Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚ ਮੂਠਭੇੜ — ਧਰਮਾ ਮਰਡਰ ਕੇਸ ਦੇ ਵਾਂਢੇ ਗੈਂਗਸਟਰ ਗ੍ਰਿਫਤਾਰ, ਇਕ ਨੂੰ ਗੋਲੀ ਲੱਗੀ

ਜਲੰਧਰ : ਨਸ਼ੇ ਅਤੇ ਅਪਰਾਧ ਦੇ ਮਾਮਲਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚ ਅੱਜ ਸਵੇਰੇ ਮੂਠਭੇੜ ਹੋ ਗਈ। ਇਹ ਘਟਨਾ ਸਲੇਮਪੁਰ ਮਸੰਦਾ ਖੇਤਰ ਦੀ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਬਦਮਾਸ਼ “ਪ੍ਰੈਸ” ਦਾ ਸਟਿੱਕਰ ਲਗਾਈ ਗੱਡੀ ‘ਚ ਘੁੰਮ ਰਹੇ ਹਨ। ਇਸ ਦੇ ਅਧਾਰ ‘ਤੇ ਸੀ.ਆਈ.ਏ. ਸਟਾਫ ਨੇ ਸਲੇਮਪੁਰ ਮਸੰਦਾ ਦੇ ਨੇੜੇ ਨਾਕਾ ਲਗਾ ਕੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਜਿਸ ਦੌਰਾਨ ਇਕ ਬਦਮਾਸ਼ ਮਨਕਰਨ ਦੀ ਟੰਗ ‘ਚ ਗੋਲੀ ਲੱਗ ਗਈ। ਪੁਲਿਸ ਨੇ ਮੌਕੇ ‘ਤੇ ਉਸ ਦੇ ਦੋ ਹੋਰ ਸਾਥੀ ਜੈਵੀਰ ਅਤੇ ਸਿਮਰਨ ਨੂੰ ਵੀ ਕਾਬੂ ਕਰ ਲਿਆ।

ਸੀਪੀ ਧਨਪ੍ਰੀਤ ਕੌਰ ਦਾ ਖੁਲਾਸਾ:
ਜਲੰਧਰ ਦੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਤਿੰਨੇ ਹੀ ਆਰੋਪੀ ਅਮ੍ਰਿਤਸਰ ਵਿਚ ਹੋਏ ਧਰਮਜੀਤ ਸਿੰਘ ਉਰਫ਼ ਧਰਮਾ ਦੇ ਕਤਲ ਕੇਸ ਵਿਚ ਵਾਂਢੇ ਸਨ। 26 ਸਤੰਬਰ 2025 ਨੂੰ ਛੇਹਰਟਾ ਇਲਾਕੇ ਵਿਚ ਧਰਮਾ ਦੀ ਹੱਤਿਆ ਕੀਤੀ ਗਈ ਸੀ। ਇਹ ਆਰੋਪੀ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅਮ੍ਰਿਤਪਾਲ ਸਿੰਘ ਗਾਲਮ ਗਰੁੱਪ ਨਾਲ ਸੰਬੰਧਤ ਹਨ।

ਪੁਲਿਸ ਦੀ ਤੇਜ਼ ਕਾਰਵਾਈ:
ਸੀਪੀ ਨੇ ਦੱਸਿਆ ਕਿ ਆਰੋਪੀਆਂ ਨੇ ਰਾਮਾਮੰਡੀ ਇਲਾਕੇ ਵਿਚ ਦਰਜ ਐਫ.ਆਈ.ਆਰ. ਨੰਬਰ 303/25 ਅਧੀਨ ਗੱਡੀ ‘ਤੇ ਆ ਕੇ ਗੋਲੀਆਂ ਚਲਾਈਆਂ ਸਨ। ਉਸ ਤੋਂ ਬਾਅਦ ਉਹ ਇਲਾਕਾ ਛੱਡ ਕੇ ਸਲੇਮਪੁਰ ਮਸੰਦਾ ‘ਚ ਲੁਕਣ ਦੀ ਕੋਸ਼ਿਸ਼ ਕਰ ਰਹੇ ਸਨ। ਗੁਪਤ ਸੂਚਨਾ ਮਿਲਣ ‘ਤੇ ਰਾਤ ਕਰੀਬ 1:30 ਵਜੇ ਪੁਲਿਸ ਨੇ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਘੇਰ ਲਿਆ।

ਪੁਲਿਸ ਨੇ ਮੂਠਭੇੜ ਦੌਰਾਨ ਤਿੰਨੇ ਆਰੋਪੀਆਂ ਨੂੰ ਆਲਟੋ ਕਾਰ, ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਮਨਕਰਨ ਇਸ ਵੇਲੇ ਇਲਾਜ ਅਧੀਨ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨੇ ਹੀ ਧਰਮਾ ਮਰਡਰ ਕੇਸ ਦੇ ਮੁੱਖ ਸਹਿਯੋਗੀ ਸਨ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਖ਼ਬਰ ਵਿਸਥਾਰ:

Vinkmag ad
Share Our Daily Posts

News Desk

Read Previous

ਸੁਮੀਤ ਦੀ ਗੋਲੀ ਮਾਰ ਕੇ ਹਤਿਆ – ਜਲੰਧਰ ’ਚ ਰਾਤ ਦੇ ਸਮੇਂ ਘਟੀ ਦਰਦਨਾਕ ਘਟਨਾ, ਪੁਲਿਸ ਵੱਲੋਂ ਜਾਂਚ ਸ਼ੁਰੂ

Read Next

ਜਲੰਧਰ ’ਚ ਦੀਵਾਲੀ ਦੀ ਰਾਤ ਖੂਨੀ ਬਣੀ — ਚਚੇਰੇ ਭਰਾ ਨੇ ਚਾਕੂ ਮਾਰ ਕੇ ਕੀਤੀ ਕੁਸ਼ ਦੀ ਹੱਤਿਆ, ਇਕ ਗੰਭੀਰ ਜਖਮੀ