Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਜਲੰਧਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ’ਤੇ ਸਖ਼ਤੀ — 26 ਕਲਸਟਰ ਅਫਸਰਾਂ ਨੂੰ ਕਾਰਨ ਦੱਸੋ ਨੋਟਿਸ, ਹੁਣ ਤੱਕ 430 ਐਫਆਈਆਰ ਦਰਜ

ਜਲੰਧਰ (ਕੰਵਲਜੀਤ ਸਿੰਘ ਮੱਕੜ) –  ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕਈ ਵਿਭਾਗਾਂ ਦੇ ਨਾਲ-ਨਾਲ ਪੰਜਾਬ ਪੁਲਿਸ ਵੀ ਪੂਰੀ ਤਰ੍ਹਾਂ ਸਰਗਰਮ ਹੋ ਚੁੱਕੀ ਹੈ। ਰਾਜ ਭਰ ਦੇ 353 ਹਾਟਸਪਾਟ ਪਿੰਡਾਂ ਵਿੱਚ ਪਰਾਲੀ ਪ੍ਰੋਟੈਕਸ਼ਨ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਫੋਰਸ ਦੇ ਲਗਭਗ 1700 ਜਵਾਨ ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਮੋਗਾ, ਫਰੀਦਕੋਟ, ਐਸ.ਏ.ਐਸ. ਨਗਰ, ਮਾਨਸਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ ਅਤੇ ਤਰਨਤਾਰਨ ਦੇ ਪਿੰਡਾਂ ਵਿੱਚ ਨਿਗਰਾਨੀ ਕਰ ਰਹੇ ਹਨ।

ਸਰਕਾਰ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਨਿਯਮ ਤੋੜਨ ਵਾਲਿਆਂ ਵਿਰੁੱਧ ਕਾਰਵਾਈ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਅਧਿਕਾਰਕ ਜਾਣਕਾਰੀ ਅਨੁਸਾਰ, ਇਸ ਸੀਜ਼ਨ ਵਿੱਚ ਹੁਣ ਤੱਕ 430 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ ਸਭ ਤੋਂ ਵੱਧ 98 ਮਾਮਲੇ ਤਰਨਤਾਰਨ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ ਹਨ।

ਜਲੰਧਰ ਵਿੱਚ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
ਜਲੰਧਰ ਵਿੱਚ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ’ਤੇ ਨਿਗਰਾਨੀ ਵਧਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 26 ਕਲਸਟਰ ਅਫਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਪ੍ਰਸ਼ਾਸਨ ਵੱਲੋਂ ਪੁੱਛਿਆ ਗਿਆ ਹੈ ਕਿ ਫੀਲਡ ਵਿੱਚ ਟੀਮਾਂ ਮੌਜੂਦ ਹੋਣ ਦੇ ਬਾਵਜੂਦ ਇਹ ਘਟਨਾਵਾਂ ਕਿਵੇਂ ਹੋਈਆਂ? ਹੁਣ ਇਹ ਅਧਿਕਾਰੀ ਆਪਣੀ ਪੁਜੀਸ਼ਨ ਸਪਸ਼ਟ ਕਰਨਗੇ ਕਿ ਜਦੋਂ ਪਰਾਲੀ ਸਾੜੀ ਗਈ, ਉਹ ਕਿੱਥੇ ਮੌਜੂਦ ਸਨ। ਉਨ੍ਹਾਂ ਦੇ ਜਵਾਬ ਦੇ ਆਧਾਰ ’ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਸੰਭਾਵਨਾ ਹੈ ਕਿ ਇਹ ਰਿਪੋਰਟ ਉਨ੍ਹਾਂ ਦੀ ਸਰਵਿਸ ਬੁੱਕ ਵਿੱਚ ਵੀ ਦਰਜ ਕੀਤੀ ਜਾ ਸਕਦੀ ਹੈ।

ਸਭ ਤੋਂ ਵੱਧ ਮਾਮਲੇ ਸ਼ਾਹਕੋਟ ਖੇਤਰ ਵਿੱਚ
ਸ਼ਾਹਕੋਟ ਸਬ ਡਿਵੀਜ਼ਨ ਦੇ ਮਹਿਤਪੁਰ ਅਤੇ ਲੋਹੀਆ ਖੇਤਰ ਵਿੱਚ ਸਭ ਤੋਂ ਵੱਧ — 7 ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਕਰਤਾਰਪੁਰ, ਨੂਰਮਹਲ, ਭੋਗਪੁਰ ਵਿੱਚ ਇਕ-ਇਕ ਮਾਮਲਾ ਤੇ ਨਕੋਦਰ ਵਿੱਚ 2 ਮਾਮਲੇ ਸਾਹਮਣੇ ਆਏ ਹਨ। ਸ਼ੁੱਕਰਵਾਰ ਸ਼ਾਮ ਤੱਕ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਸੈਟੇਲਾਈਟ ਰਾਹੀਂ 34 ਨਵੇਂ ਮਾਮਲਿਆਂ ਦੀ ਜਾਣਕਾਰੀ ਮਿਲੀ ਹੈ। ਹੁਣ ਤੱਕ 12 ਮਾਮਲਿਆਂ ਵਿੱਚ ਕਾਰਵਾਈ ਹੋ ਚੁੱਕੀ ਹੈ, ਜਦਕਿ ਬਾਕੀਆਂ ਦੀ ਜਾਂਚ ਜਾਰੀ ਹੈ।

ਸ਼ੁੱਕਰਵਾਰ ਨੂੰ ਜਲੰਧਰ ਦਾ AQI (ਹਵਾ ਗੁਣਵੱਤਾ ਸੂਚਕ) 302 ਰਿਹਾ, ਜੋ ਵੀਰਵਾਰ ਨਾਲੋਂ ਕੁਝ ਘੱਟ ਸੀ। ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਹੁਣ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ, ਪਰ ਰੇਡ ਐਂਟਰੀ ਅਤੇ ਜੁਰਮਾਨੇ ਦੀ ਕਾਰਵਾਈ ਜ਼ਰੂਰ ਹੋ ਰਹੀ ਹੈ। ਵੀਰਵਾਰ ਤੱਕ ਰੇਡ ਐਂਟਰੀਆਂ 16 ਸਨ ਜੋ ਸ਼ੁੱਕਰਵਾਰ ਨੂੰ ਵੱਧ ਕੇ 19 ਤੱਕ ਪਹੁੰਚ ਗਈਆਂ ਹਨ।

ਜਲੰਧਰ ਦੇ 6 ਸਬ ਡਿਵੀਜ਼ਨ ਵਿੱਚ ਨਿਗਰਾਨੀ ਜਾਰੀ
ਜਲੰਧਰ ਜ਼ਿਲ੍ਹੇ ਵਿੱਚ ਜਲੰਧਰ-1, ਜਲੰਧਰ-2, ਸ਼ਾਹਕੋਟ, ਨਕੋਦਰ, ਆਦਮਪੁਰ ਅਤੇ ਫਿੱਲੌਰ ਸਬ ਡਿਵੀਜ਼ਨ ਸ਼ਾਮਲ ਹਨ। ਇਨ੍ਹਾਂ ਸਾਰੇ ਖੇਤਰਾਂ ਦੇ ਐਸ.ਡੀ.ਐਮ. ਆਪਣੀਆਂ ਟੀਮਾਂ ਨਾਲ ਸੈਟੇਲਾਈਟ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੇ ਹਨ। ਟੀਮਾਂ ਵਿੱਚ ਪ੍ਰਦੂਸ਼ਣ ਨਿਯੰਤਰਣ ਬੋਰਡ, ਖੇਤੀਬਾੜੀ ਵਿਭਾਗ, ਪਟਵਾਰੀ ਅਤੇ ਪੁਲਿਸ ਕਰਮਚਾਰੀ ਸ਼ਾਮਲ ਹਨ।

ਜਿੱਥੇ ਵੀ ਲਾਪਰਵਾਹੀ ਮਿਲ ਰਹੀ ਹੈ, ਉਥੇ ਦੇ ਐਸ.ਡੀ.ਐਮ. ਵੱਲੋਂ ਟੀਮ ਮੈਂਬਰਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਤੋਂ ਸਪਸ਼ਟੀਕਰਨ ਮੰਗਿਆ ਜਾ ਰਿਹਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਕਾਰਨ ਹੋ ਰਹੇ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਬੇਟੇ ਦਾ ਦਾਅਵਾ – ਪਿਤਾ 10 ਮਹੀਨੇ ਤੋਂ ਬਿਸਤਰ ‘ਤੇ ਪਏ ਨੇ, ਪੁਲਿਸ ਨੇ ਗਲਤ ਕੇਸ ਵਿੱਚ ਫਸਾਇਆ – ਕਹਿੰਦੇ ਨੇ, “ਉਹ ਤਾਂ ਸਾਈਕਲ ਤੱਕ ਚਲਾਉਂਦੇ ਨੇ, ਗੱਡੀ ਕਿਵੇਂ ਚਲਾ ਸਕਦੇ ਨੇ?”

Read Next

ਏ.ਐਨ. ਨਿਊਰੋ ਹਸਪਤਾਲ ਜਲੰਧਰ ਦੇ ਬਾਹਰ ਪਰਿਵਾਰ ਵੱਲੋਂ ਧਰਨਾ — ਆਯੁਸ਼ਮਾਨ ਕਾਰਡ ‘ਤੇ ਇਲਾਜ ਨਾ ਕਰਨ ਤੇ ਲਾਭ ਖੋਹਣ ਦੇ ਲਗੇ ਦੋਸ਼