Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 12, 2026

ਪੰਜਾਬ ਬਚਾਓ ਮੋਰਚਾ ਮੁਖੀ ਤੇਜਸਵੀ ਮਿੰਹਾਸ ਗ੍ਰਿਫਤਾਰ, ਅਦਾਲਤ ਤੋਂ ਮਿਲੀ ਜ਼ਮਾਨਤ — ਅੰਕੁਰ ਨਰੂਲਾ ਖਿਲਾਫ਼ ਪ੍ਰਦਰਸ਼ਨ ਮਾਮਲੇ ਨੇ ਫਿਰ ਪਕੜੀ ਰਫ਼ਤਾਰ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ, ਪੰਜਾਬ ਬਚਾਓ ਮੋਰਚਾ ਦੇ ਮੁਖੀ ਤੇਜਸਵੀ ਮਿੰਹਾਸ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ, ਜਿਸ ਦੇ ਬਾਅਦ ਸ਼ਨੀਵਾਰ ਨੂੰ ਉਨ੍ਹਾਂ ਦਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਅਤੇ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਿੰਹਾਸ ਦੀ ਪੱਖੋਂ ਉਨ੍ਹਾਂ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ, ਜਿਸਨੂੰ ਮਨਨੀਵਰ ਅਦਾਲਤ ਨੇ ਦੋਵਾਂ ਪੱਖਾਂ ਦੇ ਵਿਚਾਰ ਸੁਣਨ ਤੋਂ ਬਾਅਦ ਮਨਜ਼ੂਰ ਕਰ ਲਿਆ।

ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਤੇਜਸਵੀ ਮਿੰਹਾਸ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਦਰਜ ਕੀਤੀ ਗਈ ਐਫ਼ਆਈਆਰ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਜ਼ਮਾਨਤ ਮਿਲਣ ਤੋਂ ਬਾਅਦ ਉਹ ਇਸ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਤੱਕ ਲੈ ਕੇ ਜਾਣਗੇ ਅਤੇ ਨਿਆਂ ਦੀ ਮੰਗ ਕਰਨਗੇ।
ਤੇਜਸਵੀ ਮਿੰਹਾਸ ਦੇ ਵਕੀਲ ਅਡਵੋਕੇਟ ਸੰਜੀਵ ਬੰਸਲ ਨੇ ਕਿਹਾ ਕਿ ਪੁਲਿਸ ਨੇ ਮਿੰਹਾਸ ਨੂੰ ਅਦਾਲਤ ਵਿੱਚ ਪੇਸ਼ ਕਰਦੇ ਹੋਏ ਰਿਮਾਂਡ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਤੇਜਸਵੀ ਦੇ ਖਿਲਾਫ਼ ਐਫ਼ਆਈਆਰ ਦਰਜ ਕੀਤੀ ਗਈ ਸੀ ਅਤੇ ਅੱਜ ਸਵੇਰੇ ਗ੍ਰਿਫਤਾਰੀ ਕਾਰਵਾਈ ਕੀਤੀ ਗਈ। ਅਦਾਲਤ ਵਿੱਚ ਲੰਬੀ ਦਲੀਲਬਾਜ਼ੀ ਤੋਂ ਬਾਅਦ ਜ਼ਮਾਨਤ ਮਨਜ਼ੂਰ ਹੋਈ।
ਪ੍ਰਦਰਸ਼ਨ ਤੋਂ ਬਾਅਦ ਚੜ੍ਹਿਆ ਮਾਮਲਾ
ਜਾਣਕਾਰੀ ਮੁਤਾਬਕ, ਪਿਛਲੇ ਦਿਨੀਂ ਈਡੀ ਦਫ਼ਤਰ ਦੇ ਬਾਹਰ ਭਾਣਾ ਸਿੱਧੂ, ਤੇਜਸਵੀ ਮਿੰਹਾਸ ਅਤੇ ਕੁਝ ਨਿਹੰਗ ਸਿੰਘਾਂ ਵੱਲੋਂ ਪਾਸਟਰ ਅੰਕੁਰ ਨਰੂਲਾ ਦੇ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਤੇਜਸਵੀ ਦੀ ਪੁਲਿਸ ਨਾਲ ਤਕਰਾਰ ਵੀ ਹੋਈ। ਪ੍ਰਦਰਸ਼ਨ ਦੀ ਇਸ ਘਟਨਾ ਤੋਂ ਬਾਅਦ ਹੀ ਅੱਜ ਮਿੰਹਾਸ ਦੀ ਗ੍ਰਿਫਤਾਰੀ ਹੋਈ।
ਪ੍ਰਦਰਸ਼ਨ ਦੌਰਾਨ ਤੇਜਸਵੀ ਨੇ ਪਾਸਟਰ ਅੰਕੁਰ ਨਰੂਲਾ ਉੱਤੇ ਵਿਦੇਸ਼ ਤੋਂ ਗਲਤ ਤਰੀਕੇ ਨਾਲ ਫੰਡਿੰਗ ਲੈਣ ਦੇ ਦੋਸ਼ ਲਗਾਏ ਸਨ। ਇਸ ਤੋਂ ਇਲਾਵਾ ਅੰਬਾਲਾ ਦੀ ਇਕ ਪੀੜਤ ਮਹਿਲਾ ਵੀ ਮੌਜੂਦ ਸੀ, ਜਿਹੜੀ ਨੇ ਦਾਅਵਾ ਕੀਤਾ ਕਿ ਉਹ ਅੰਕੁਰ ਨਰੂਲਾ ਦੀ ਮਿਨਿਸਟਰੀ ਰਾਹੀਂ ‘ਫ੍ਰਾਂਸਿਕ ਮਿਨਿਸਟਰੀ’ ਤਹਿਤ ਵਿਦੇਸ਼ ਭੇਜਣ ਦੀ ਯੋਜਨਾ ਦੇ ਚੱਕਰ ਵਿੱਚ ਆਈ ਸੀ। ਮਹਿਲਾ ਦੇ ਅਨੁਸਾਰ, ਨਰੂਲਾ ਨੇ ਉਸਦੇ ਪਤੀ, ਦੇਵਰ ਅਤੇ ਦੇਵਰਾਨੀ ਦੇ ਨਾਂ ’ਤੇ ਨਕਲੀ ਵੀਜ਼ਾ, ਏਅਰ ਟਿਕਟਾਂ ਅਤੇ ਫ਼ਰਜ਼ੀ ਦਸਤਾਵੇਜ਼ ਦਿਖਾ ਕੇ ਕੁੱਲ 37 ਲੱਖ ਰੁਪਏ ਲਏ। ਪਰ ਨਾ ਉਹਨਾਂ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਪਿਛਲੇ ਡੇਢ ਸਾਲ ਤੋਂ ਪੈਸੇ ਵਾਪਸ ਕੀਤੇ ਗਏ ਹਨ। ਇੱਥੋਂ ਤੱਕ ਕਿ ਉਨ੍ਹਾਂ ਦੇ ਪਾਸਪੋਰਟ ਵੀ ਮਿਨਿਸਟਰੀ ਦੇ ਹੀ ਕਬਜ਼ੇ ਵਿੱਚ ਹਨ।
ਮਾਮਲੇ ਨੇ ਇੱਕ ਵਾਰ ਫਿਰ ਸਿਆਸੀ ਅਤੇ ਧਾਰਮਿਕ ਮੰਚਾਂ ਵਿੱਚ ਚਰਚਾ ਛੇੜ ਦਿੱਤੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਜਾਂਚ ਅਤੇ ਉੱਚ ਅਧਿਕਾਰੀਆਂ ਦੇ ਦਖ਼ਲ ਤੋਂ ਬਾਅਦ ਇਹ ਮਾਮਲਾ ਕਿਹੜੀ ਦਿਸ਼ਾ ਵੱਲ ਮੁੜਦਾ ਹੈ।

Vinkmag ad
Share Our Daily Posts

News Desk

Read Previous

ਸ਼ਾਹਕੋਟ ਪੁਲਿਸ ਨੇ ਪਤਨੀ ਦਾ ਕਤਲ ਕਰਕੇ ਫਰਾਰ ਹੋਏ ਪ੍ਰਵਾਸੀ ਨੂੰ 12 ਘੰਟਿਆਂ ਵਿੱਚ ਕੀਤਾ ਗ੍ਰਿਫਤਾਰ

Read Next

ਲਾਇਨਜ਼ ਕਲੱਬ ਜਲੰਧਰ ਸੇਵਕ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮੀਪੁਰ ਵਿੱਚ ਬੱਚਿਆਂ ਨੂੰ ਸਰਦੀ ਦੇ ਕੱਪੜੇ ਵੰਡੇ