Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸੀ.ਆਈ.ਏ. ਸਟਾਫ ਜਲੰਧਰ-ਦਿਹਾਤੀ ਵੱਲੋਂ ਵੱਡੀ ਕਾਰਵਾਈ — ਦੋ ਨਸ਼ਾ ਤਸਕਰ 04 ਕਿ.ਗ੍ਰਾ. ਅਫੀਮ, 11 ਹਜ਼ਾਰ ਰੁਪਏ ਡਰੱਗ ਮਨੀ ਅਤੇ ਸਕਾਰਪੀਓ ਸਮੇਤ ਗ੍ਰਿਫਤਾਰ

ਜਲੰਧਰ :(ਕੰਵਲਜੀਤ ਸਿੰਘ ਮੱਕੜ): – ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਪੁਲਿਸ ਨੇ ਨਸ਼ੇ ਦੇ ਧੰਧੇ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ 04 ਕਿੱਲੋਗ੍ਰਾਮ ਅਫੀਮ, ₹11,000 ਡਰੱਗ ਮਨੀ ਅਤੇ ਇੱਕ ਸਕਾਰਪੀਓ ਗੱਡੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਤਸਕਰਾਂ ਦੀ ਪਛਾਣ ਸੰਦੀਪ ਸਿੰਘ ਉਰਫ ਸੁੱਖਾ ਪੁੱਤਰ ਨਾਜਰ ਸਿੰਘ ਵਾਸੀ ਨਿਊ ਜਨਤਾ ਨਗਰ, ਲੁਧਿਆਣਾ (ਉਮਰ ਕ੍ਰੀਬ 40 ਸਾਲ) ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸਾਂਈ ਦਾਸ ਵਾਸੀ ਪਿੰਡ ਗਿੱਲ, ਥਾਣਾ ਸਦਰ ਲੁਧਿਆਣਾ (ਉਮਰ ਕ੍ਰੀਬ 36 ਸਾਲ) ਵਜੋਂ ਹੋਈ ਹੈ।

ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਜਲੰਧਰ-ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿੱਚੋਂ ਨਸ਼ੇ ਦੇ ਮਾੜੇ ਤੱਤਾਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਹ ਕਾਰਵਾਈ ਸਫਲਤਾਪੂਰਵਕ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ., ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਅਤੇ ਸ੍ਰੀ ਇੰਦਰਜੀਤ ਸਿੰਘ, ਪੀ.ਪੀ.ਐਸ., ਉਪ-ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਵੱਲੋਂ ਕੀਤੀ ਗਈ।

ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ ਸਟਾਫ ਜਲੰਧਰ-ਦਿਹਾਤੀ ਦੀ ਟੀਮ ਨੇ 16 ਅਕਤੂਬਰ ਨੂੰ ਗਸ਼ਤ ਦੌਰਾਨ ਅੱਡਾ ਪਿੰਡ ਬੋਲੀਨਾ ਗੇਟ ਨੇੜੇ ਇੱਕ ਸਕਾਰਪੀਓ ਗੱਡੀ ਨੰਬਰ PB-10-HA-3949 ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ। ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਪੁਲਿਸ ਨੇ 04 ਕਿੱਲੋ ਅਫੀਮ (02 ਕਿ.ਗ੍ਰਾ. ਹਰ ਇਕ ਦੇ ਕਬਜ਼ੇ ਤੋਂ), ₹11,000 ਡਰੱਗ ਮਨੀ ਅਤੇ ਗੱਡੀ ਬਰਾਮਦ ਕੀਤੀ। ਇਸ ਸਬੰਧੀ ਐਫ.ਆਈ.ਆਰ ਨੰਬਰ 79 ਤਰੀਖ 16-10-2025 ਤਹਿਤ ਧਾਰਾ 18C/61/85 NDPS ਐਕਟ ਅਧੀਨ ਥਾਣਾ ਪਤਾਰਾ, ਜਿਲ੍ਹਾ ਜਲੰਧਰ-ਦਿਹਾਤੀ ਵਿੱਚ ਦਰਜ ਕੀਤੀ ਗਈ ਹੈ।

ਜਾਂਚ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਕਬੂਲਿਆ ਕਿ ਉਹ ਪਿੰਡ ਗਿੱਲ ਵਿੱਚ ਮੀਟ ਅਤੇ ਮੱਛੀ ਦੀ ਦੁਕਾਨ ਚਲਾਉਂਦਾ ਹੈ ਅਤੇ ਪਹਿਲਾਂ ਵੀ ਉਸ ਖਿਲਾਫ ਤਿੰਨ ਮੁਕੱਦਮੇ ਦਰਜ ਹਨ। ਉਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਜਮਾਨਤ ‘ਤੇ ਬਾਹਰ ਆਇਆ ਸੀ। ਉਸਦੀ ਜਾਣ-ਪਛਾਣ ਡਰਾਈਵਰ ਸੰਦੀਪ ਸਿੰਘ ਉਰਫ ਸੁੱਖਾ ਨਾਲ ਹੋਈ, ਜਿਸ ਨੇ ਮੱਧ ਪ੍ਰਦੇਸ਼ ਦੇ ਮਨਸੋਰ ਸ਼ਹਿਰ ਦੇ ਸ਼ੰਕਰ ਨਾਮਕ ਵਿਅਕਤੀ ਤੋਂ ਅਫੀਮ ਲਿਆਉਣ ਦੀ ਡੀਲ ਕੀਤੀ। ਦੋਵੇਂ ਨੇ ਮਿਲ ਕੇ ਅਫੀਮ ਜਲੰਧਰ ਅਤੇ ਲੁਧਿਆਣਾ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਯੋਜਨਾ ਬਣਾਈ ਸੀ।

ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਗਿਆ ਹੈ। ਪੁਲਿਸ ਹੁਣ ਉਨ੍ਹਾਂ ਦੀ ਚੱਲ ਅਤੇ ਅਚੱਲ ਜਾਇਦਾਦ, ਜੋ ਨਸ਼ੇ ਦੇ ਧੰਧੇ ਤੋਂ ਬਣਾਈ ਗਈ ਹੈ, ਦੀ ਜਾਂਚ ਕਰ ਰਹੀ ਹੈ ਅਤੇ ਕਾਨੂੰਨ ਅਨੁਸਾਰ ਜਾਇਦਾਦ ਜਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਨਾਲ ਹੀ ਮੱਧ ਪ੍ਰਦੇਸ਼ ਦੇ ਸ਼ੰਕਰ ਨਾਮਕ ਸਪਲਾਇਰ ਦੀ ਭਾਲ ਜਾਰੀ ਹੈ।

ਸ੍ਰੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਿਲ੍ਹਾ ਜਲੰਧਰ-ਦਿਹਾਤੀ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਇਸ ਤਰ੍ਹਾਂ ਦੀਆਂ ਕਾਰਵਾਈਆਂ ਅਗਾਂਹ ਵੀ ਜਾਰੀ ਰਹਿਣਗੀਆਂ ਤਾਂ ਜੋ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ।

Vinkmag ad
Share Our Daily Posts

News Desk

Read Previous

ਬਾਡੀਬਿਲਡਰ ਵਰਿੰਦਰ ਘੁਮਣ ਦੀ ਮੌਤ ‘ਤੇ ਸਵਾਲ: ਪਰਿਵਾਰ ਤੇ ਫੈਨਾਂ ਨੇ ਇਨਸਾਫ਼ ਦੀ ਕੀਤੀ ਮੰਗ, ਡਾਕਟਰਾਂ ‘ਤੇ ਲਾਪਰਵਾਹੀ ਦੇ ਦੋਸ਼

Read Next

ਦਿਵਾਲੀ ਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਖਾਸ ਤੋਹਫ਼ਾ — 110 ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਕੇ ਮਾਲਕਾਂ ਨੂੰ ਸੌਂਪੇ ????