Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

“ਮਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਨਿਹੰਗ ਸਿੰਘਾਂ ਨੇ ਕਿਹਾ—ਇਨ੍ਹਾਂ ਦੋਸ਼ੀਆਂ ਨੂੰ ਸਾਡੇ ਹਵਾਲੇ ਕੀਤਾ ਜਾਵੇ”

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਇੱਕ ਮਾਸੂਮ ਬੱਚੀ ਨਾਲ ਵਾਪਰੇ ਦਰਦਨਾਕ ਮਾਮਲੇ ਤੋਂ ਬਾਅਦ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਮਦਦ ਲਈ ਅਹਿਮ ਫ਼ੈਸਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ, ਬੱਚੀ ਦੀ ਮਾਂ ਨੂੰ ਸਰਕਾਰ ਦੀ ਪੱਕੀ ਨੌਕਰੀ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਗੁਜਾਰੇ ਲਈ ਕਿਸੇ ਦੀ ਮਦਦ ‘ਤੇ ਨਾਹ ਰਹੇ। ਇਸਦੇ ਨਾਲ ਹੀ ਉਸਦਾ ਪੁੱਤਰ, ਜੋ ਇਸ ਵੇਲੇ ਐਸ.ਡੀ.ਐਮ. ਆਫਿਸ ਆਦਮਪੁਰ ਵਿੱਚ ਲਿਖਤ ਪੜਤਾਲ ਦੇ ਕੰਮ ‘ਤੇ ਤਾਇਨਾਤ ਹੈ, ਉਸਦਾ ਤਬਾਦਲਾ ਜਾਲੰਧਰ ਕਰ ਦਿੱਤਾ ਗਿਆ ਹੈ, ਤਾਂ ਜੋ ਉਹ ਆਪਣੀ ਮਾਂ ਦਾ ਸਹਾਰਾ ਬਣ ਸਕੇ। ਸਰਕਾਰ ਨੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।

ਧਾਰਮਿਕ ਅਤੇ ਆਮ ਜਨਤਾ ਵੱਲੋਂ ਵੀ ਬੱਚੀ ਨੂੰ ਸ਼ਰਧਾਂਜਲੀਆਂ ਜਾਰੀ ਹਨ। ਜਾਲੰਧਰ ਦੀ ਸੀ.ਪੀ. ਧਨ ਪ੍ਰੀਤ ਕੌਰ ਸਮੇਤ ਕਈ ਉੱਚ ਪੁਲਿਸ ਅਧਿਕਾਰੀ ਪਹੁੰਚੇ ਅਤੇ ਬੱਚੀ ਦੇ ਚਰਣਾਂ ਵਿੱਚ ਸ਼ਰਧਾਂਜਲੀ ਭੇਟ ਕੀਤੀ। ਸੰਤ ਸਮਾਜ ਦੀ ਵੱਡੀ ਗਿਣਤੀ ਨੇ ਵੀ ਗੁਰਦੁਆਰਾ ਸਾਹਿਬ ਵਿੱਚ ਅਰਦਾਸਾਂ ਕਰਕੇ ਦੁੱਖੀ ਪਰਿਵਾਰ ਨਾਲ ਹਮਦਰਦੀ ਜਤਾਈ।

ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਨਿਹੰਗ ਸਿੰਘ ਬਾਬਾ ਗੁਰਵਿੰਦਰ ਸਿੰਘ ਦੀ ਅਗੁਆਈ ਵਿੱਚ ਪਹੁੰਚੇ ਜਥੇ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੇ ਮੁੱਖ ਦੋਸ਼ੀ ਨੂੰ ਉਹਨਾਂ ਦੇ ਹਵਾਲੇ ਕੀਤਾ ਜਾਵੇ, ਤਾਂ ਜੋ ਸਿੱਖ ਮਰਯਾਦਾ ਅਤੇ ਨਿਆਂ ਅਨੁਸਾਰ ਉਸਨੂੰ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਘਿਨੌਣੀ ਹਰਕਤ ਕਰਨ ਵਾਲੇ ਨੂੰ ਐਸੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਪੂਰੇ ਵਿਸ਼ਵ ਲਈ ਉਦਾਹਰਨ ਬਣੇ।

ਨਿਹੰਗ ਸਿੰਘਾਂ ਨੇ ਕਿਹਾ ਕਿ ਖ਼ਾਲਸਾ ਦਾ ਜਨਮ ਸਮਾਜ ਦੀ ਰੱਖਿਆ ਲਈ ਹੋਇਆ ਹੈ ਅਤੇ ਹਰ ਧਰਮ ਦੀ ਬੇਟੀ ਉਹਨਾਂ ਲਈ ਆਪਣੀ ਧੀ ਵਰਗੀ ਹੈ। ਜੇਹੇ ਵੀ ਪਰਿਵਾਰ ਨਾਲ ਅਨਿਆਂ ਹੋਵੇਗਾ, ਨਿਹੰਗ ਜਥੇਬੰਦੀਆਂ ਉਹਨਾਂ ਦੇ ਨਾਲ ਖੜ੍ਹੀਆਂ ਰਹਿਣਗੀਆਂ।

ਇਸਦੇ ਨਾਲ ਹੀ ਉਨ੍ਹਾਂ ਨੇ ਸਰਕਾਰਾਂ ਨੂੰ ਕੜੇ ਸ਼ਬਦਾਂ ਵਿੱਚ ਫਟਕਾਰ ਲਾਉਂਦੇ ਹੋਏ ਕਿਹਾ ਕਿ ਗੁਰਘਰਾਂ ਵਿੱਚ ਤੰਬਾਕੂ ਤੇ ਨਸ਼ੇ ਦੀ ਪਹੁੰਚ ਸਰਕਾਰ ਦੀ ਲਾਪਰਵਾਹੀ ਕਾਰਨ ਹੋ ਰਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਦੋਸ਼ੀ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਖ਼ਾਲਸਾਈ ਤਰੀਕੇ ਨਾਲ ਉਸਦਾ ਫੈਸਲਾ ਕੀਤਾ ਜਾ ਸਕੇ।

Vinkmag ad
Share Our Daily Posts

News Desk

Read Previous

ਫਿੱਲੌਰ ‘ਚ ਹੰਗਾਮਾ – ਨਗਨ ਅਵਸਥਾ ਵਿੱਚ ਗਲੀ ‘ਚ ਘੁੰਮਣ ਲੱਗਾ ਨੌਜਵਾਨ ਮਹੰਤ, ਲੋਕਾਂ ਨੇ ਦਿੱਤੀ ਥਾਣੇ ਵਿੱਚ ਸ਼ਿਕਾਇਤ

Read Next

ਵੈਰਕਾ ਪਲਾਂਟ ਦੇ ਟਰੱਕ ਦੀ ਟੱਕਰ ਨਾਲ 15 ਸਾਲਾਂ ਦੀ ਲੜਕੀ ਗੰਭੀਰ, ਟਰੱਕ ਚਾਲਕ ਫਰਾਰ