Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਮੁਥੂਟ ਫਾਇਨੈਂਸ ਬਰਾਂਚ ‘ਚ ਸੋਨਾ ਨਾਂ ਦੇਣ ਦੇ ਆਰੋਪ ‘ਤੇ ਹੰਗਾਮਾ, ਪੁਲਿਸ ਨੇ ਕੀਤੀ ਜਾਂਚ ਸ਼ੁਰੂ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ (ਥਾਣਾ ਤਿੰਨ): ਰੇਲਵੇ ਰੋਡ ‘ਤੇ ਸਥਿਤ ਮੁਥੂਟ ਫਾਇਨੈਂਸ ਦੀ ਬਰਾਂਚ ਦੇ ਬਾਹਰ ਅੱਜ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਮੰਡੀ ਰੋਡ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਨੇ ਬਰਾਂਚ ਕਰਮਚਾਰੀਆਂ ‘ਤੇ ਉਸਦਾ ਸੋਨਾ ਨਾਂ ਦੇਣ ਦੇ ਗੰਭੀਰ ਆਰੋਪ ਲਗਾਏ।
ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਰੇਲਵੇ ਰੋਡ ਬਰਾਂਚ ਤੋਂ ਤਿੰਨ ਗ੍ਰਾਮ ਸੋਨੇ ਦੀਆਂ ਬਾਲੀਆਂ ‘ਤੇ 12 ਹਜ਼ਾਰ ਰੁਪਏ ਲੋਨ ਲਿਆ ਸੀ ਅਤੇ ਉਹ ਸਮੇਂ-ਸਮੇਂ ‘ਤੇ ਲੋਨ ਦਾ ਬਿਆਜ਼ ਵੀ ਭਰਦਾ ਰਿਹਾ। ਰਾਕੇਸ਼ ਦੇ ਅਨੁਸਾਰ, ਤਿੰਨ ਦਿਨ ਪਹਿਲਾਂ ਹੀ ਉਸਨੇ ਲੋਨ ਦੀ ਪੂਰੀ ਰਕਮ ਅਦਾ ਕਰ ਦਿੱਤੀ ਸੀ, ਪਰ ਉਸਦੇ ਬਾਅਦ ਬਰਾਂਚ ਵਿੱਚ ਨਿੱਜੀ ਕਾਰਣਾਂ ਕਰਕੇ ਨਹੀਂ ਆ ਸਕਿਆ।
ਸ਼ਨੀਵਾਰ ਦੁਪਹਿਰ ਨੂੰ ਜਦੋਂ ਉਹ ਆਪਣੀ ਮਾਤਾ ਨਾਲ ਲੋਨ ਕਲੀਅਰ ਕਰਨ ਬਰਾਂਚ ਪਹੁੰਚਿਆ ਤਾਂ ਬਰਾਂਚ ਕਰਮਚਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਨਾਂ ਤਾਂ ਕੋਈ ਸੋਨਾ ਹੈ ਅਤੇ ਨਾਂ ਹੀ ਰਾਕੇਸ਼ ਨਾਲ ਸਬੰਧਤ ਕੋਈ ਰਿਕਾਰਡ। ਰਾਕੇਸ਼ ਨੇ ਜਦੋਂ ਉਨ੍ਹਾਂ ਨੂੰ ਆਪਣੀਆਂ ਰਸੀਦਾਂ ਦਿਖਾਈਆਂ ਤਾਂ ਵੀ ਕਰਮਚਾਰੀਆਂ ਨੇ ਉਸਦੇ ਸੋਨੇ ਦੇ ਹੋਣ ਤੋਂ ਇਨਕਾਰ ਕਰ ਦਿੱਤਾ। ਕਰਮਚਾਰੀਆਂ ਵੱਲੋਂ ਸੋਨਾ ਵਾਪਸ ਕਰਨ ਤੋਂ ਇਨਕਾਰ ਕਰਨ ‘ਤੇ ਦੋਵਾਂ ਪੱਖਾਂ ਵਿਚਕਾਰ ਗੱਲਬਾਤ ਤਣਾਅਪੂਰਨ ਹੋ ਗਈ।
ਆਰੋਪ ਹੈ ਕਿ ਜਦੋਂ ਰਾਕੇਸ਼ ਨੇ ਕਰਮਚਾਰੀਆਂ ਨਾਲ ਵਾਜਬ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੱਲ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਉਸਨੂੰ ਬਰਾਂਚ ਤੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਰਾਕੇਸ਼ ਨੇ ਬਰਾਂਚ ਦੇ ਬਾਹਰ ਹੰਗਾਮਾ ਕਰ ਦਿੱਤਾ ਅਤੇ ਫੌਰੀ ਤੌਰ ‘ਤੇ ਥਾਣਾ ਤਿੰਨ ਦੀ ਪੁਲਿਸ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ ‘ਤੇ ਥਾਣਾ ਤਿੰਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੂਰਾ ਮਾਮਲਾ ਸੁਣ ਕੇ ਜਾਂਚ ਸ਼ੁਰੂ ਕਰ ਦਿੱਤੀ। ਰਾਕੇਸ਼ ਨੇ ਦੱਸਿਆ ਕਿ ਪੁਲਿਸ ਦੇ ਪਹੁੰਚਣ ਤੋਂ ਬਾਅਦ ਹੀ ਬਰਾਂਚ ਅਧਿਕਾਰੀ ਉਸ ਨਾਲ ਮੁੜ ਗੱਲ ਕਰਣ ਲਈ ਤਿਆਰ ਹੋਏ ਅਤੇ ਭਰੋਸਾ ਦਿੱਤਾ ਕਿ ਬੁੱਧਵਾਰ ਤੱਕ ਮਾਮਲੇ ਦਾ ਕੋਈ ਨਾਂ ਕੋਈ ਹੱਲ ਕੱਢ ਦਿੱਤਾ ਜਾਵੇਗਾ।
ਰਾਕੇਸ਼ ਨੇ ਚੇਤਾਵਨੀ ਦਿੱਤੀ ਕਿ ਜੇਕਰ ਬੁੱਧਵਾਰ ਤੱਕ ਮਾਮਲੇ ਦਾ ਹੱਲ ਨਾ ਨਿਕਲਿਆ ਤਾਂ ਉਹ ਉੱਚ ਅਧਿਕਾਰੀਆਂ ਕੋਲ ਜਾ ਕੇ ਕਾਰਵਾਈ ਦੀ ਮੰਗ ਕਰੇਗਾ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਸਰਦੀ ਵਿੱਚ ਸਨੇਹਾ: ਲਾਇਨ ਕਲੱਬ ਜਲੰਧਰ ਸੇਵਕ ਵੱਲੋਂ ਬੱਚਿਆਂ ਨੂੰ ਸਵੈਟਰ ਵੰਡ

Read Next

ਲੋਹੀਆਂ ਗੈਂਗਰੇਪ ਕਾਂਡ: ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁੱਖ ਦੋਸ਼ੀ ਸਮੇਤ 3 ਗ੍ਰਿਫਤਾਰ