ਫਿੱਲੌਰ ‘ਚ ਹੰਗਾਮਾ – ਨਗਨ ਅਵਸਥਾ ਵਿੱਚ ਗਲੀ ‘ਚ ਘੁੰਮਣ ਲੱਗਾ ਨੌਜਵਾਨ ਮਹੰਤ, ਲੋਕਾਂ ਨੇ ਦਿੱਤੀ ਥਾਣੇ ਵਿੱਚ ਸ਼ਿਕਾਇਤ
ਜਲੰਧਰ :ਕੰਵਲਜੀਤ ਸਿੰਘ ਮੱਕੜ – ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਇੱਕ ਵਾਰ ਫਿਰ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀਆਂ ਨੇ ਸ਼੍ਰੀ ਰਾਮ ਚੌਂਕ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਪ੍ਰਾਈਵੇਟ ਕੰਪਨੀ ਦੇ ਖ਼ਿਲਾਫ਼ ਨਾਰੇਬਾਜ਼ੀ ਕੀਤੀ।
ਸੀਵਰਮੈਨ ਕਰਮਚਾਰੀਆਂ ਨੇ ਗ੍ਰਿਟਿਸ਼ ਕੰਪਨੀ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ‘ਤੇ ਵੀ ਤਿੱਖਾ ਵਿਰੋਧ ਜਤਾਇਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਕੰਪਨੀ ਨੇ ਇੱਕ ਪੱਤਰ ਜਾਰੀ ਕਰਕੇ ਕੁੱਲ 16 ਤੋਂ 17 ਨਵੇਂ ਨਿਯਮ ਲਾਗੂ ਕੀਤੇ ਹਨ, ਜਿਨ੍ਹਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਨਾ ਕਰਨ, ਧਰਨਾ ਨਾ ਲਗਾਉਣ ਤੇ ਨੌਕਰੀ ਛੱਡਣ ‘ਤੇ ਕੇਸ ਦਰਜ ਕਰਨ ਵਰਗੀਆਂ ਧਾਰਾਵਾਂ ਸ਼ਾਮਲ ਹਨ।
ਕਰਮਚਾਰੀਆਂ ਦਾ ਦੋਸ਼ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ, ਜਿਸ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਅੱਜ ਮਿਊਂਸਿਪਲ ਕਾਰਪੋਰੇਸ਼ਨ ਦੇ ਮੇਅਰ ਵਿਨੀਤ ਧੀਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਉਹ ਆਪਣਾ ਰੋਸ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ।
ਇਸ ਦੌਰਾਨ ਕਰਮਚਾਰੀਆਂ ਵੱਲੋਂ ਸ਼੍ਰੀ ਰਾਮ ਚੌਂਕ ਨੂੰ ਚਾਰਾਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਇਲਾਕੇ ‘ਚ ਭਾਰੀ ਟ੍ਰੈਫਿਕ ਜਾਮ ਲੱਗ ਗਿਆ। ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਟ੍ਰੈਫਿਕ ਨੂੰ ਹੋਰ ਰਾਹਾਂ ਵੱਲ ਮੋੜਿਆ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਜਾਰੀ ਕੀਤੇ ਨਿਯਮਾਂ ਵਿੱਚ ਇੱਕ ਫਾਰਮ ‘ਤੇ ਹਸਤਾਖਰ ਕਰਨ ਦੀ ਵੀ ਸ਼ਰਤ ਰੱਖੀ ਗਈ ਹੈ, ਜਿਸ ‘ਚ ਲਿਖਿਆ ਗਿਆ ਹੈ ਕਿ ਜੇ ਕੋਈ ਕਰਮਚਾਰੀ ਨੌਕਰੀ ਛੱਡ ਕੇ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕੇਸ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨਿਯਮ ਕਰਮਚਾਰੀਆਂ ਦੀ ਆਜ਼ਾਦੀ ‘ਤੇ ਪ੍ਰਹਾਰ ਹਨ ਅਤੇ ਇਸ ਦਾ ਡਟਕਰ ਵਿਰੋਧ ਜਾਰੀ ਰਹੇਗਾ।
ਅੰਤ ਵਿੱਚ ਕਰਮਚਾਰੀਆਂ ਨੇ ਸਪਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ ਤਾਂ ਉਹ ਆਪਣਾ ਆੰਦੋਲਨ ਹੋਰ ਤਿੱਖਾ ਕਰਨਗੇ ਅਤੇ ਸ਼ਹਿਰ ਪੱਧਰ ‘ਤੇ ਵੱਡਾ ਪ੍ਰਦਰਸ਼ਨ ਕਰਨਗੇ।
ਵਿਚ ਨਗਰ ਨਿਗਮ ਕਰਮਚਾਰੀਆਂ ਵੱਲੋਂ ਤਨਖ਼ਾਹ ਨਾ ਮਿਲਣ ਕਾਰਨ ਰੋਸ ਪ੍ਰਦਰਸ਼ਨ, ਸ਼੍ਰੀ ਰਾਮ ਚੌਂਕ ‘ਤੇ ਧਰਨਾ – ਗ੍ਰਿਟਿਸ਼ ਕੰਪਨੀ ਦੇ ਨਵੇਂ ਨਿਯਮਾਂ ‘ਤੇ ਵੀ ਵਿਰੋਧ
ਜਲੰਧਰ ਕੰਵਲਜੀਤ ਸਿੰਘ ਮੱਕੜ
ਜਲੰਧਰ: ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਇੱਕ ਵਾਰ ਫਿਰ ਪ੍ਰਸ਼ਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀਆਂ ਨੇ ਸ਼੍ਰੀ ਰਾਮ ਚੌਂਕ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਪ੍ਰਾਈਵੇਟ ਕੰਪਨੀ ਦੇ ਖ਼ਿਲਾਫ਼ ਨਾਰੇਬਾਜ਼ੀ ਕੀਤੀ।