਗਿਆ। ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਪ੍ਰੇਸ਼ਨ ਦੌਰਾਨ ਵਰਿੰਦਰ ਦੀ ਜਦੋਂ ਮੌਤ ਹੋ ਗਈ ਤਾਂ ਦੋਸਤਾਂ ਅਤੇ ਡਾਕਟਰਾਂ ਨੇ ਇੱਕ ਦੂਜੇ ਨਾਲ ਬਹਿਸ ਕੀਤੀ।

ਇਸ ਦੌਰਾਨ ਦੋਸਤ ਅਨਿਲ ਗਿੱਲ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਘੁਮਾਣ ਦਾ ਸਰੀਰ ਅਚਾਨਕ ਨੀਲਾ ਕਿਵੇਂ ਹੋ ਗਿਆ। ਫਿਰ ਉਨ੍ਹਾਂ ਦੀ ਲਾਸ਼ ਨੂੰ ਜਲੰਧਰ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਹਸਪਤਾਲ ‘ਚ ਮੌਜੂਦ ਉਨ੍ਹਾਂ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਵਲੋਂ ਕੁਝ ਵੀਡੀਓ ਬਣਾਈ ਗਈ, ਜਿਸ ਵਿਚ ਉਹ ਉਹਨਾਂ ‘ਤੇ ਇਲਜ਼ਾਮ ਲਗਾ ਰਹੇ ਹਨ ਕਿ ਵਰਿੰਦਰ ਘੁੰਮਣ ਦੀ ਮੌਤ ਲਾਪਰਵਾਹੀ ਕਾਰਨ ਹੋਈ ਹੈ। ਵਰਿੰਦਰ ਘੁੰਮਣ ਦਾ ਇੱਕ ਕਰੀਬੀ ਹਸਪਤਾਲ ਪ੍ਰਸ਼ਾਸਨ ਤੋਂ ਓਟੀ (ਆਪ੍ਰੇਸ਼ਨ ਥਿਏਟਰ) ਦੀ ਵੀਡੀਓ ਦੀ ਮੰਗ ਕਰਦਾ ਵੀ ਦਿਖਾਈ ਦੇ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਡਾਕਟਰਾਂ ਦੁਆਰਾ ਬੇਹੋਸ਼ ਕਰਨ ਵਾਲੀ ਦਵਾਈ ਦੀ ਘੱਟ-ਵੱਧ ਡੋਜ਼ ਕਾਰਨ ਵਰਿੰਦਰ ਘੁੰਮਣ ਦੀ ਮੌਤ ਹੋਈ। ਇਸ ਦੌਰਾਨ ਹਸਪਤਾਲ ‘ਚ ਜ਼ਬਰਦਸਤ ਹੰਗਾਮਾ ਦੇਖਿਆ ਗਿਆ।

Vinkmag ad
Share Our Daily Posts

News Desk

Read Previous

ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ: ਅੱਜ ਬੰਦ ਹੋਣਗੇ ਕਿਵਾੜ

Read Next

ਕਪੂਰਥਲਾ ਰੋਡ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਰਾਤ ਭਰ ਰੋਸ ਪ੍ਰਦਰਸ਼ਨ, ਸੜਕ ਰਿਹਾ ਦੋ ਘੰਟੇ ਜਾਮ