Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਦਿਨ ਦਿਹਾੜੇ ਲੁੱਟ: ਬਬਰੀਕ ਚੌਂਕ ਨੇੜੇ ਲੁਟੇਰਿਆਂ ਨੇ ਵਪਾਰੀ ਦੀ ਸੋਨੇ ਦੀ ਚੇਨ ਛੀਣੀ, ਐਕਟੀਵਾ ਤੋਂ ਡਿੱਗਿਆ ਪੀੜਤ

ਜਲੰਧਰ (ਕੰਵਲਜੀਤ ਸਿੰਘ ਮੱਕੜ) – ਜਲੰਧਰ ਮਹਾਂਨਗਰ ਵਿੱਚ ਇੱਕ ਪਾਸੇ ਜਿੱਥੇ ਪੁਲਿਸ ਸਵੇਰੇ ਤੋਂ ਹੀ ਆਨਲਾਈਨ ਚਲਾਨ ਕੱਟਣ ਵਿੱਚ ਵਿਆਸਤ ਰਹਿੰਦੀ ਹੈ, ਉਥੇ ਹੀ ਦੂਜੇ ਪਾਸੇ ਬੇਖ਼ੌਫ਼ ਲੁਟੇਰੇ ਦਿਨ ਦਿਹਾੜੇ ਹੀ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਰਦਾਤਾਂ ਥਾਣੇ ਦੇ ਬਿਲਕੁਲ ਨੇੜੇ ਹੀ ਹੋ ਰਹੀਆਂ ਹਨ। ਤਾਜ਼ਾ ਮਾਮਲਾ ਬਬਰੀਕ ਚੌਂਕ ਨੇੜੇ ਦਾ ਸਾਹਮਣੇ ਆਇਆ ਹੈ, ਜਿੱਥੇ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਐਕਟੀਵਾ ਸਵਾਰ ਵਪਾਰੀ ਦੀ ਸੋਨੇ ਦੀ ਚੇਨ ਛੀਣ ਲਈ ਤੇ ਫਰਾਰ ਹੋ ਗਏ।

ਵਾਰਦਾਤ ਦੀ ਵਿਸਥਾਰ ਵਿੱਚ ਜਾਣਕਾਰੀ:
ਵਡਾਲਾ ਚੌਂਕ ਨੇੜੇ ਬੰਬੇ ਨਗਰ ਦੇ ਰਹਿਣ ਵਾਲੇ ਵਪਾਰੀ ਵਿਨਯ ਮਲਹੋਤਰਾ ਨੇ ਦੱਸਿਆ ਕਿ ਸਵੇਰੇ ਲਗਭਗ 8 ਵਜੇ ਜਦੋਂ ਉਹ ਆਪਣੀ ਐਕਟੀਵਾ ਤੇ ਆਪਣੇ ਦਫ਼ਤਰ ਬਸਤੀ ਗੁਜਾ ਫੁਟਵੇਅਰ ਵੱਲ ਜਾ ਰਹੇ ਸਨ, ਤਾਂ ਪਲਸਰ ਬਾਈਕ ‘ਤੇ ਸਵਾਰ ਦੋ ਨੌਜਵਾਨ ਪਿੱਛੋਂ ਆਏ ਤੇ ਗਲੇ ਤੋਂ ਸੋਨੇ ਦੀ ਚੇਨ ਖਿੱਚ ਲਈ। ਵਿਨਯ ਨੇ ਚੇਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਸਦੀ ਐਕਟੀਵਾ ਦਾ ਬੈਲੈਂਸ ਬਿਗੜ ਗਿਆ ਅਤੇ ਉਹ ਸੜਕ ‘ਤੇ ਡਿੱਗ ਪਿਆ।

ਉਸਨੇ ਦੱਸਿਆ ਕਿ ਚੇਨ ਲੁੱਟਣ ਤੋਂ ਬਾਅਦ ਦੋਵੇਂ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਤੁਰੰਤ ਬਾਅਦ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਪੀੜਤ ਨੂੰ ਸੜਕ ਤੋਂ ਉਠਾਇਆ। ਵਿਨਯ ਮਲਹੋਤਰਾ ਨੇ ਕਿਹਾ ਕਿ ਰੱਬ ਦੀ ਮਿਹਰ ਨਾਲ ਉਸਨੂੰ ਸਿਰ ਤੇ ਕੋਈ ਗੰਭੀਰ ਚੋਟ ਨਹੀਂ ਆਈ ਅਤੇ ਨਾ ਹੀ ਕੋਈ ਹੋਰ ਗੱਡੀ ਉਸਦੇ ਉੱਤੇ ਚੜ੍ਹੀ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ।

ਪੁਲਿਸ ਕਾਰਵਾਈ:
ਮਾਮਲੇ ਦੀ ਜਾਣਕਾਰੀ ਮਿਲਣ ਤੇ ਥਾਣਾ ਨੰਬਰ 5 ਦੀ ਪੁਲਿਸ ਮੌਕੇ ‘ਤੇ ਪਹੁੰਚੀ। ਜਾਂਚ ਅਧਿਕਾਰੀ ਏ.ਐਸ.ਆਈ. ਨੇ ਦੱਸਿਆ ਕਿ ਵਿਨਯ ਮਲਹੋਤਰਾ ਵੱਲੋਂ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਤੇ ਘਟਨਾ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
ਐਸ.ਐਚ.ਓ. ਨੇ ਵੀ ਪੁਸ਼ਟੀ ਕੀਤੀ ਕਿ ਇਹ ਵਾਰਦਾਤ ਸਵੇਰੇ ਹੋਈ ਹੈ ਅਤੇ ਬਾਈਕ ਸਵਾਰ ਲੁਟੇਰੇ ਸੋਨੇ ਦੀ ਚੇਨ ਲੈ ਕੇ ਫਰਾਰ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਏ.ਐਨ. ਨਿਊਰੋ ਹਸਪਤਾਲ ਜਲੰਧਰ ਦੇ ਬਾਹਰ ਪਰਿਵਾਰ ਵੱਲੋਂ ਧਰਨਾ — ਆਯੁਸ਼ਮਾਨ ਕਾਰਡ ‘ਤੇ ਇਲਾਜ ਨਾ ਕਰਨ ਤੇ ਲਾਭ ਖੋਹਣ ਦੇ ਲਗੇ ਦੋਸ਼

Read Next

ਜਲੰਧਰ ਵਿੱਚ ਹੋਵੇਗਾ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਲਾਈਟ ਐਂਡ ਸਾਊਂਡ ਸ਼ੋਅ