Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਕਪੂਰਥਲਾ ਰੋਡ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਰਾਤ ਭਰ ਰੋਸ ਪ੍ਰਦਰਸ਼ਨ, ਸੜਕ ਰਿਹਾ ਦੋ ਘੰਟੇ ਜਾਮ

ਜਲੰਧਰ : ਕੰਵਲਜੀਤ ਸਿੰਘ ਮੱਕੜ – ਥਾਣਾ ਬਸਤੀ ਬਾਬਾ ਖੇਲ ਦੇ ਅਧੀਨ ਆਉਂਦੇ ਕਪੂਰਥਲਾ ਰੋਡ ‘ਤੇ ਸ਼ੁੱਕਰਵਾਰ ਰਾਤ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਤਗੜਾ ਰੋਸ ਪ੍ਰਗਟ ਕੀਤਾ ਗਿਆ। ਰਾਤ ਲਗਭਗ 10:30 ਵਜੇ ਸ਼ੁਰੂ ਹੋਇਆ ਇਹ ਧਰਨਾ ਦੋ ਘੰਟੇ ਤੱਕ ਚੱਲਦਾ ਰਿਹਾ, ਜਿਸ ਕਾਰਨ ਕਪੂਰਥਲਾ ਰੋਡ ‘ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ।

ਸਿੱਖ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਇੱਕ ਇਸਤਰੀ ਨੇ ਪਿਛਲੇ ਦੋ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਘਰ ਦੀ ਅਲਮਾਰੀ ਵਿੱਚ ਬੰਦ ਕਰਕੇ ਰੱਖਿਆ ਹੋਇਆ ਸੀ। ਮਾਮਲਾ ਤਦ ਸਾਹਮਣੇ ਆਇਆ, ਜਦੋਂ ਲਗਭਗ 15 ਦਿਨ ਪਹਿਲਾਂ ਉਸ ਇਸਤਰੀ ਨੇ ਆਪਣੇ ਘਰ ਵਿਚ ਸਹਜ ਪਾਠ ਕਰਵਾਉਣ ਲਈ ਗੁਰਦੁਆਰੇ ਤੋਂ ਗ੍ਰੰਥੀ ਸਿੰਘ ਨੂੰ ਸੱਦਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਨਿਹੰਗ ਸਿੰਘਾਂ ਨੇ ਇਸ ਨੂੰ ਬੇਅਦਬੀ ਦੱਸਦੇ ਹੋਏ ਤੁਰੰਤ ਰੋਸ ਪ੍ਰਗਟ ਕੀਤਾ ਅਤੇ ਘਰ ਦੇ ਬਾਹਰ ਇਕੱਠੇ ਹੋ ਕੇ ਧਰਨਾ ਸ਼ੁਰੂ ਕਰ ਦਿੱਤਾ।

ਸੂਚਨਾ ਮਿਲਣ ‘ਤੇ ਬਸਤੀ ਬਾਬਾ ਖੇਲ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਵੱਲੋਂ ਇਸਤਰੀ ਨਾਲ ਗੱਲਬਾਤ ਕੀਤੀ ਗਈ ਅਤੇ ਗ੍ਰੰਥੀ ਸਿੰਘਾਂ ਨੂੰ ਬੁਲਾ ਕੇ ਪਵਿੱਤਰ ਸਰੂਪ ਨੂੰ ਸਨਮਾਨ ਨਾਲ ਪਾਲਕੀ ਵਿੱਚ ਰੱਖਵਾਇਆ ਗਿਆ। ਇਸ ਤੋਂ ਬਾਅਦ ਸੰਗਤ ਵੱਲੋਂ ਉੱਚੇ ਜੈਕਾਰਿਆਂ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਗੁਰਦੁਆਰਾ ਸਾਹਿਬ ਬਸਤੀ ਬਾਬਾ ਖੇਲ ਲਈ ਲੈ ਜਾਇਆ ਗਿਆ।

ਇਸ ਮੌਕੇ ਨਿਹੰਗ ਸਿੰਘਾਂ ਨੇ ਮੰਗ ਕੀਤੀ ਕਿ ਇਸਤਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਵਿੱਤਰ ਬਾਣੀ ਪ੍ਰਤੀ ਇਸ ਤਰ੍ਹਾਂ ਦੀ ਲਾਪਰਵਾਹੀ ਕਿਸੇ ਵੀ ਰੂਪ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਏਸੀਪੀ ਵੈਸਟ ਸਰਵਣਜੀਤ ਸਿੰਘ ਨੇ ਕਿਹਾ ਕਿ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਤਰੀ ਨਾਲ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਹੀ ਅਗਲਾ ਕਦਮ ਚੁੱਕਿਆ ਜਾਵੇਗਾ।

ਸਿੱਖ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਅਗਲੇ ਦਿਨਾਂ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ਦੇ ਮਾਡਲ ਟਾਊਨ ”ਚ ਅੱਜ ਹੋਵੇਗਾ ਵਰਿੰਦਰ ਸਿੰਘ ਘੁੰਮਣ ਦਾ ਅੰਤਿਮ ਸੰਸਕਾਰ

Read Next

ਸੋਢਲ ਰੋਡ ‘ਤੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ