Breaking News :

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

July 26, 2026

ਸ਼ਾਹਕੋਟ ਪੁਲਿਸ ਨੇ ਪਤਨੀ ਦਾ ਕਤਲ ਕਰਕੇ ਫਰਾਰ ਹੋਏ ਪ੍ਰਵਾਸੀ ਨੂੰ 12 ਘੰਟਿਆਂ ਵਿੱਚ ਕੀਤਾ ਗ੍ਰਿਫਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਸ਼ਾਹਕੋਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਤਨੀ ਦਾ ਕਤਲ ਕਰਕੇ ਫਰਾਰ ਹੋਏ ਪ੍ਰਵਾਸੀ ਮਜ਼ਦੂਰ ਨੂੰ ਸਿਰਫ਼ 12 ਘੰਟਿਆਂ ਵਿੱਚ ਗ੍ਰਿਫਤਾਰ ਕਰ ਲਿਆ। ਇਹ ਸਫਲਤਾ ਸ੍ਰੀ ਹਰਵਿੰਦਰ ਸਿੰਘ ਵਿਰਕ, PPS, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਸਰਬਜੀਤ ਰਾਏ, PPS, ਪੁਲਿਸ ਕਪਤਾਨ (ਤਫਤੀਸ਼) ਦੀ ਨਿਗਰਾਨੀ ਹੇਠ ਚਲ ਰਹੀ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਤਹਿਤ ਪ੍ਰਾਪਤ ਹੋਈ। ਇਸ ਕਾਰਵਾਈ ਦੀ ਅਗਵਾਈ ਸ੍ਰੀ ਸੁਖਪਾਲ ਸਿੰਘ, ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਵੱਲੋਂ ਕੀਤੀ ਗਈ, ਜਦਕਿ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ ਉਹਨਾਂ ਦੀ ਪੁਲਿਸ ਟੀਮ ਨੇ ਮੌਕੇ ‘ਤੇ ਤੁਰੰਤ ਕਾਰਵਾਈ ਕੀਤੀ।

ਮਿਲੀ ਜਾਣਕਾਰੀ ਅਨੁਸਾਰ, ਮਿਤੀ 06 ਦਸੰਬਰ 2025 ਨੂੰ ਜਰਨੈਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕੋਟਲੀ ਗਾਜਰਾ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸ ਨੇ 04 ਦਸੰਬਰ ਦੀ ਸ਼ਾਮ ਨੂੰ ਕਰੀਬ 6 ਵਜੇ ਆਪਣੇ ਖੇਤਾਂ ਵੱਲ ਗਏ ਹੋਏ ਇੱਕ ਪ੍ਰਵਾਸੀ ਪਰਿਵਾਰ ਨੂੰ ਠੰਢ ਤੋਂ ਬਚਾਉਣ ਲਈ ਆਪਣੇ ਕਮਰੇ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਸੀ। ਮਿਤੀ 06 ਦਸੰਬਰ ਨੂੰ ਸਵੇਰੇ 8 ਵਜੇ ਉਹ ਜਦ ਖੇਤਾਂ ਵਿੱਚ ਗਿਆ ਤਾਂ ਉਸਨੇ ਵੇਖਿਆ ਕਿ ਕਮਰੇ ਅੰਦਰ ਇੱਕ ਔਰਤ ਦੀ ਖੂਨ ਨਾਲ ਲਥਪਥ ਲਾਸ਼ ਪਈ ਸੀ, ਜਦਕਿ ਉਸ ਦਾ ਪਤੀ ਅਤੇ ਦੋ ਬੱਚੇ ਮੌਕੇ ਤੋਂ ਗਾਇਬ ਸਨ।
ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 302 ਮਿਤੀ 06.12.2025 ਅਧੀਨ ਧਾਰਾ 103 BNS ਥਾਣਾ ਸ਼ਾਹਕੋਟ ਵਿੱਚ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਸਿਰਫ਼ 12 ਘੰਟਿਆਂ ਵਿੱਚ ਕਤਲ ਦੇ ਦੋਸ਼ੀ ਮੁੰਨਾ ਕਾਂਤੀ (ਉਮਰ 30 ਸਾਲ) ਪੁੱਤਰ ਸ਼ੰਭੂ ਕਾਂਤੀ ਵਾਸੀ ਕਿਸ਼ਨਪੁਰਾ ਸੁਰਮਾ, ਜ਼ਿਲ੍ਹਾ ਸਾਰਸਾ, ਬਿਹਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਦੌਰਾਨੇ ਪੁੱਛਗਿੱਛ ਦੋਸ਼ੀ ਨੇ ਕਬੂਲਿਆ ਕਿ ਉਸ ਦੀ ਆਪਣੀ ਪਤਨੀ ਰਾਣੀ ਕੁਮਾਰੀ (ਜੋ ਉਸਦੇ ਨਾਲ ਪਿਛਲੇ 15 ਸਾਲਾਂ ਤੋਂ ਵਿਆਹੀ ਸੀ) ਨਾਲ ਰਾਤ ਸਮੇਂ ਝਗੜਾ ਹੋ ਗਿਆ ਸੀ। ਗੁੱਸੇ ਵਿੱਚ ਆ ਕਰ ਉਸਨੇ ਉਸਦੀ ਸੱਟਾਂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਦੋਨੋ ਬੱਚਿਆਂ — ਇੱਕ 5 ਸਾਲ ਦੀ ਧੀ ਅਤੇ 1 ਸਾਲ ਦੇ ਪੁੱਤਰ — ਨੂੰ ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਵੱਲੋਂ ਦੋਸ਼ੀ ਨਾਲ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਤਫਤੀਸ਼ ਜਾਰੀ ਹੈ।
ਦਰਜ ਮੁਕੱਦਮਾ: ਮੁਕੱਦਮਾ ਨੰਬਰ 302 ਮਿਤੀ 06.12.2025 ਧਾਰਾ 103 BNS, ਥਾਣਾ ਸ਼ਾਹਕੋਟ, ਜਿਲ੍ਹਾ ਜਲੰਧਰ
ਗ੍ਰਿਫਤਾਰ ਦੋਸ਼ੀ ਦੀ ਪਛਾਣ:
ਮੁੰਨਾ ਕਾਂਤੀ (ਉਮਰ 30 ਸਾਲ)
ਪੁੱਤਰ ਸ਼ੰਭੂ ਕਾਂਤੀ, ਵਾਸੀ ਕਿਸ਼ਨਪੁਰਾ ਸੁਰਮਾ, ਜ਼ਿਲ੍ਹਾ ਸਾਰਸਾ, ਬਿਹਾਰ

Vinkmag ad
Share Our Daily Posts

News Desk

Read Previous

ਜਲੰਧਰ ਵਿੱਚ ਆਵਾਰਾ ਪਸ਼ੂ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਸਰਗਰਮ – 1,017 ਕੁੱਤਿਆਂ ਦੀ ਨਸਬੰਦੀ ਪੂਰੀ, 70 ਤੋਂ ਵੱਧ ਪਸ਼ੂਆਂ ਨੂੰ ਭੇਜਿਆ ਗਿਆ ਗੌਸ਼ਾਲਾ

Read Next

ਪੰਜਾਬ ਬਚਾਓ ਮੋਰਚਾ ਮੁਖੀ ਤੇਜਸਵੀ ਮਿੰਹਾਸ ਗ੍ਰਿਫਤਾਰ, ਅਦਾਲਤ ਤੋਂ ਮਿਲੀ ਜ਼ਮਾਨਤ — ਅੰਕੁਰ ਨਰੂਲਾ ਖਿਲਾਫ਼ ਪ੍ਰਦਰਸ਼ਨ ਮਾਮਲੇ ਨੇ ਫਿਰ ਪਕੜੀ ਰਫ਼ਤਾਰ