Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ’ਚ ਦੀਵਾਲੀ ਦੀ ਰਾਤ ਖੂਨੀ ਬਣੀ — ਚਚੇਰੇ ਭਰਾ ਨੇ ਚਾਕੂ ਮਾਰ ਕੇ ਕੀਤੀ ਕੁਸ਼ ਦੀ ਹੱਤਿਆ, ਇਕ ਗੰਭੀਰ ਜਖਮੀ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਦੀਵਾਲੀ ਦੀਆਂ ਖੁਸ਼ੀਆਂ ਵਿਚ ਜਿੱਥੇ ਪੂਰਾ ਸ਼ਹਿਰ ਚਮਕ ਰਿਹਾ ਸੀ, ਓਥੇ ਜਲੰਧਰ ਦੇ ਅਰਬਨ ਐਸਟੇਟ ਫੇਜ਼-1 ਦੇ ਨੇੜੇ ਆਉਂਦੀ ਲੇਬਰ ਕਾਲੋਨੀ ’ਚ ਖੂਨ ਨਾਲ ਲਤਪਤ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਮੰਗਲਵਾਰ ਰਾਤ ਇੱਕ 36 ਸਾਲਾ ਵਿਅਕਤੀ ਵੁਸ਼ੁ ਉਰਫ਼ ਕੁਸ਼ ਦੀ ਚਚੇਰੇ ਭਰਾ ਵੱਲੋਂ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਉਸਦਾ ਭਰਾ ਨਿਖਿਲ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।

ਘਟਨਾ ਬਾਰੇ ਜਾਣਕਾਰੀ ਮਿਲਣ ਉੱਪਰੋਂ ਥਾਣਾ ਨੰਬਰ 7 ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਭੈ ਦਾ ਮਾਹੌਲ ਪੈਦਾ ਹੋ ਗਿਆ ਹੈ।

ਪੁਲਿਸ ਵੱਲੋਂ ਪ੍ਰਾਰੰਭਕ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਹੱਤਿਆ ਦਾ ਦੋਸ਼ੀ ਮ੍ਰਿਤਕ ਦਾ ਚਚੇਰਾ ਭਰਾ ਹੀ ਹੈ। ਪ੍ਰਾਰੰਭਕ ਪੁੱਛਗਿੱਛ ਦੌਰਾਨ ਲੋਕਾਂ ਨੇ ਦੱਸਿਆ ਕਿ ਦੋਵਾਂ ਵਿਚਕਾਰ ਕਿਸੇ ਨਿੱਜੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਚਚੇਰੇ ਭਰਾ ਨੇ ਕੁਸ਼ ਦੀ ਪਿੱਠ ਵਿੱਚ ਚਾਕੂ ਮਾਰ ਦਿੱਤਾ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲੇ ਤੱਕ ਹੱਤਿਆ ਦੀ ਅਸਲ ਵਜ੍ਹਾ ਸਾਫ਼ ਨਹੀਂ ਹੋਈ। ਹਾਲਾਂਕਿ ਕੁਝ ਸੂਤਰਾਂ ਮੁਤਾਬਕ ਦੋਵਾਂ ਵਿਚਕਾਰ ਅਵੈਧ ਸੰਬੰਧਾਂ ਨੂੰ ਲੈ ਕੇ ਤਣਾਅ ਚੱਲ ਰਿਹਾ ਸੀ, ਪਰ ਪੁਲਿਸ ਨੇ ਇਸ ਸਬੰਧੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ।

ਥਾਣਾ ਨੰਬਰ 7 ਦੇ ਇੰਚਾਰਜ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸਾਰੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹੱਤਿਆ ਦੇ ਬਾਅਦ ਇਲਾਕੇ ਵਿਚ ਕਾਫ਼ੀ ਸਖ਼ਤੀ ਕੀਤੀ ਗਈ ਹੈ ਅਤੇ ਪੁਲਿਸ ਨੇ ਮਾਮਲੇ ਵਿਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਦੀਵਾਲੀ ਦੀ ਰਾਤ ਖੁਸ਼ੀਆਂ ਦੀ ਥਾਂ ਸੋਗ ਵਿੱਚ ਬਦਲ ਗਈ, ਪਰ ਕਾਨੂੰਨ ਅਨੁਸਾਰ ਦੋਸ਼ੀ ਨੂੰ ਕੜੀ ਤੋਂ ਕੜੀ ਸਜ਼ਾ ਦਵਾਈ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚ ਮੂਠਭੇੜ — ਧਰਮਾ ਮਰਡਰ ਕੇਸ ਦੇ ਵਾਂਢੇ ਗੈਂਗਸਟਰ ਗ੍ਰਿਫਤਾਰ, ਇਕ ਨੂੰ ਗੋਲੀ ਲੱਗੀ

Read Next

ਪਾਰਕ ਦੀ ਜ਼ਮੀਨ ‘ਤੇ ਗੈਰਕਾਨੂੰਨੀ ਤਾਮੀਰ ਦਾ ਵਿਵਾਦ, ਮਾਮਲਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਪਹੁੰਚਿਆ