Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਰਾਜਪਾਲ ਗੁਲਾਬਚੰਦ ਕਟਾਰੀਆ ਵੱਲੋਂ ਜਲੰਧਰ ‘ਚ ਮੋਬਾਈਲ ਸਾਇੰਸ ਲੈਬ ਬੱਸ ਦਾ ਉਦਘਾਟਨ, ਵਿਦਿਆਰਥੀਆਂ ਨੂੰ ਮਿਲੇਗਾ ਵਿਗਿਆਨਿਕ ਸਿੱਖਿਆ ਦਾ ਨਵਾਂ ਮੰਚ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ  ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਅੱਜ ਗੁਰੂ ਗੋਬਿੰਦ ਸਿੰਘ ਐਵੇਨਿਊ ਪਹੁੰਚੇ ਜਿੱਥੇ ਉਹ ਮੁੱਖ ਅਤਿਥੀ ਵਜੋਂ ਇਕ ਵਿਸ਼ੇਸ਼ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਜਾਇੰਟ ਕਮਿਸ਼ਨਰ ਸੰਦੀਪ ਸ਼ਰਮਾ ਵੀ ਹਾਜ਼ਰ ਸਨ।

ਇਸ ਸਮਾਰੋਹ ਦੌਰਾਨ ਸਰਵਹਿਤਕਾਰੀ ਐਜੂਕੇਸ਼ਨ ਸੋਸਾਇਟੀ ਵੱਲੋਂ ਤਿਆਰ ਕੀਤੀ ਗਈ “ਮੋਬਾਈਲ ਸਾਇੰਸ ਲੈਬ ਬੱਸ” ਨੂੰ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸ ਭਾਰਤ ਦੇ ਪੂਰਵ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੀ ਯਾਦ ਵਿੱਚ ਸਮਰਪਿਤ ਕੀਤੀ ਗਈ ਹੈ।

ਇਸ ਮੋਬਾਈਲ ਲੈਬ ਦਾ ਮਕਸਦ ਪੇਂਡੂ ਅਤੇ ਪਿੱਛੜੇ ਇਲਾਕਿਆਂ ਦੇ ਸਕੂਲਾਂ ਤੱਕ ਵਿਗਿਆਨਕ ਸਿੱਖਿਆ ਪਹੁੰਚਾਉਣਾ ਹੈ, ਤਾਂ ਜੋ ਉਨ੍ਹਾਂ ਖੇਤਰਾਂ ਦੇ ਵਿਦਿਆਰਥੀ ਵੀ ਵਿਗਿਆਨ ਦੇ ਖੇਤਰ ਵਿੱਚ ਆਧੁਨਿਕ ਪ੍ਰਯੋਗਾਂ ਨਾਲ ਜਾਣੂ ਹੋ ਸਕਣ। ਬੱਸ ਵਿੱਚ ਆਧੁਨਿਕ ਸਾਇੰਸ ਉਪਕਰਣਾਂ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਰਾਜਪਾਲ ਕਟਾਰੀਆ ਨੇ ਕਿਹਾ ਕਿ ਡਾ. ਅਬਦੁਲ ਕਲਾਮ ਨੇ ਹਮੇਸ਼ਾਂ ਯੁਵਾ ਪੀੜ੍ਹੀ ਨੂੰ ਵਿਗਿਆਨ ਅਤੇ ਤਕਨਾਲੋਜੀ ਵੱਲ ਪ੍ਰੇਰਿਤ ਕੀਤਾ। ਇਸ ਮੋਬਾਈਲ ਸਾਇੰਸ ਲੈਬ ਰਾਹੀਂ ਉਨ੍ਹਾਂ ਦੇ ਸੁਪਨੇ ਨੂੰ ਹਕੀਕਤ ਦਾ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਦੇ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਖੋਜ ਪ੍ਰਤੀ ਦਿਲਚਸਪੀ ਪੈਦਾ ਕਰੇਗਾ।

ਸਮਾਰੋਹ ਦੌਰਾਨ ਸਰਵਹਿਤਕਾਰੀ ਐਜੂਕੇਸ਼ਨ ਸੋਸਾਇਟੀ ਦੇ ਅਧਿਕਾਰੀਆਂ ਵੱਲੋਂ ਰਾਜਪਾਲ ਦਾ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਗਿਆ ਕਿ ਉਹ ਇਸ ਮੁਹਿੰਮ ਨੂੰ ਆਸ਼ੀਰਵਾਦ ਦੇਣ ਲਈ ਖ਼ੁਦ ਮੌਜੂਦ ਹੋਏ।

Vinkmag ad
Share Our Daily Posts

News Desk

Read Previous

ਸੋਢਲ ਰੋਡ ‘ਤੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

Read Next

ਪੰਜ-ਆਬ ਟਰੈਵਲ ਏਜੰਟ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲੱਖਾਂ ਦੇ ਚੈੱਕ ਵੰਡੇ