Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸੋਢਲ ਰੋਡ ‘ਤੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

ਜਲੰਧਰ (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੇ ਸੋਢਲ ਰੋਡ ‘ਤੇ ਜੇ.ਐੱਮ.ਪੀ. ਫੈਕਟਰੀ ਦੇ ਨੇੜੇ ਲੱਗੇ ਟਰਾਂਸਫਾਰਮਰ ਨਾਲ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਾਣਕਾਰੀ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ। ਉਸ ਦੇ ਕੱਪੜਿਆਂ ਦੀ ਤਲਾਸ਼ੀ ਲੈਣ ‘ਤੇ ਨਾ ਕੋਈ ਮੋਬਾਈਲ ਮਿਲਿਆ ਤੇ ਨਾ ਹੀ ਕੋਈ ਪਛਾਣ ਸਬੰਧੀ ਦਸਤਾਵੇਜ਼। ਇਸ ਕਾਰਨ ਲਾਸ਼ ਨੂੰ ਜਲੰਧਰ ਦੇ ਸਿਵਲ ਹਸਪਤਾਲ ਦੀ ਮੋਰਚਰੀ ‘ਚ 72 ਘੰਟਿਆਂ ਲਈ ਰੱਖਿਆ ਗਿਆ ਹੈ ਤਾਂ ਜੋ ਉਸ ਦੀ ਪਛਾਣ ਕੀਤੀ ਜਾ ਸਕੇ।

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਜਿੱਥੇ ਟਰਾਂਸਫਾਰਮਰ ਲੱਗਾ ਹੋਇਆ ਹੈ, ਓਥੇ ਪਾਵਰਕਾਮ ਵੱਲੋਂ ਇਕ ਛੋਟਾ ਕਮਰਾ ਵੀ ਬਣਾਇਆ ਗਿਆ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਰਾਤ ਦੇ ਸਮੇਂ ਕੁਝ ਨੌਜਵਾਨ ਇਸ ਕਮਰੇ ਵਿੱਚ ਨਸ਼ਾ ਕਰਨ ਆਉਂਦੇ ਰਹਿੰਦੇ ਹਨ। ਲੋਕਾਂ ਦਾ ਸ਼ੱਕ ਹੈ ਕਿ ਮ੍ਰਿਤਕ ਵੀ ਨਸ਼ੇ ਦੀ ਹਾਲਤ ਵਿੱਚ ਹੋ ਸਕਦਾ ਹੈ ਤੇ ਟਰਾਂਸਫਾਰਮਰ ਨਾਲ ਸਪਰਸ਼ ਹੋਣ ਕਾਰਨ ਉਸ ਨੂੰ ਤੀਜਾ ਕਰੰਟ ਲੱਗਾ ਹੋਵੇ, ਜਿਸ ਨਾਲ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਕਿਹਾ ਕਿ ਮੌਕੇ ਤੋਂ ਸਾਰੇ ਤਥ ਇਕੱਠੇ ਕੀਤੇ ਜਾ ਰਹੇ ਹਨ ਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨ ਦਾ ਖੁਲਾਸਾ ਹੋਵੇਗਾ।

Vinkmag ad
Share Our Daily Posts

News Desk

Read Previous

ਕਪੂਰਥਲਾ ਰੋਡ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਰਾਤ ਭਰ ਰੋਸ ਪ੍ਰਦਰਸ਼ਨ, ਸੜਕ ਰਿਹਾ ਦੋ ਘੰਟੇ ਜਾਮ

Read Next

ਰਾਜਪਾਲ ਗੁਲਾਬਚੰਦ ਕਟਾਰੀਆ ਵੱਲੋਂ ਜਲੰਧਰ ‘ਚ ਮੋਬਾਈਲ ਸਾਇੰਸ ਲੈਬ ਬੱਸ ਦਾ ਉਦਘਾਟਨ, ਵਿਦਿਆਰਥੀਆਂ ਨੂੰ ਮਿਲੇਗਾ ਵਿਗਿਆਨਿਕ ਸਿੱਖਿਆ ਦਾ ਨਵਾਂ ਮੰਚ