Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਗੋਰਾਇਆ-ਫਿਲਲੌਰ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਕਾਰ ਦੇ ਏਅਰਬੈਗ ਖੁਲ੍ਹਣ ਨਾਲ ਡਰਾਈਵਰ ਦੀ ਜਾਨ ਬਚੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਗੋਰਾਇਆ–ਫਿਲਲੌਰ ਨੇਸ਼ਨਲ ਹਾਈਵੇ ’ਤੇ ਰਾਤ ਦੇ ਸਮੇਂ ਇੱਕ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿੱਚ ਇੱਕ ਹੋਂਡਾ ਸਿਟੀ ਕਾਰ (ਨੰਬਰ PB 10 FB 4279) ਸੜਕ ’ਤੇ ਬਣੀ ਰੇਲਿੰਗ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦਾ ਅੱਗਲਾ ਹਿੱਸਾ ਪੂਰੀ ਤਰ੍ਹਾਂ ਚੱਕਣਾ–ਚੂਰ ਹੋ ਗਿਆ। ਹਾਦਸੇ ਦੀ ਗੰਭੀਰਤਾ ਦੇ ਬਾਵਜੂਦ ਕਾਰ ਦੇ ਏਅਰਬੈਗ ਖੁਲ੍ਹ ਗਏ, ਜਿਸ ਨਾਲ ਡਰਾਈਵਰ ਦੀ ਜਾਨ ਬਚ ਗਈ।

ਸੜਕ ਸੁਰੱਖਿਆ ਫੋਰਸ ਦੇ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਦੇ ਸਮੇਂ ਏਐਸਆਈ ਸਰਬਜੀਤ ਸਿੰਘ ਨੂੰ ਗੋਰਾਇਆ–ਫਿਲਲੌਰ ਜੀ.ਟੀ. ਰੋਡ ’ਤੇ ਹੋਏ ਕਾਰ ਹਾਦਸੇ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਟੀਮ ਮੌਕੇ ’ਤੇ ਪਹੁੰਚੀ, ਜਿੱਥੇ ਪਤਾ ਲੱਗਾ ਕਿ ਕਾਰ ਰੇਲਿੰਗ ਨਾਲ ਟਕਰਾ ਕੇ ਬੁਰੀ ਤਰ੍ਹਾਂ ਨੁਕਸਾਨਗ੍ਰਸਤ ਹੋ ਚੁੱਕੀ ਸੀ।

ਮੌਕੇ ’ਤੇ ਹੀ ਮੌਜੂਦ ਕਾਰ ਡਰਾਈਵਰ ਨੇ ਦੱਸਿਆ ਕਿ ਉਹ ਹਿਮਾਚਲ ਪ੍ਰਦੇਸ਼ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਅਚਾਨਕ ਉਨ੍ਹਾਂ ਦੀ ਕਾਰ ਨੂੰ ਪਿੱਛੋਂ ਟਕਰ ਮਾਰੀ ਅਤੇ ਫਰਾਰ ਹੋ ਗਿਆ। ਉਸ ਟੱਕਰ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਰੇਲਿੰਗ ਨਾਲ ਜਾ ਟਕਰਾਈ।

ਖੁਸ਼ਕਿਸਮਤੀ ਨਾਲ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੜਕ ਸੁਰੱਖਿਆ ਫੋਰਸ ਨੇ ਤੁਰੰਤ ਹੀ ਇਸ ਦੀ ਸੂਚਨਾ ਥਾਣਾ ਗੋਰਾਇਆ ਦੀ ਪੁਲਿਸ ਨੂੰ ਦੇ ਦਿੱਤੀ। ਪੁਲਿਸ ਨੇ ਡਰਾਈਵਰ ਦੇ ਬਿਆਨ ਦਰਜ ਕਰਕੇ ਅਣਪਛਾਤੇ ਵਾਹਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਅੱਗੇ ਦੀ ਕਾਰਵਾਈ ਜਾਰੀ ਹੈ।

ਹਾਦਸੇ ਕਰਕੇ ਕੁਝ ਸਮੇਂ ਲਈ ਹਾਈਵੇ ’ਤੇ ਟ੍ਰੈਫਿਕ ਪ੍ਰਭਾਵਿਤ ਹੋਇਆ, ਪਰ ਬਾਅਦ ਵਿੱਚ ਵਾਹਨਾਂ ਦੀ ਆਵਾਜਾਈ ਨਾਰਮਲ ਕਰ ਦਿੱਤੀ ਗਈ। ਪੁਲਿਸ ਵੱਲੋਂ ਹਾਦਸੇ ਦੇ ਕਾਰਣਾਂ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

60+ ਕੈਟੇਗਰੀ ਵਿੱਚ Advocate ਮਨਮੋਹਨ ਸਿੰਘ ਦੀ ਦੋਹਰੀ ਕਾਮਯਾਬੀ, 200ਮੀ ਅਤੇ 400ਮੀ ਵਿੱਚ ਸੋਨਾ ਜਿੱਤ, ਨੈਸ਼ਨਲ ਮਾਸਟਰ ਮੀਟ ਲਈ ਚੁਣਾਉ**

Read Next

ਮੁੰਬਈ ਲੋਕਲ ਟ੍ਰੇਨਾਂ ’ਚ ਏਆਈ ਨਾਲ ਫਰਜੀ ਟਿਕਟ ਬਣਾਉਣ ਦਾ ਪਰਦਾਫਾਸ਼, ਸੈਂਟਰਲ ਰੇਲਵੇ ਵੱਲੋਂ ਕਸਿਆ ਸ਼ਿਕੰਜਾ — ਦੋਸ਼ੀਆਂ ’ਤੇ FIR ਦਰਜ