Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਅਲੀ ਮਹੱਲੇ ‘ਚ ਨਸ਼ਾ ਤਸਕਰ ਅਮਰਜੀਤ ਦੇ ਘਰ ‘ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ – ਗੈਰਕਾਨੂੰਨੀ ਤਾਮੀਰ ਢਾਹੀ ਗਈ

ਜਲੰਧਰ, (ਕੰਵਲਜੀਤ ਸਿੰਘ ਮੱਕੜ) – ਨਸ਼ਾ ਤਸਕਰਾਂ ਦੇ ਖ਼ਿਲਾਫ਼ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜਲੰਧਰ ਸ਼ਹਿਰ ‘ਚ ਵੱਡੀ ਕਾਰਵਾਈ ਕੀਤੀ ਗਈ। ਅਲੀ ਮਹੱਲੇ ਵਿੱਚ ਪੁਲਿਸ ਤੇ ਨਗਰ ਨਿਗਮ ਵੱਲੋਂ ਸਾਂਝੀ ਮੁਹਿੰਮ ਦੇ ਦੌਰਾਨ ਜੇਲ੍ਹ ‘ਚ ਬੰਦ ਨਸ਼ਾ ਤਸਕਰ ਅਮਰਜੀਤ ਸਿੰਘ ਦੇ ਘਰ ‘ਤੇ ਕਾਰਵਾਈ ਕੀਤੀ ਗਈ।

ਕਾਰਵਾਈ ਦੌਰਾਨ ਐਡੀਸੀਪੀ ਆਕ੍ਰਿਤੀ ਜੈਨ ਦੀ ਅਗਵਾਈ ‘ਚ ਭਾਰੀ ਪੁਲਿਸ ਬਲ ਮੌਕੇ ‘ਤੇ ਤਾਇਨਾਤ ਰਿਹਾ। ਪ੍ਰਸ਼ਾਸਨ ਵੱਲੋਂ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ, ਨਿਵਾਸੀ ਮਕਾਨ ਨੰਬਰ WD-204, ਅਲੀ ਮਹੱਲਾ, ਥਾਣਾ ਡਿਵੀਜ਼ਨ ਨੰਬਰ-4, ਜਲੰਧਰ ਦੇ ਘਰ ਦੀ ਗੈਰਕਾਨੂੰਨੀ ਤਾਮੀਰ ਨੂੰ ਢਾਹ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਤੇ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਇੱਕ ਕुख਼ਿਆਤ ਨਸ਼ਾ ਤਸਕਰ ਹੈ ਜਿਸ ਦੇ ਖ਼ਿਲਾਫ਼ ਕੁੱਲ 11 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 10 ਮਾਮਲੇ ਐਨ.ਡੀ.ਪੀ.ਐਸ. ਐਕਟ ਤਹਿਤ ਹਨ।

ਪੁਲਿਸ ਕਮਿਸ਼ਨਰ ਨੇ ਸਾਫ਼ ਕੀਤਾ ਕਿ ਨਸ਼ਾ ਤਸਕਰੀ ਜਾਂ ਇਸ ਨਾਲ ਜੁੜੀ ਕੋਈ ਵੀ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਜਿਹੇ ਤੱਤਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਆਉਣ ਵਾਲੇ ਦਿਨਾਂ ‘ਚ ਵੀ ਜਾਰੀ ਰਹੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਨਸ਼ਾ ਤਸਕਰੀ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਲਈ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ‘ਤੇ ਜਾਣਕਾਰੀ ਭੇਜੀ ਜਾ ਸਕਦੀ ਹੈ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਪੁਲਿਸ ਅਧਿਕਾਰੀਆਂ ਮੁਤਾਬਕ, ਅਮਰਜੀਤ ਇਸ ਸਮੇਂ ਕਪੂਰਥਲਾ ਜੇਲ੍ਹ ‘ਚ ਬੰਦ ਹੈ। ਨਗਰ ਨਿਗਮ ਵੱਲੋਂ ਉਸ ਦੇ ਘਰ ਦੀ ਗੈਰਕਾਨੂੰਨੀ ਤਾਮੀਰ ਨੂੰ ਲੈ ਕੇ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਜਦੋਂ ਕੋਈ ਜਵਾਬ ਨਹੀਂ ਮਿਲਿਆ, ਤਦ ਨਗਰ ਨਿਗਮ ਦੀ ਟੀਮ ਅੱਜ ਪੁਲਿਸ ਦੀ ਮਦਦ ਨਾਲ ਮੌਕੇ ‘ਤੇ ਪਹੁੰਚ ਕੇ ਇਹ ਤਾਮੀਰ ਢਾਹ ਦਿੱਤੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਦਿਨ ਦਿਹਾੜੇ ਗਨ ਪੌਇੰਟ ‘ਤੇ ਲੱਖਾਂ ਦੀ ਲੁੱਟ — ਵਿਜੈ ਸੁਨਿਆਰੇ ਦੀ ਦੁਕਾਨ ਤੋਂ 2 ਲੱਖ ਨਕਦ ਤੇ ਗਹਿਣੇ ਲੁੱਟਕੇ ਫਰਾਰ ਹੋਏ ਲੁਟੇਰੇ

Read Next

ਫੈਂਸੀ ਬੇਕਰੀ ‘ਚੋਂ ਫੰਗਸ ਲੱਗਿਆ ਫਰੂਟ ਕੇਕ ਮਿਲਣ ‘ਤੇ ਹੰਗਾਮਾ, ਮਾਲਕ ਨੇ ਮੰਗੀ ਮਾਫ਼ੀ