Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਫਿੱਲੌਰ ਥਾਣੇ ਦੇ ਐਸ.ਐਚ.ਓ. ਭੂਸ਼ਣ ਕੁਮਾਰ ਖ਼ਿਲਾਫ਼ ਅਸ਼ਲੀਲ ਗੱਲਬਾਤ ਦੇ ਮਾਮਲੇ ‘ਚ ਐੱਫ.ਆਈ.ਆਰ ਦਰਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਔਡੀਓ-ਵੀਡੀਓ ਤੋਂ ਮਚਿਆ ਹੰਗਾਮਾ, ਪੁਲਿਸ ਦੀ ਛਵੀ ‘ਤੇ ਸਵਾਲ

ਜਲੰਧਰ : (ਕੰਵਲਜੀਤ ਸਿੰਘ) – ਫਿੱਲੌਰ ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਭੂਸ਼ਣ ਕੁਮਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਇੱਕ ਹੋਰ ਗੰਭੀਰ ਮਾਮਲੇ ਵਿੱਚ ਐੱਫ.ਆਈ.ਆਰ ਦਰਜ ਕਰ ਲਈ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਅਸ਼ਲੀਲ ਔਡੀਓ ਅਤੇ ਵੀਡੀਓ ਕਲਿੱਪਾਂ ਦੇ ਆਧਾਰ ‘ਤੇ ਕੀਤੀ ਗਈ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਸਬ ਇੰਸਪੈਕਟਰ ਭੂਸ਼ਣ ਕੁਮਾਰ ਨੇ ਆਪਣੇ ਅਧਿਕਾਰਕ ਮੋਬਾਈਲ ਨੰਬਰ 95179-87501 ਤੋਂ ਇੱਕ ਅਣਪਛਾਤੇ ਨੰਬਰ ‘ਤੇ ਕਾਲ ਕੀਤੀ ਸੀ। ਇਸ ਦੌਰਾਨ ਉਹ ਇੱਕ ਮਹਿਲਾ ਨਾਲ ਅਸ਼ਲੀਲ ਗੱਲਬਾਤ ਕਰਦੇ ਸੁਣੇ ਗਏ। ਬਾਅਦ ਵਿੱਚ ਉਸ ਮਹਿਲਾ ਦੀ ਪਹਿਚਾਣ ਚੁੰਨੀ ਦੇਵੀ ਪਤਨੀ ਸੰਦੀਪ ਕੁਮਾਰ, ਪਿੰਡ ਗਦਾ, ਥਾਣਾ ਫਿੱਲੌਰ ਵਜੋਂ ਹੋਈ।

ਡੀ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਇਕ ਹੋਰ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ ਜਿਸ ਵਿੱਚ ਸਬ ਇੰਸਪੈਕਟਰ ਭੂਸ਼ਣ ਕੁਮਾਰ ਇੱਕ ਹੋਰ ਮਹਿਲਾ ਨਾਲ ਵੀਡੀਓ ਕਾਲ ਰਾਹੀਂ ਅਸ਼ਲੀਲ ਗੱਲਾਂ ਕਰ ਰਿਹਾ ਹੈ ਅਤੇ ਉਸਨੂੰ ਬੁਰੀ ਨੀਅਤ ਨਾਲ ਅਕੇਲੇ ਮਿਲਣ ਲਈ ਬੁਲਾ ਰਿਹਾ ਹੈ। ਉਸ ਮਹਿਲਾ ਦੀ ਪਹਿਚਾਣ ਸਿਮਰਨ ਉਰਫ਼ ਸਿਮੀ, ਧੀ ਨਰੇਸ਼ ਕੁਮਾਰ, ਪਿੰਡ ਮੁਠੱਡਾ ਖੁਰਦ, ਥਾਣਾ ਫਿੱਲੌਰ ਵਜੋਂ ਹੋਈ ਹੈ।

ਇਹ ਵੀਡੀਓ 6 ਅਕਤੂਬਰ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਉਸ ਸਮੇਂ ਸਬ ਇੰਸਪੈਕਟਰ ਭੂਸ਼ਣ ਕੁਮਾਰ ਥਾਣਾ ਮੁਖੀ ਫਿੱਲੌਰ ਦੇ ਤੌਰ ‘ਤੇ ਇੱਕ ਮਹੱਤਵਪੂਰਣ ਅਹੁਦੇ ‘ਤੇ ਤਾਇਨਾਤ ਸਨ। ਇੱਕ ਜ਼ਿੰਮੇਵਾਰ ਪੁਲਿਸ ਅਫ਼ਸਰ ਹੋਣ ਦੇ ਬਾਵਜੂਦ, ਉਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਅਸ਼ਲੀਲ ਗੱਲਬਾਤ ਕਰਕੇ ਨਾ ਸਿਰਫ਼ ਪੁਲਿਸ ਵਿਭਾਗ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਬਲਕਿ ਆਪਣੇ ਅਹੁਦੇ ਦਾ ਗਲਤ ਫ਼ਾਇਦਾ ਵੀ ਚੁੱਕਿਆ।

ਸੋਸ਼ਲ ਮੀਡੀਆ ‘ਤੇ ਇਹ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਪੁਲਿਸ ਵਿਭਾਗ ਵਿਚ ਹਲਚਲ ਮਚ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਮੁਖੀ ਫਿੱਲੌਰ ਅਮਨ ਸੈਣੀ ਨੇ ਸਬ ਇੰਸਪੈਕਟਰ ਭੂਸ਼ਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਲੁਧਿਆਣਾ ਡੀਜ਼ਲ ਤੇ ਇਲੈਕਟ੍ਰਿਕ ਸ਼ੈਡ ‘ਚ ਓਲਡ ਪੈਨਸ਼ਨ ਸਕੀਮ ਲਈ ਜਾਗਰੂਕਤਾ ਅਭਿਆਨ ਚਲਾਇਆ ਗਿਆ

Read Next

ਬਾਡੀਬਿਲਡਰ ਵਰਿੰਦਰ ਘੁਮਣ ਦੀ ਮੌਤ ‘ਤੇ ਸਵਾਲ: ਪਰਿਵਾਰ ਤੇ ਫੈਨਾਂ ਨੇ ਇਨਸਾਫ਼ ਦੀ ਕੀਤੀ ਮੰਗ, ਡਾਕਟਰਾਂ ‘ਤੇ ਲਾਪਰਵਾਹੀ ਦੇ ਦੋਸ਼