Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਏ.ਐਨ. ਨਿਊਰੋ ਹਸਪਤਾਲ ਜਲੰਧਰ ਦੇ ਬਾਹਰ ਪਰਿਵਾਰ ਵੱਲੋਂ ਧਰਨਾ — ਆਯੁਸ਼ਮਾਨ ਕਾਰਡ ‘ਤੇ ਇਲਾਜ ਨਾ ਕਰਨ ਤੇ ਲਾਭ ਖੋਹਣ ਦੇ ਲਗੇ ਦੋਸ਼

ਜਲੰਧਰ (ਕੰਵਲਜੀਤ ਸਿੰਘ ਮੱਕੜ) – ਜਲੰਧਰ, ਥਾਣਾ ਨੰਬਰ 6 ਦੇ ਅਧੀਨ ਆਉਂਦੇ A.N. Neuro and Critical Care Hospital ਦੇ ਬਾਹਰ ਅੱਜ ਇੱਕ ਪਰਿਵਾਰ ਵੱਲੋਂ ਧਰਨਾ ਲਗਾਇਆ ਗਿਆ। ਧਰਨਾ ਦੇ ਰਹੇ ਪਰਿਵਾਰ ਦਾ ਦੋਸ਼ ਹੈ ਕਿ ਹਸਪਤਾਲ ਪ੍ਰਬੰਧਕਾਂ ਨੇ ਉਨ੍ਹਾਂ ਨਾਲ ਆਯੁਸ਼ਮਾਨ ਕਾਰਡ ‘ਤੇ ਇਲਾਜ ਕਰਨ ਦਾ ਵਾਅਦਾ ਤਾਂ ਕੀਤਾ ਸੀ, ਪਰ ਬਾਅਦ ਵਿੱਚ ਉਨ੍ਹਾਂ ਤੋਂ ਲੱਖਾਂ ਰੁਪਏ ਵਸੂਲ ਲਏ ਅਤੇ ਮਰੀਜ਼ ਦੀ ਹਾਲਤ ਵਿੱਚ ਵੀ ਕੋਈ ਸੁਧਾਰ ਨਹੀਂ ਆਇਆ।

ਮਿਲੀ ਜਾਣਕਾਰੀ ਅਨੁਸਾਰ, 21 ਅਕਤੂਬਰ ਨੂੰ ਨਕੋਦਰ ਰੋਡ ‘ਤੇ ਇੱਕ ਕਾਰ ਚਾਲਕ ਨੇ ਇੱਕ ਮਹਿਲਾ ਨੂੰ ਟੱਕਰ ਮਾਰੀ ਸੀ, ਜਿਸ ਨਾਲ ਉਸਦੇ ਸਿਰ ‘ਤੇ ਗੰਭੀਰ ਚੋਟ ਲੱਗੀ। ਜਖ਼ਮੀ ਮਹਿਲਾ ਦੀ ਪਛਾਣ ਕੌਸ਼ਲਿਆ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਨੇ ਉਸਨੂੰ ਪਹਿਲਾਂ ਸੀ.ਐਮ.ਸੀ. ਹਸਪਤਾਲ ‘ਚ ਦਾਖ਼ਲ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਗਰੀਬੀ ਕਾਰਨ ਉੱਥੇ ਇਲਾਜ ਕਰਵਾਉਣਾ ਉਨ੍ਹਾਂ ਲਈ ਸੰਭਵ ਨਹੀਂ ਸੀ।

ਪਰਿਵਾਰ ਦੇ ਅਨੁਸਾਰ, ਐਂਬੂਲੈਂਸ ਡਰਾਈਵਰ ਨੇ ਉਨ੍ਹਾਂ ਨੂੰ ਦੱਸਿਆ ਕਿ A.N. Neuro Hospital ‘ਚ ਆਯੁਸ਼ਮਾਨ ਕਾਰਡ ਰਾਹੀਂ ਇਲਾਜ ਹੋ ਸਕਦਾ ਹੈ। ਇਸ ਤੋਂ ਬਾਅਦ ਉਹ ਮਰੀਜ਼ ਨੂੰ ਉੱਥੇ ਲੈ ਗਏ ਜਿੱਥੇ ਹਸਪਤਾਲ ਸਟਾਫ਼ ਨੇ ਆਯੁਸ਼ਮਾਨ ਯੋਜਨਾ ਤਹਿਤ ਇਲਾਜ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਮਰੀਜ਼ 10 ਦਿਨਾਂ ‘ਚ ਠੀਕ ਹੋ ਜਾਵੇਗੀ।

ਪਰਿਵਾਰ ਦਾ ਦੋਸ਼ ਹੈ ਕਿ 10 ਦਿਨ ਬੀਤ ਜਾਣ ਤੋਂ ਬਾਅਦ ਵੀ ਮਰੀਜ਼ ਦੀ ਹਾਲਤ ਸੁਧਰਣ ਦੀ ਬਜਾਏ ਹੋਰ ਵਿਗੜ ਗਈ, ਅਤੇ ਹਸਪਤਾਲ ਨੇ ਉਨ੍ਹਾਂ ਦਾ ਇਲਾਜ ਆਯੁਸ਼ਮਾਨ ਕਾਰਡ ‘ਤੇ ਨਾ ਕਰਕੇ 4.5 ਲੱਖ ਰੁਪਏ ਵਸੂਲ ਲਏ।
ਉਨ੍ਹਾਂ ਦਾ ਕਹਿਣਾ ਹੈ ਕਿ ਹਸਪਤਾਲ ਦੇ ਕਰਮਚਾਰੀਆਂ ਨੇ ਕਿਹਾ ਸੀ ਕਿ ਪੈਸੇ ਵਾਪਸ ਹੋ ਜਾਣਗੇ, ਪਰ ਹੁਣ ਤੱਕ ਨਾ ਕੋਈ ਸੁਧਾਰ ਹੈ ਤੇ ਨਾ ਹੀ ਪੈਸੇ ਵਾਪਸ ਮਿਲੇ ਹਨ।

ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਦਵਾਈਆਂ ਦਾ ਬਿਲ 18 ਹਜ਼ਾਰ ਰੁਪਏ ਦਾ ਬਣਾਇਆ ਗਿਆ, ਜਦੋਂਕਿ ਉਹੀ ਦਵਾਈਆਂ ਬਾਹਰਲੇ ਮੈਡੀਕਲ ਸਟੋਰ ਤੋਂ 9 ਹਜ਼ਾਰ ਰੁਪਏ ਵਿੱਚ ਉਪਲਬਧ ਹਨ। ਇਸ ਗੱਲ ਤੋਂ ਨਾਰਾਜ਼ ਹੋਕੇ ਪਰਿਵਾਰ ਨੇ ਹਸਪਤਾਲ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ।

ਧਰਨਾ ਦੀ ਸੂਚਨਾ ਮਿਲਦਿਆਂ ਹੀ ਏ.ਸੀ.ਪੀ. ਰੂਪ ਕੌਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੀ। ਪਰਿਵਾਰ ਨੇ ਦੋਸ਼ ਲਗਾਇਆ ਕਿ ਹਸਪਤਾਲ ਪ੍ਰਬੰਧਕ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਵੀ ਨਹੀਂ ਦੇ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਅਤੇ ਪੁਲਿਸ ਅਧਿਕਾਰੀਆਂ ਵਿਚਕਾਰ ਮੀਟਿੰਗ ਹੋਈ, ਅਤੇ ਕਾਫ਼ੀ ਸਮੇਂ ਤੱਕ ਹੰਗਾਮਾ ਰਹਿਣ ਤੋਂ ਬਾਅਦ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹਸਪਤਾਲ ਅੰਦਰ ਬੁਲਾਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ।

ਮਾਮਲੇ ਦੀ ਪੁਲਿਸ ਜਾਂਚ ਜਾਰੀ ਹੈ ਅਤੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਹਸਪਤਾਲ ਵੱਲੋਂ ਕੀਤੀ ਗਈ ਵਸੂਲੀ ਅਤੇ ਲਾਪਰਵਾਹੀ ਦੀ ਜਾਂਚ ਹੋਵੇ ਤੇ ਉਨ੍ਹਾਂ ਨੂੰ ਇਨਸਾਫ਼ ਮਿਲੇ।

Vinkmag ad
Share Our Daily Posts

News Desk

Read Previous

ਜਲੰਧਰ ਜ਼ਿਲ੍ਹੇ ਵਿੱਚ ਪਰਾਲੀ ਸਾੜਨ ’ਤੇ ਸਖ਼ਤੀ — 26 ਕਲਸਟਰ ਅਫਸਰਾਂ ਨੂੰ ਕਾਰਨ ਦੱਸੋ ਨੋਟਿਸ, ਹੁਣ ਤੱਕ 430 ਐਫਆਈਆਰ ਦਰਜ

Read Next

ਦਿਨ ਦਿਹਾੜੇ ਲੁੱਟ: ਬਬਰੀਕ ਚੌਂਕ ਨੇੜੇ ਲੁਟੇਰਿਆਂ ਨੇ ਵਪਾਰੀ ਦੀ ਸੋਨੇ ਦੀ ਚੇਨ ਛੀਣੀ, ਐਕਟੀਵਾ ਤੋਂ ਡਿੱਗਿਆ ਪੀੜਤ