Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਸੁਮੀਤ ਦੀ ਗੋਲੀ ਮਾਰ ਕੇ ਹਤਿਆ – ਜਲੰਧਰ ’ਚ ਰਾਤ ਦੇ ਸਮੇਂ ਘਟੀ ਦਰਦਨਾਕ ਘਟਨਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਜਲੰਧਰ: (ਕੰਵਲਜੀਤ ਸਿੰਘ ਮੱਕੜ)- ਜਲੰਧਰ ਸ਼ਹਿਰ ਵਿੱਚ ਹਾਲ ਹੀ ਦੇ ਦਿਨਾਂ ਵਿੱਚ ਗੋਲੀਆਂ ਚਲਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਸੀ ਕੜੀ ਵਿੱਚ ਹੁਣ ਇੱਕ ਹੋਰ ਹਤਿਆ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਰਾਮਾ ਮੰਡੀ ਦੇ ਇਲਾਕੇ ਵਿੱਚ ਪਿਛਲੀ ਰਾਤ ਇੱਕ 21 ਸਾਲਾ ਨੌਜਵਾਨ ਸੂਮੀਤ ਦੀ ਗੋਲੀ ਮਾਰ ਕੇ ਹਤਿਆ ਕਰ ਦਿੱਤੀ ਗਈ। ਸੂਮੀਤ ਜਲੰਧਰ ਕੈਂਟ ਦੇ ਦੀਪ ਨਗਰ ਦਾ ਰਹਿਣ ਵਾਲਾ ਸੀ ਤੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਰਿਕਵਰੀ ਏਜੰਟ ਦੇ ਤੌਰ ’ਤੇ ਕੰਮ ਕਰਦਾ ਸੀ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ, ਸੂਮੀਤ ਦੇ ਪੜੋਸੀ ਗਣੇਸ਼ ਨੇ ਦੱਸਿਆ ਕਿ ਰਾਤ ਸਮੇਂ ਸੂਮੀਤ ਬਾਜ਼ਾਰ ਤੋਂ ਪਟਾਖੇ ਲੈ ਕੇ ਘਰ ਆਇਆ ਤੇ ਬੱਚਿਆਂ ਨੂੰ ਦੇ ਕੇ ਆਪਣੀ ਮਾਤਾ ਨੂੰ ਕਿਹਾ ਕਿ ਉਸਦੇ ਦੋਸਤ ਦਾ ਫ਼ੋਨ ਆਇਆ ਹੈ, ਉਹ ਥੋੜ੍ਹੀ ਦੇਰ ਲਈ ਕੰਮ ਨਾਲ ਜਾ ਰਿਹਾ ਹੈ। ਇਸ ਤੋਂ ਬਾਅਦ ਉਹ ਆਪਣੀ ਬਾਈਕ ਤੇ ਦੀਪ ਨਗਰ ਵੱਲ ਨਿਕਲ ਗਿਆ। ਗਣੇਸ਼ ਮੁਤਾਬਕ ਕੁਝ ਸਮੇਂ ਬਾਅਦ ਉਸਦੇ ਦੋ-ਤਿੰਨ ਦੋਸਤ ਬਾਈਕ ਉਥੇ ਖੜੀ ਕਰਕੇ ਆਏ ਤੇ ਸੂਮੀਤ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਲੈ ਗਏ।

ਰਾਤ ਦੇਰ ਸੂਮੀਤ ਦੇ ਘਰ ਪਰਿਵਾਰ ਨੂੰ ਫ਼ੋਨ ਆਇਆ ਕਿ ਉਸਦੀ ਗੋਲੀ ਮਾਰ ਕੇ ਹਤਿਆ ਕਰ ਦਿੱਤੀ ਗਈ ਹੈ। ਗਣੇਸ਼ ਨੇ ਦੱਸਿਆ ਕਿ ਰਾਮਾ ਮੰਡੀ ਗੁਰਦੁਆਰੇ ਦੇ ਨੇੜੇ ਬੀਕਾਨੇਰ ਮਿਠਾਈ ਦੀ ਦੁਕਾਨ ਦੇ ਬਾਹਰ ਸੂਮੀਤ ਦੀ ਲਾਸ਼ ਮਿਲੀ, ਜਿਸਦੇ ਗਲ੍ਹ ’ਤੇ ਗੋਲੀ ਦਾ ਜ਼ਖ਼ਮ ਸੀ। ਹਾਲਾਂਕਿ ਗੋਲੀ ਮਾਰਨ ਦੇ ਕਾਰਨ ਦਾ ਅਜੇ ਤੱਕ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ।

ਥਾਣਾ ਰਾਮਾ ਮੰਡੀ ਦੇ ਐਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11:15 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਮਾ ਮੰਡੀ ਇਲਾਕੇ ’ਚ ਗੋਲੀ ਚਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਤੁਰੰਤ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਪੁਲਿਸ ਨੇ ਪ੍ਰਾਰੰਭਿਕ ਜਾਂਚ ਤੋਂ ਬਾਅਦ ਦੋ ਨਾਮਜ਼ਦ ਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਸੂਮੀਤ ਦੀ ਹਤਿਆ ਉਸਦੇ ਦੋਸਤਾਂ ਵੱਲੋਂ ਕੀਤੀ ਗਈ ਹੈ ਜਾਂ ਨਹੀਂ। ਪੁਲਿਸ ਵੱਲੋਂ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਤੇ ਗਿਰਫ਼ਤਾਰੀ ਲਈ ਤਲਾਸ਼ ਜਾਰੀ ਹੈ।

ਪੁਲਿਸ ਨੇ ਕਿਹਾ – ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਲਦ ਖੁਲਾਸਾ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਗੁਰਦੁਆਰਾ ਗੁਰੂ ਸਿੰਘ ਸਭਾ ਬੰਬੇ ਨਗਰ ਜਲੰਧਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ

Read Next

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚ ਮੂਠਭੇੜ — ਧਰਮਾ ਮਰਡਰ ਕੇਸ ਦੇ ਵਾਂਢੇ ਗੈਂਗਸਟਰ ਗ੍ਰਿਫਤਾਰ, ਇਕ ਨੂੰ ਗੋਲੀ ਲੱਗੀ