Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੰਬੇ ਨਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ

ਜਲੰਧਰ (ਕੰਵਲਜੀਤ ਸਿੰਘ ਮੱਕੜ)– ਬੰਬੇ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਅੱਜ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਬੜੀ ਸ਼ਰਧਾ, ਸਤਿਕਾਰ ਅਤੇ ਸਮੁੱਚੀ ਸੰਗਤ ਦੀ ਹਾਜ਼ਰੀ ਵਿੱਚ ਮਨਾਇਆ ਗਿਆ। ‘ਧਰਮ ਹੇਤ ਸਾਕਾ ਜਿਨ ਕੀਆ, ਸੀਸ ਦੀਆ ਸਿਰਰੁ ਨ ਦੀਆ’ ਦੀ ਬਾਣੀ ਉਚਾਰਦੇ ਹੋਏ ਸੰਗਤ ਨੇ ਹਿੰਦ ਦੀ ਚਾਦਰ ਨੂੰ ਕੋਟਿ–ਕੋਟਿ ਨਮਨ ਕੀਤਾ।

ਸਮਾਗਮ ਦੀ ਸ਼ੁਰੂਆਤ ਸਵੇਰੇ 10.00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜੋ 11.30 ਵਜੇ ਤੱਕ ਸ਼ਰਧਾ ਨਾਲ ਨਿਭਾਇਆ ਗਿਆ। ਇਸ ਤੋਂ ਬਾਅਦ ਇਸਤਰੀ ਸਤਿਸੰਗ ਸਭਾ ਵੱਲੋਂ ਕੀਰਤਨ 11.30 ਤੋਂ 12.00 ਵਜੇ ਤੱਕ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਉਪਰੰਤ ਭਾਈ ਸਾਹਿਬ ਭਾਈ ਸਤਵੰਤ ਸਿੰਘ ਜੀ ਅਤੇ ਰਾਗੀ ਜਥੇ ਨੇ 12.00 ਵਜੇ ਤੋਂ 1.00 ਵਜੇ ਦੁਪਹਿਰ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਦੇ ਮਨ ਨਿਹਾਲ ਕੀਤੇ। ਸਮਾਗਮ ਦੌਰਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ — ਮਨੁੱਖੀ ਹੱਕਾਂ, ਧਾਰਮਿਕ ਅਜ਼ਾਦੀ ਅਤੇ ਸਮੂਹ ਮਨੁੱਖਤਾ ਲਈ ਦਿੱਤੇ ਬੇਮਿਸਾਲ ਯੋਗਦਾਨ — ਨੂੰ ਯਾਦ ਕਰਦੇ ਹੋਏ ਵਿਸ਼ੇਸ਼ ਸਿਧਾਂਤਾਂ ਉੱਤੇ ਚਾਨਣ ਪਾਇਆ ਗਿਆ।

ਸਮਾਪਤੀ ਉਪਰਾਂਤ ਅਰਦਾਸ ਤੇ ਭੋਗ ਹੋਏ ਅਤੇ ਗੁਰੂ ਘਰ ਦਾ ਅਤੁੱਟ ਲੰਗਰ ਸਾਰੀ ਸੰਗਤਾਂ ਨੂੰ ਵਰਤਾਇਆ ਗਿਆ। ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਅੰਤ ਵਿੱਚ ਸੇਵਾਦਾਰਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਇਆ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ

Vinkmag ad
Share Our Daily Posts

News Desk

Read Previous

ਲੋਹੀਆਂ ਗੈਂਗਰੇਪ ਕਾਂਡ: ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁੱਖ ਦੋਸ਼ੀ ਸਮੇਤ 3 ਗ੍ਰਿਫਤਾਰ

Read Next

60+ ਕੈਟੇਗਰੀ ਵਿੱਚ Advocate ਮਨਮੋਹਨ ਸਿੰਘ ਦੀ ਦੋਹਰੀ ਕਾਮਯਾਬੀ, 200ਮੀ ਅਤੇ 400ਮੀ ਵਿੱਚ ਸੋਨਾ ਜਿੱਤ, ਨੈਸ਼ਨਲ ਮਾਸਟਰ ਮੀਟ ਲਈ ਚੁਣਾਉ**