Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਬਾਡੀਬਿਲਡਰ ਵਰਿੰਦਰ ਘੁਮਣ ਦੀ ਮੌਤ ‘ਤੇ ਸਵਾਲ: ਪਰਿਵਾਰ ਤੇ ਫੈਨਾਂ ਨੇ ਇਨਸਾਫ਼ ਦੀ ਕੀਤੀ ਮੰਗ, ਡਾਕਟਰਾਂ ‘ਤੇ ਲਾਪਰਵਾਹੀ ਦੇ ਦੋਸ਼

ਜਲੰਧਰ :  (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੇ ਮਹਾਨਗਰ ਨਾਲ ਸੰਬੰਧਤ ਪ੍ਰਸਿੱਧ ਬਾਡੀਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁਮਣ ਦੀ 9 ਅਕਤੂਬਰ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਚ ਕੰਧੇ ਦੀ ਸਰਜਰੀ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਦੇਹਾਂਤ ਨੂੰ ਇੱਕ ਹਫ਼ਤਾ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਪਰਿਵਾਰ ਅਤੇ ਫੈਨ ਅਜੇ ਵੀ ਇਸ ਸੱਚਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੇ।

ਘੁਮਣ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਇਕ ਪੋਸਟ ਸਾਂਝੀ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ “ਵਰਿੰਦਰ ਸਿਰਫ਼ ਇਕ ਬਾਡੀਬਿਲਡਰ ਨਹੀਂ ਸਨ, ਸਗੋਂ ਉਹ ਪੰਜਾਬ ਦਾ ਮਾਣ, ਭਾਰਤ ਦਾ ਆਇਕਨ ਅਤੇ ਫਿਟਨੈੱਸ ਦੀ ਪਛਾਣ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਸਿਹਤ, ਮੇਹਨਤ ਅਤੇ ਇਮਾਨਦਾਰੀ ਨੂੰ ਸਮਰਪਿਤ ਕੀਤੀ ਸੀ। ਇਸ ਤਰ੍ਹਾਂ ਉਨ੍ਹਾਂ ਦੀ ਜ਼ਿੰਦਗੀ ਦਾ ਅਚਾਨਕ ਅੰਤ ਹੋ ਜਾਣਾ ਸਮਝ ਤੋਂ ਪਰੇ ਹੈ।”

ਪਰਿਵਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਇਹ ਮਾਮਲਾ ਡਾਕਟਰਾਂ ਦੀ ਲਾਪਰਵਾਹੀ ਦਾ ਸਾਫ਼ ਮਾਮਲਾ ਲੱਗਦਾ ਹੈ। ਉਨ੍ਹਾਂ ਨੇ ਇਹ ਵੀ ਪੁੱਛਿਆ ਕਿ ਜੇਕਰ ਮੌਤ ਕੁਦਰਤੀ ਸੀ ਤਾਂ ਫਿਰ ਉਨ੍ਹਾਂ ਦੇ ਸ਼ਰੀਰ ਦਾ ਰੰਗ ਕਿਵੇਂ ਬਦਲ ਗਿਆ, ਅਤੇ ਆਪ੍ਰੇਸ਼ਨ ਥੀਏਟਰ ਦੀ ਵੀਡੀਓ ਤੇ ਹੋਰ ਸਬੂਤ ਕਿੱਥੇ ਹਨ? ਇਹ ਸਾਰੇ ਸਵਾਲ ਗਹਿਰੀ ਜਾਂਚ ਦੀ ਮੰਗ ਕਰਦੇ ਹਨ।

ਫੈਨਾਂ ਦਾ ਕਹਿਣਾ ਹੈ ਕਿ “ਅਸੀਂ ਕਿਸੇ ‘ਤੇ ਦੋਸ਼ ਨਹੀਂ ਲਾ ਰਹੇ, ਪਰ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਸੱਚ ਲੁਕ ਸਕਦਾ ਹੈ, ਪਰ ਮਿਟ ਨਹੀਂ ਸਕਦਾ।”

ਗੌਰਤਲਬ ਹੈ ਕਿ ਵਰਿੰਦਰ ਘੁਮਣ, ਜੋ ਕਿ ਬਸਤੀ ਸ਼ੇਖ ਦੇ ਘਈ ਨਗਰ ਦੇ ਰਹਿਣ ਵਾਲੇ ਸਨ, ਆਪਣੇ ਬਾਈਸੈਪ ਦੀ ਛੋਟੀ ਜਿਹੀ ਸਰਜਰੀ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਹੋਏ ਸਨ। ਸਰਜਰੀ ਤੋਂ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਤੇ ਉਨ੍ਹਾਂ ਦੀ ਮੌਤ ਹੋ ਗਈ।

ਮੌਤ ਤੋਂ ਬਾਅਦ ਸਮਰਥਕਾਂ ਨੇ ਹਸਪਤਾਲ ‘ਚ ਡਾਕਟਰਾਂ ‘ਤੇ ਗਲਤ ਢੰਗ ਨਾਲ ਆਪ੍ਰੇਸ਼ਨ ਕਰਨ ਦੇ ਦੋਸ਼ ਲਗਾਏ ਅਤੇ ਹੰਗਾਮਾ ਵੀ ਕੀਤਾ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਤੇ ਵਰਿੰਦਰ ਨੂੰ ਇਨਸਾਫ਼ ਮਿਲ ਸਕੇ।

Vinkmag ad
Share Our Daily Posts

News Desk

Read Previous

ਫਿੱਲੌਰ ਥਾਣੇ ਦੇ ਐਸ.ਐਚ.ਓ. ਭੂਸ਼ਣ ਕੁਮਾਰ ਖ਼ਿਲਾਫ਼ ਅਸ਼ਲੀਲ ਗੱਲਬਾਤ ਦੇ ਮਾਮਲੇ ‘ਚ ਐੱਫ.ਆਈ.ਆਰ ਦਰਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਔਡੀਓ-ਵੀਡੀਓ ਤੋਂ ਮਚਿਆ ਹੰਗਾਮਾ, ਪੁਲਿਸ ਦੀ ਛਵੀ ‘ਤੇ ਸਵਾਲ

Read Next

ਸੀ.ਆਈ.ਏ. ਸਟਾਫ ਜਲੰਧਰ-ਦਿਹਾਤੀ ਵੱਲੋਂ ਵੱਡੀ ਕਾਰਵਾਈ — ਦੋ ਨਸ਼ਾ ਤਸਕਰ 04 ਕਿ.ਗ੍ਰਾ. ਅਫੀਮ, 11 ਹਜ਼ਾਰ ਰੁਪਏ ਡਰੱਗ ਮਨੀ ਅਤੇ ਸਕਾਰਪੀਓ ਸਮੇਤ ਗ੍ਰਿਫਤਾਰ